ਜੀ. ਆਰ. ਪੀ. ਨੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ
ਅੰਮ੍ਰਿਤਸਰ, 16 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਜੀ. ਆਰ.
ਅੰਮ੍ਰਿਤਸਰ, 16 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਜੀ. ਆਰ. ਪੀ. ਅੰਮ੍ਰਿਤਸਰ ਨੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਟੀਮ ਨੇ ਸਟੇਸ਼ਨ ਕੰਪਲੈਕਸ ਅਤੇ ਰੇਲਗੱਡੀਆਂ ’ਚ ਯਾਤਰੀਆਂ ਨੂੰ ਸੁਰੱਖਿਆ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ। ਜੀ. ਆਰ. ਪੀ. ਇੰਚਾਰਜ ਐਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ’ਚ ਟੀਮ ਨੇ ਪਲੇਟਫਾਰਮਾਂ, ਵਾਹਨ ਪਾਰਕਿੰਗ ਥਾਵਾਂ, ਉਡੀਕ ਘਰ, ਬੁਕਿੰਗ ਹਾਲ ਆਦਿ ਦੀ ਜਾਂਚ ਕੀਤੀ। ਇਸ ਮੌਕੇ ਐਸ. ਐੱਚ. ਓ. ਸ਼ਾਮ ਸੁੰਦਰ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਨੂੰ ਲੈ ਕੇ ਪੁਲਿਸ ਵਲੋਂ ਪੂਰੀ ਸਾਵਧਾਨੀ ਵਰਤਦੇ ਹੋਏ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਦੇ ਬਾਹਰ ਅਤੇ ਅੰਦਰ ਸ਼ਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਸਾਮਾਨ ਅਤੇ ਟਿਕਟਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਨੂੰ ਅਗਾਹ ਕੀਤਾ ਜਾ ਰਿਹਾ ਹੈ ਕਿ ਉਹ ਕਿਸੇ ਵੀ ਲਾਵਾਰਿਸ ਸਾਮਾਨ ਦੇ ਬੈਗ ਜਾਂ ਹੋਰ ਸ਼ੱਕੀ ਵਸਤੂ ਨੂੰ ਨਾ ਛੂਹਣ ਅਤੇ ਇਸ ਸੰਬੰਧੀ ਤੁਰੰਤ ਜੀ. ਆਰ. ਪੀ.-ਆਰ. ਪੀ. ਐਫ. ਨੂੰ ਸੂਚਿਤ ਕਰਨ। ਇਸ ਦੇ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਕੋਈ ਵੀ ਸ਼ੱਕੀ ਵਸਤੂ ਲੈ ਕੇ ਸਟੇਸ਼ਨ ਦੇ ਅੰਦਰ ਨਾ ਘੁੰਮੇ। ਇਸ ਦੌਰਾਨ ਟੀਮ ਨੇ ਯਾਤਰੀਆਂ ਦੇ ਬੈਗਾਂ ਆਦਿ ਦੀ ਜਾਂਚ ਕੀਤੀ ਤੇ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ।