ਸ਼ਹਿਜ਼ਾਦਾ ਨੰਦ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਥ ਰਨ ਮੈਰਾਥਨ ’ਚ ਹਿੱਸਾ ਲਿਆ
ਅੰਮ੍ਰਿਤਸਰ, 16 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਚਾਰ ਵਿਦਿਆਰਥੀਆਂ ਸੰਦੀਪ ਸਿੰਘ, ਅਨੁਭਵ, ਅਭਿਸ਼ੇਕ ਅਤੇ ਸ਼ਿਵ ਕੁਮਾਰ ਨੇ ਪੰਜਾਬ ਸਰਕਾਰ ਵਲੋਂ ਸਿਹਤਮੰਦ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਦੇ ਉਦੇਸ਼ ਨਾਲ ਕਰਵਾਈ ਗਈ 5 ਕਿਲੋਮੀਟਰ ਦੀ ਪੰਜਾਬ ਯੂਥ ਰਨ ਮੈਰਾਥਨ ’ਚ ਹਿੱਸਾ ਲਿਆ। ਇਹ ਮੈਰਾਥਨ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ, ਡੀ-ਬਲਾਕ ਵਿਖੇ ਕਰਵਾਈ ਗਈ।
ਅੰਮ੍ਰਿਤਸਰ, 16 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਚਾਰ ਵਿਦਿਆਰਥੀਆਂ ਸੰਦੀਪ ਸਿੰਘ, ਅਨੁਭਵ, ਅਭਿਸ਼ੇਕ ਅਤੇ ਸ਼ਿਵ ਕੁਮਾਰ ਨੇ ਪੰਜਾਬ ਸਰਕਾਰ ਵਲੋਂ ਸਿਹਤਮੰਦ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਦੇ ਉਦੇਸ਼ ਨਾਲ ਕਰਵਾਈ ਗਈ 5 ਕਿਲੋਮੀਟਰ ਦੀ ਪੰਜਾਬ ਯੂਥ ਰਨ ਮੈਰਾਥਨ ’ਚ ਹਿੱਸਾ ਲਿਆ। ਇਹ ਮੈਰਾਥਨ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ, ਡੀ-ਬਲਾਕ ਵਿਖੇ ਕਰਵਾਈ ਗਈ। ਚਾਰਾਂ ਵਿਦਿਆਰਥੀਆਂ ਨੂੰ ਮੈਰਾਥਨ ’ਚ ਭਾਗ ਲੈਣ ਲਈ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ, ਪ੍ਰਿੰਸੀਪਲ ਡਾ. ਰੀਨਾ ਤਲਵਾੜ ਅਤੇ ਡਾਇਰੈਕਟਰ ਚਮਨ ਲਾਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੈਰਾਥਨ ’ਚ ਵਿਦਿਆਰਥੀਆਂ ਨੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਅਮਨਦੀਪ ਕੌਰ ਅਤੇ ਕੋਚ ਗੁਰਮੇਲ ਸਿੰਘ ਦੀ ਅਗਵਾਈ ਹੇਠ ਭਾਗ ਲਿਆ।