ਨਿਊ ਅੰਮ੍ਰਿਤਸਰ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੀ ਨਵੀਂ ਇਮਾਰਤ ਦੀ ਅਰੰਭਤਾ
ਸੁਲਤਾਨਵਿੰਡ, 17 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਜੀ ਨਗਰ ਵਿਖੇ ਸੁਸ਼ੋਭਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਦੀ ਨਵੀਂ ਇਮਾਰਤ ਦੀ ਅਰੰਭਤਾ ਅੱਜ ਧਾਰਮਿਕ ਮਰਿਆਦਾ ਅਤੇ ਸ਼ਰਧਾ ਭਾਵਨਾ ਨਾਲ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।
ਨ
ਨਿਊ ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੀ ਅਰੰਭਤਾ ਮੌਕੇ ਪੰਜ ਪਿਆਰੇ । ਤਸਵੀਰਾਂ : ਗੁਰਨਾਮ ਸਿੰਘ ਬੁੱਟਰ
18-10-2026
ਸੁਲਤਾਨਵਿੰਡ, 17 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਜੀ ਨਗਰ ਵਿਖੇ ਸੁਸ਼ੋਭਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਦੀ ਨਵੀਂ ਇਮਾਰਤ ਦੀ ਅਰੰਭਤਾ ਅੱਜ ਧਾਰਮਿਕ ਮਰਿਆਦਾ ਅਤੇ ਸ਼ਰਧਾ ਭਾਵਨਾ ਨਾਲ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਧਾਰਮਿਕ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਪ੍ਰਮਜੀਤ ਸਿੰਘ, ਭਾਈ ਮੰਗਲ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਨੇ ਅਰਦਾਸ ਉਪਰੰਤ ਨਵੀਂ ਇਮਾਰਤ ਦੀ ਅਰੰਭਤਾ ਕਰਵਾਈ। ਸਮਾਗਮ ਦੌਰਾਨ ਗੁਰੂ ਘਰ ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਗੁਰਮਈ ਹੋ ਗਿਆ ਅਤੇ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਪ੍ਰਗਟਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਦਿਆਲ ਸਿੰਘ ਛੱਜਲਵੱਡੀ ਨੇ ਸੰਗਤਾਂ ਦੀ ਹਾਜ਼ਰੀ ਵਿਚ ਗੁਰੂ ਘਰ ਦੀ ਸੇਵਾ ਅਤੇ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਿਊ ਅੰਮ੍ਰਿਤਸਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ, ਹਰਜਿੰਦਰ ਸਿੰਘ ਜੋੜੀਆ, ਕੁਲਦੀਪ ਸਿੰਘ ਮੱਤੇਵਾਲ, ਬਲਜੀਤ ਸਿੰਘ ਭੁੱਲਰ , ਕੁਲਜੀਤ ਸਿੰਘ ਬ੍ਰਦਰਜ਼, ਹਰਜਿੰਦਰ ਸਿੰਘ ਬੱਗਾ, ਨਰਿੰਦਰ ਸਿੰਘ ਸੋਹੀ, ਹਜ਼ਾਰਾ ਸਿੰਘ, ਅਮਰਦੀਪ ਸਿੰਘ, ਚਤਰਜੀਤ ਸਿੰਘ, ਜਗਮੋਹਨ ਸਿੰਘ, ਮਨਪ੍ਰੀਤ ਸਿੰਘ, ਗੋਲਡੀ ਚੌਹਾਨ, ਅਮਰਜੀਤ ਸਿੰਘ ਹੈਪੀ, ਜਸਵੰਤ ਸਿੰਘ ਮਾਂਗਟ, ਸੁਖਦੇਵ ਸਿੰਘ ਸਮੇਤ ਇਲਾਕੇ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।