16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਦੀ ਹੱਤਿਆ ਨਿੰਦਣਯੋਗ, ਪਰ 2027 ਦੀਆਂ ਚੋਣਾਂ ਦੇ ਲਈ ਬੰਦ ਦੀ ਰਾਜਨੀਤੀ ਨਾ ਕੀਤੀ ਜਾਵੇ- ਪ੍ਰੋ: ਚਾਵਲਾ

ਅੰਮ੍ਰਿਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਪਰ ਇਸ ਗੰਭੀਰ ਘਟਨਾ ਨੂੰ ਲੈ ਕੇ ਕੀ ਸਿਆਸੀ ਪਾਰਟੀਆਂ ਵਲੋਂ ਪੰਜਾਬ ਬੰਦ ਕਰਵਾਉਣਾ ਅਸਲ ਸਮੱਸਿਆ ਦਾ ਹੱਲ ਹੈ?

Ad Position 21
No active advertisement
ਅਜੀਤ ਡੈਸਕ 16-10-2026
ਅੰਮ੍ਰਿਤਸਰ, 15 ਅਕਤੂਬਰ (ਹਰਮਿੰਦਰ ਸਿੰਘ)-ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਪਰ ਇਸ ਗੰਭੀਰ ਘਟਨਾ ਨੂੰ ਲੈ ਕੇ ਕੀ ਸਿਆਸੀ ਪਾਰਟੀਆਂ ਵਲੋਂ ਪੰਜਾਬ ਬੰਦ ਕਰਵਾਉਣਾ ਅਸਲ ਸਮੱਸਿਆ ਦਾ ਹੱਲ ਹੈ? ਉਨ੍ਹਾਂ ਕਿਹਾ ਕਿ ਪੰਜਾਬ ’ਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨਾਲ ਖੜ੍ਹੇ ਹੋਣ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਵਿਚ ਪਾਉਣ ’ਚ ਅੰਤਰ ਹੈ। ਕਿਸੇ ਘਟਨਾ ਦੇ ਵਿਰੋਧ ਵਿਚ ਆਵਾਜ਼ ਚੁੱਕਣਾ ਹਰ ਨਾਗਰਿਕ ਅਤੇ ਸਿਆਸੀ ਦਲ ਦਾ ਅਧਿਕਾਰ ਹੈ ਪਰ ਬੰਦ ਵਿਸ਼ੇਸ਼ ਕਰਕੇ ਤਿਉਹਾਰਾਂ ਦੇ ਦਿਨਾਂ ਵਿਚ ਆਮ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀਆਂ ਨੂੰ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ । ਪ੍ਰੋ: ਚਾਵਲਾ ਨੇ ਕਿਹਾ ਇਕ ਦਿਨ ਕੰਮ ਬੰਦ ਰਹਿਣ ਨਾਲ ਗ਼ਰੀਬ ਪਰਿਵਾਰਾਂ ਦੀ ਰੋਜ਼ੀ ਰੋਟੀ ਪ੍ਰਭਾਵਿਤ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮੀਤ ਪ੍ਰਧਾਨ ਬਣਨ ’ਤੇ ਅਰੁਣ ਭੱਲਾ ਨੂੰ ਡਾ. ਰਾਜੂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਭਾਜਪਾਈਆਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਮੁਜ਼ਾਹਰਾ
Ad Position 24