18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਬਾਅਦ ਨਸ਼ੀਲੀਆਂ ਦਵਾਈਆਂ ਵਿਰੁੱਧ ਜਾਂਚ ’ਚ ਲਿਆਂਦੀ ਹੋਰ ਤੇਜ਼ੀ

ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ’ਤੇ ਨਸ਼ੀਲੀਆਂ ਦਵਾਈਆਂ ਦੀ ਵਿੱਕਰੀ ਵਿਰੁੱਧ ਕੀਤੀ ਜਾ ਰਹੀ ਜਾਂਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਹੋਰ ਤੇਜ਼ ਕਰ ਦਿੱਤੀ ਗਈ ਹੈ। ਲੰਘੇ ਦਿਨ ਸੂਬੇ ਦੀ ਸਭ ਤੋਂ ਵੱਡੀ ਹੋਲਸੇਲ ਦਵਾਈ ਮਾਰਕੀਟ ਕਟੜਾ ਸ਼ੇਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ’ਤੇ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ ਲੱਖਾਂ ਰੁਪਏ ਦਾ ਗ਼ੈਰ-ਕਾਨੂੰਨੀ ਸਟਾਕ ਜ਼ਬਤ ਕਰਕੇ ਸਖ਼ਤ ਕਾਰਵਾਈ ਕੀਤੀ ਗਈ।

Ad Position 21
No active advertisement
ਦਵਾਈਆਂ ਦੀ ਜਾਂਚ ਕਰਦੇ ਹੋਏ ਡਰੱਗ ਕੰਟਰੋਲ ਅਧਿਕਾਰੀ ਬਬਲੀਨ ਕੌਰ ਅਤੇ ਸੁਖਦੀਪ ਸਿੰਘ। ਤਸਵੀਰ : ਸੁਰਿੰਦਰ ਕੋਛੜ 18-10-2026
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ’ਤੇ ਨਸ਼ੀਲੀਆਂ ਦਵਾਈਆਂ ਦੀ ਵਿੱਕਰੀ ਵਿਰੁੱਧ ਕੀਤੀ ਜਾ ਰਹੀ ਜਾਂਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਹੋਰ ਤੇਜ਼ ਕਰ ਦਿੱਤੀ ਗਈ ਹੈ। ਲੰਘੇ ਦਿਨ ਸੂਬੇ ਦੀ ਸਭ ਤੋਂ ਵੱਡੀ ਹੋਲਸੇਲ ਦਵਾਈ ਮਾਰਕੀਟ ਕਟੜਾ ਸ਼ੇਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ’ਤੇ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ ਲੱਖਾਂ ਰੁਪਏ ਦਾ ਗ਼ੈਰ-ਕਾਨੂੰਨੀ ਸਟਾਕ ਜ਼ਬਤ ਕਰਕੇ ਸਖ਼ਤ ਕਾਰਵਾਈ ਕੀਤੀ ਗਈ। ਪ੍ਰਾਪਤ ਵੇਰਵਿਆਂ ਅਨੁਸਾਰ ਜ਼ੋਨਲ ਲਾਇਸੈਂਸਿੰਗ ਅਥਾਰਿਟੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ ’ਤੇ ਡਰੱਗ ਕੰਟਰੋਲ ਅਧਿਕਾਰੀ ਬਬਲੀਨ ਕੌਰ (ਅੰਮ੍ਰਿਤਸਰ-2) ਅਤੇ ਸੁਖਦੀਪ ਸਿੰਘ (ਅੰਮ੍ਰਿਤਸਰ-3) ਦੀ ਸਾਂਝੀ ਟੀਮ ਨੇ ਕਟੜਾ ਸ਼ੇਰ ਸਿੰਘ ਸਥਿਤ ਇਕ ਟਰੇਡਰਜ਼ ’ਤੇ ਦੇਰ ਸ਼ਾਮ ਛਾਪੇਮਾਰੀ ਕੀਤੀ। ਜਾਂਚ ਦੌਰਾਨ ਟਰੇਡਰ ਦਵਾਈਆਂ ਦੀ ਖ਼ਰੀਦ-ਵੇਚ ਦਾ ਰਿਕਾਰਡ ਪੇਸ਼ ਕਰਨ ’ਚ ਅਸਫਲ ਰਿਹਾ ਅਤੇ ਵਿਭਾਗੀ ਟੀਮ ਵਲੋਂ 9 ਕਿਸਮਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ। ਉਕਤ ਅਧਿਕਾਰੀਆਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਰਾਮਦ ਸਟਾਕ ’ਚ ਪ੍ਰੈਗਾਬਾਲਿਨ 300 ਮਿਲੀਗ੍ਰਾਮ ਦੇ 14,910 ਕੈਪਸੂਲ, 420 ਗੋਲੀਆਂ ਐਟੀਵਾਨ, 11,000 ਕੈਪਸੂਲ ਪ੍ਰੈਗਾਬਾਲਿਨ 75 ਮਿਥਾਈਲਕੋਬਾਲਾ ਮਿਨ, 1800 ਗੋਲੀਆਂ ਪ੍ਰੈਗਾਬਾਲਿਨ 75 ਮਿਲੀਗ੍ਰਾਮ ਅਤੇ ਨੋਰਟ੍ਰਿਪਟਾਈਲਿਨ ਗੋਲੀਆਂ ਸ਼ਾਮਿਲ ਹਨ। ਅਧਿਕਾਰੀਆਂ ਮੁਤਾਬਿਕ ਛਾਪੇਮਾਰੀ ਦੌਰਾਨ ਕੁੱਲ 25,910 ਕੈਪਸੂਲ ਅਤੇ 2,220 ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਟੀਮ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਵੀ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ’ਚ ਨਸ਼ੀਲੀਆਂ, ਪ੍ਰਤੀਬੰਧਿਤ ਅਤੇ ਗੈਰ-ਕਾਨੂੰਨੀ ਦਵਾਈਆਂ ਦੀ ਵਿੱਕਰੀ ਨੂੰ ਰੋਕਣ ਲਈ ਡਰੱਗ ਵਿਭਾਗ ਅਤੇ ਪ੍ਰਸ਼ਾਸਨ ਵਲੋਂ ਵੱਡੇ ਪੱਧਰ ’ਤੇ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਵਿਭਾਗ ਵਲੋਂ ਪਿਛਲੇ ਦੋ ਮਹੀਨਿਆਂ ਦੌਰਾਨ ਕਈ ਕੈਮਿਸਟਾਂ ਦੇ ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ। ਇਸ ਦੌਰਾਨ ਕਰੀਬ 75 ਤੋਂ ਵੱਧ ਮੈਡੀਕਲ ਸਟੋਰਾਂ ਦੀ ਪੜਤਾਲ ਕੀਤੀ ਗਈ ਅਤੇ ਲੱਖਾਂ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ। ਇਸੇ ਮੁਹਿੰਮ ਦੇ ਚੱਲਦਿਆਂ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਈ ਦੁਕਾਨਾਂ ਸੀਲ ਕਰਕੇ ਕੇਸ ਵੀ ਦਰਜ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਲੋਂ ‘ਵਿਜ਼ਨ ਟੂ ਵੈਂਚਰ: ਯੁਵਾ ਇਨੋਵੇਸ਼ਨ ਮੇਲਾ 3.0’ ਕਰਵਾਇਆ ਅਗਲੀ ਖ਼ਬਰ ਗਹਿਰੀ ਮੰਡੀ ਵਿਚ ਮੁੜ ਚੱਲੀਆਂ ਗੋਲੀਆਂ, ਨੌਜਵਾਨ ਦੇ ਪੈਰ ਵਿਚ ਲੱਗੀ ਗੋਲੀ
Ad Position 24