16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਾਕਿ ’ਚ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ

ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦੇ ਸੰਬੰਧ ’ਚ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ.

Ad Position 21
No active advertisement
ਅਜੀਤ ਡੈਸਕ 17-10-2026
ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦੇ ਸੰਬੰਧ ’ਚ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਮੁੱਖ ਦਫ਼ਤਰ ਵਿਖੇ ਅੱਜ ਦੁਪਹਿਰ ਇਕ ਉੱਚ-ਪੱਧਰੀ ਪ੍ਰਬੰਧਕੀ ਮੀਟਿੰਗ ਹੋਈ। ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਚੇਅਰਮੈਨ ਕਮਰ ਉਜ਼-ਜ਼ਮਾਨ ਨੇ ਵੀਡੀਓ ਲਿੰਕ ਰਾਹੀਂ ਸ਼ਿਰਕਤ ਕੀਤੀ। ਇਸ ਦੌਰਾਨ ਰੇਂਜਰਜ਼, ਕਸਟਮਜ਼, ਇਮੀਗ੍ਰੇਸ਼ਨ, ਰੈਸਕਿਊ 1122, ਸੁਈ ਗੈਸ ਅਤੇ ਸੰਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਸਮੇਤ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਮੀਟਿੰਗ ’ਚ ਸੰਬੋਧਨ ਕਰਦਿਆਂ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਨੇ ਕਿਹਾ ਕਿ ਭਾਰਤ ਸਮੇਤ ਦੁਨੀਆ ਭਰ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ 22 ਨਵੰਬਰ ਨੂੰ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪਹੁੰਚਣਗੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ 24 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਜਾਵੇਗਾ। ਚੇਅਰਮੈਨ ਕਮਰ ਉਜ਼-ਜ਼ਮਾਨ ਨੇ ਕਿਹਾ ਕਿ ਧਾਰਮਿਕ ਅਕੀਦਤ ਅਤੇ ਯਾਤਰਾ ਦੀ ਆਜ਼ਾਦੀ ਹਰ ਇਨਸਾਨ ਦਾ ਬੁਨਿਆਦੀ ਹੱਕ ਹੈ। ਪਾਕਿ ਭਾਰਤ ਸਮੇਤ ਪੂਰੀ ਦੁਨੀਆ ਤੋਂ ਆਉਣ ਵਾਲੇ ਸ਼ਰਧਾਲੂਆਂ ਦਾ ਖ਼ਾਸ ਮੇਜ਼ਬਾਨ ਬਣੇਗਾ ਅਤੇ ਸਾਰੇ ਸਰਕਾਰੀ ਅਦਾਰੇ ਮਿਲ ਕੇ ਸੰਗਤਾਂ ਨੂੰ ਪੁਖ਼ਤਾ ਸੁਰੱਖਿਆ ਤੇ ਆਲਾ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਗੇ। ਸਕੱਤਰ ਨਾਸਿਰ ਮੁਸ਼ਤਾਕ ਨੇ ਪ੍ਰਬੰਧਾਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ ਲਈ ਏਅਰ ਕੰਡੀਸ਼ਨਡ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਹਰ 20 ਬੱਸਾਂ ਦੇ ਕਾਫ਼ਲੇ ਨਾਲ ਰੈਸਕਿਊ 1122 ਦੀਆਂ ਵਿਸ਼ੇਸ਼ ਐਂਬੂਲੈਂਸਾਂ ਮੌਜੂਦ ਰਹਿਣਗੀਆਂ। ਸਾਰੇ ਰਿਹਾਇਸ਼ੀ ਸਥਾਨਾਂ ‘ਤੇ 24 ਘੰਟੇ ਡਾਕਟਰੀ ਸਹੂਲਤਾਂ, ਪੀਣ ਲਈ ਸਾਫ਼ ਮਿਨਰਲ ਵਾਟਰ, ਲੰਗਰ ਅਤੇ ਨਿਰਵਿਘਨ ਬਿਜਲੀ ਤੇ ਸੁਈ ਗੈਸ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਸ਼ਰਧਾਲੂਆਂ ਦੀ ਸੁਵਿਧਾ ਲਈ ਕਰੰਸੀ ਐਕਸਚੇਂਜ ਕਾਊਂਟਰ ਅਤੇ ਟੈਲੀਫ਼ੋਨ ਬੂਥ ਵੀ ਸਥਾਪਿਤ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਆਗ਼ਾਜ਼-ਏ-ਦੋਸਤੀ ਕਰੇਗੀ 15ਵਾਂ ਸਾਲਾਨਾ ‘ਇੰਡੋ-ਪਾਕਿ ਪੀਸ ਕੈਲੰਡਰ 2027’ ਜਾਰੀ ਅਗਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਵਿਖੇ ਸਿਹਤ ਕਾਰਡ ਵੰਡੇ, 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24