16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਵਰਨਕਾਰਾਂ ਦੇ ਵਫ਼ਦ ਨੇ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 15 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸਵਰਨਕਾਰ ਸੰਘ ਵਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਦੀ ਅਗਵਾਈ ’ਚ ਸਵਰਨਕਾਰਾਂ ਦਾ ਵਫ਼ਦ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੂੰ ਮਿਲਿਆ। ਇਸ ਮੌਕੇ ਪ੍ਰਧਾਨ ਅਸ਼ਵਨੀ ਨਾਮੇਸ਼ਾਹ ਨੇ ਪੁਲਿਸ ਕਮਿਸ਼ਨਰ ਨਾਲ ਸ਼ਹਿਰ ’ਚ ਕਾਨੂੰਨ ਵਿਵਸਥਾ ਸੰਬੰਧੀ ਗੰਭੀਰ ਵਿਚਾਰ ਚਰਚਾ ਵੀ ਕੀਤੀ।

Ad Position 21
No active advertisement
ਅਜੀਤ ਡੈਸਕ 16-10-2026
ਅੰਮ੍ਰਿਤਸਰ, 15 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸਵਰਨਕਾਰ ਸੰਘ ਵਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਦੀ ਅਗਵਾਈ ’ਚ ਸਵਰਨਕਾਰਾਂ ਦਾ ਵਫ਼ਦ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੂੰ ਮਿਲਿਆ। ਇਸ ਮੌਕੇ ਪ੍ਰਧਾਨ ਅਸ਼ਵਨੀ ਨਾਮੇਸ਼ਾਹ ਨੇ ਪੁਲਿਸ ਕਮਿਸ਼ਨਰ ਨਾਲ ਸ਼ਹਿਰ ’ਚ ਕਾਨੂੰਨ ਵਿਵਸਥਾ ਸੰਬੰਧੀ ਗੰਭੀਰ ਵਿਚਾਰ ਚਰਚਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਲੁੱਟਾਂ, ਚੋਰੀ ਆਦਿ ਦੀਆਂ ਵਾਰਦਾਤਾਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਹੋਣ ਕਾਰਨ ਸਥਾਨਕ ਗੁਰੂ ਬਾਜ਼ਾਰ, ਟਾਹਲੀ ਵਾਲਾ ਬਾਜ਼ਾਰ ਆਦਿ ’ਚ ਸੁਰੱਖਿਆ ਨੂੰ ਵਧਾਉਣ ਲਈ ਠੋਸ ਕੱਦਮ ਚੁੱਕੇ ਜਾਣ ਤਾਂ ਜੋ ਸਵਰਨਕਾਰਾਂ ਦੀ ਜਾਨ ਤੇ ਮਾਲ ਦੋਵਾਂ ਦੀ ਰਾਖੀ ਹੋ ਸਕੇ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸਵਰਨਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਕੱਦਮ ਚੁੱਕੇ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕਾਲੇਸ਼ਾਹ, ਜਨਰਲ ਸਕੱਤਰ ਪੰਜਾਬ ਡਿੰਪਲ ਰਾਜਪੂਤ, ਨਰੇਸ਼ ਕੁਮਾਰ ਜੰਗੀ, ਇੰਦਰਜੀਤ ਸਿੰਘ, ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਇਕ ਕਾਬੂ ਅਗਲੀ ਖ਼ਬਰ ਡੀ. ਸੀ. ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਿਹਾ, ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਤੇ ਵਾਤਾਵਰਨ ਹ...
Ad Position 24