14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਗਰ ਨਿਗਮ ਨੇ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਹੀਰਾ ਪਨੀਰ ਅਤੇ 3 ਡੀ ਫੂਡਜ਼ ਨੇੜਿਓਂ ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ 14 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ , ਵਧੀਕ ਕਮਿਸ਼ਨਰ ਡਾ: ਜੈਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਨਵਲਟੀ ਚੌਕ ਨੇੜੇ ਸਥਿਤ ਹੀਰਾ ਪਨੀਰ ਅਤੇ 3ਡੀ ਫੂਡਜ਼ ਦੇ ਸਾਹਮਣੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਜਨਤਕ ਥਾਵਾਂ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਸੈਕਟਰੀ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਕਾਰਵਾਈ ਦੌਰਾਨ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਦੀ ਟੀਮ ਮੌਜੂਦ ਸੀ।

Ad Position 21
No active advertisement
ਅਜੀਤ ਡੈਸਕ 15-10-2026
ਅੰਮ੍ਰਿਤਸਰ 14 ਅਕਤੂਬਰ (ਹਰਮਿੰਦਰ ਸਿੰਘ)- ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ , ਵਧੀਕ ਕਮਿਸ਼ਨਰ ਡਾ: ਜੈਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਨਵਲਟੀ ਚੌਕ ਨੇੜੇ ਸਥਿਤ ਹੀਰਾ ਪਨੀਰ ਅਤੇ 3ਡੀ ਫੂਡਜ਼ ਦੇ ਸਾਹਮਣੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਜਨਤਕ ਥਾਵਾਂ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ। ਸੈਕਟਰੀ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਕਾਰਵਾਈ ਦੌਰਾਨ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਦੀ ਟੀਮ ਮੌਜੂਦ ਸੀ। ਕਾਰਵਾਈ ਦੌਰਾਨ ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਵਲੋਂ ਜਨਤਕ ਥਾਵਾਂ ‘ਤੇ ਰੱਖੇ ਮੇਜ਼ ਅਤੇ ਕੁਰਸੀਆਂ ਆਪਣੇ ਕਬਜ਼ੇ ਵਿਚ ਲੈ ਲਏ ਗਏ। ਸੰਬੰਧਿਤ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਉਹ ਆਪਣੇ ਅਦਾਰਿਆਂ ਦੇ ਸਾਹਮਣੇ ਕੀਤੇ ਸਾਰੇ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਅਤੇ ਜਨਤਕ ਥਾਵਾਂ ਨੂੰ ਆਮ ਲੋਕਾਂ ਦੀ ਵਰਤੋਂ ਲਈ ਖਾਲੀ ਰੱਖਣ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਜਾਂ ਵਪਾਰਕ ਅਦਾਰੇ ਨੂੰ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ਾ ਕਰਨ ਜਾਂ ਆਵਾਜਾਈ ਵਿਚ ਰੁਕਾਵਟ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਕਾਰਵਾਈ ਹੀਰਾ ਪਨੀਰ ਅਤੇ 3ਡੀ ਫੂਡਜ਼ ਵਲੋਂ ਕੀਤੇ ਗਏ ਕਬਜ਼ਿਆਂ ਸੰਬੰਧੀ ਲੋਕਾਂ ਵਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ। ਅਸਟੇਟ ਵਿਭਾਗ ਨੇ ਮੁੜ ਸਪਸ਼ਟ ਕੀਤਾ ਕਿ ਜਨਤਕ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ਦੀ ਨਾਜਾਇਜ਼ ਤੌਰ ’ਤੇ ਨਿੱਜੀ ਵਪਾਰਕ ਗਤੀਵਿਧੀਆਂ ਲਈ ਵਰਤੋਂ ਨਹੀਂ ਕੀਤੀ ਜਾ ਸਕਦੀ। ਸਾਰੇ ਦੁਕਾਨਦਾਰਾਂ, ਰੈਸਟੋਰੈਂਟ ਮਾਲਕਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਦਾਰਿਆਂ ਦੇ ਸਾਹਮਣੇ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਨਾ ਕਰਨ ਅਤੇ ਪੈਦਲ ਯਾਤਰੀਆਂ ਤੇ ਆਵਾਜਾਈ ਦੇ ਸੁਚਾਰੂ ਚੱਲਣ ’ਚ ਰੁਕਾਵਟ ਨਾ ਪੈਦਾ ਹੋਣ ਦੇਣ।
Ad Position 22
No active advertisement
ਪਿਛਲੀ ਖ਼ਬਰ ਤੇਜਬੀਰ ਸਿੰਘ ਰਾਣਾ ਨੇ ਕਾਮਨਵੈਲਥ ਪਾਵਰਲਿਫਟਿੰਗ ਚੈਂਪਿਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ’ਚ 36 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ
Ad Position 24