ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਕਰਵਾਇਆ ਹਫ਼ਤਾਵਾਰੀ ਸਮਾਗਮ
ਅੰਮ੍ਰਿਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ ਗੁ: ਬਾਬਾ ਦੀਪ ਸਿੰਘ ਜੀ ਦਾ ਅਸਥਾਨ, ਟੀਨਾ ਵਾਲਾ ਲੰਗਰ ਵੇਰਕਾ ਬਾਈਪਾਸ ਵਿਖੇ ਸਜਾਏ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿਚ ਪਾਠ ਉਪਰੰਤ ਭਾਈ ਜਵਾਹਰ ਲਾਲ ਸਿੰਘ, ਬੀਬੀ ਅਰਵਿੰਦਰ ਕੌਰ ਅਤੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਕੀਰਤਨੀ ਜਥਿਆ ਵਲੋਂ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਅੰਮ੍ਰਿਤਸਰ, 18 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ ਗੁ: ਬਾਬਾ ਦੀਪ ਸਿੰਘ ਜੀ ਦਾ ਅਸਥਾਨ, ਟੀਨਾ ਵਾਲਾ ਲੰਗਰ ਵੇਰਕਾ ਬਾਈਪਾਸ ਵਿਖੇ ਸਜਾਏ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿਚ ਪਾਠ ਉਪਰੰਤ ਭਾਈ ਜਵਾਹਰ ਲਾਲ ਸਿੰਘ, ਬੀਬੀ ਅਰਵਿੰਦਰ ਕੌਰ ਅਤੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਕੀਰਤਨੀ ਜਥਿਆ ਵਲੋਂ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਸਥਾ ਦੇ ਮੁਖੀ ਬੀਬੀ ਸੁਰਜੀਤ ਕੌਰ ਨੇ ਸੁਸਾਇਟੀ ਦੇ ਸਾਰੇ ਮੈਂਬਰਾਂ ਨੂੰ ਸਿਰੋਪਾਓ ਅਤੇ ਬੀਬੀਆਂ ਨੂੰ ਦੁਪੱਟੇ ਪਾ ਕੇ ਨਾਲ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਸਟੇਜ ਦੀ ਸੇਵਾ ਸ: ਦਵਿੰਦਰ ਸਿੰਘ ਵਲੋਂ ਨਿਭਾਈ ਗਈ। ਸਮਾਗਮ ਵਿਚ ਸੰਸਥਾ ਤੇ ਸਾਰੇ ਮੈਂਬਰਾਂ ਤੋਂ ਇਲਾਵਾ ਸੁਸਾਇਟੀ ਦੇ ਮੈਂਬਰ ਵਿਸ਼ੇਸ਼ ਤੌਰ ’ਤੇ ਭਾਈ ਜਸਬੀਰ ਸਿੰਘ, ਭਾਈ ਜਗਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਨਿਰਮਲ ਸਿੰਘ, ਸਤਿੰਦਰ ਸਿੰਘ ਚਾਵਲਾ ਕੁਲਦੀਪ ਸਿੰਘ ਜਸਬੀਰ ਸਿੰਘ ਅਰੋੜਾ, ਹਰਜਿੰਦਰ ਸਿੰਘ ਸਬਜੀ ਮੰਡੀ ਵਾਲੇ, ਜੋਗਿੰਦਰ ਸਿੰਘ ਟੰਡਨ, ਗੁਰਬਖਸ਼ ਸਿੰਘ ਬੱਗਾ, ਇੰਜੀ: ਦਰਸ਼ਨ ਸਿੰਘ, ਜਗਦੀਸ਼ ਸਿੰਘ ਆਲੂਵਾਲੀਆ, ਸ਼ਰਨਜੀਤ ਸਿੰਘ ਪੱਖਿਆਂ ਵਾਲੇ ਆਦਿ ਸਨ ਹਾਜ਼ਰ ਸਨ। ਇਸ ਮੌਕੇ ’ਤੇ ਗੁਰੂ ਕੇ ਲੰਗਰ ਵੀ ਵਰਤਾਏ ਗਏ।