ਤੇਜਬੀਰ ਸਿੰਘ ਰਾਣਾ ਨੇ ਕਾਮਨਵੈਲਥ ਪਾਵਰਲਿਫਟਿੰਗ ਚੈਂਪਿਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ
ਅੰਮ੍ਰਿਤਸਰ, 14 ਅਕਤੂਬਰ (ਰੇਸ਼ਮ ਸਿੰਘ)-ਕੈਨੇਡਾ ਦੇ ਸ਼ਹਿਰ ਵਿਨੀਪੇਗ ਵਿਚ ਆਯੋਜਿਤ ਕਾਮਨਵੈਲਥ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿਚ ਅੰਮ੍ਰਿਤਸਰ ਵਾਸੀ 51 ਸਾਲਾ ਤੇਜਬੀਰ ਸਿੰਘ ਰਾਣਾ ਨੇ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿਚ ਦੁਨੀਆ ਦੇ ਲਗਭਗ 20 ਦੇਸ਼ਾਂ ਦੇ 400 ਖਿਡਾਰੀਆਂ ਨੇ ਭਾਗ ਲਿਆ।
ਅੰਮ੍ਰਿਤਸਰ ਪੁੱਜਣ ਉਪਰੰਤ ਕਾਮਨਵੈਲਥ ਪਾਵਰਲਿਫਟਿੰਗ ਚੈਂਪੀਅਨਸ਼ਿਪ ‘ਚ ਤੇਜਬੀਰ ਸਿੰਘ ਰਾਣਾ ਜਿੱਤਿਆ ਗਿਆ ਕਾਂਸੀ ਦਾ ਤਗਮਾ ਦਿਖਾਉਂਦੇ ਹੋਏ : ਤਸਵੀਰ : ਨਿਰਮਲ ਸਟੂਡੀਓ
15-10-2026