18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਟੜਾ ਦੁੱਲੋ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਅੰਮ੍ਰਿਤਸਰ, 18 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਰਾਮ ਨੌਮੀ ਦੇ ਪਾਵਨ ਅਵਸਰ ਦੇ ਸਬੰਧ ਵਿਚ ਸ੍ਰੀ ਕ੍ਰਿਸ਼ਨ ਬਲ ਯੰਗ ਸਭਾ ਵਲੋਂ ਕਟੜਾ ਦੁੱਲੋ ਤੋਂ 26ਵੀਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਸ੍ਰੀ ਰਾਮ ਚੰਦਰ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੂਹ ਦੇਸ਼ ਵਾਸੀਆਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਅੰਮ੍ਰਿਤਸਰ, 18 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਰਾਮ ਨੌਮੀ ਦੇ ਪਾਵਨ ਅਵਸਰ ਦੇ ਸਬੰਧ ਵਿਚ ਸ੍ਰੀ ਕ੍ਰਿਸ਼ਨ ਬਲ ਯੰਗ ਸਭਾ ਵਲੋਂ ਕਟੜਾ ਦੁੱਲੋ ਤੋਂ 26ਵੀਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭਗਵਾਨ ਸ੍ਰੀ ਰਾਮ ਚੰਦਰ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੂਹ ਦੇਸ਼ ਵਾਸੀਆਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸ੍ਰੀ ਕ੍ਰਿਸ਼ਨ ਬਲ ਯੰਗ ਸਭਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ 26ਵੀਂ ਵਿਸ਼ਾਲ ਸ਼ੋਭਾ ਯਾਤਰਾ ਦੇ ਕੱਢਣ ਲਈ ਵਧਾਈ ਦਿੱਤੀ। ਇਸ ਮੌਕੇ ’ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਵਿਸ਼ੇਸ਼ ਤੌਰ ਸ਼ਿਰਕਤ ਕੀਤੀ । ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਾਬਕਾ ਕੌਂਸਲਰ ਮਹੇਸ਼ ਖੰਨਾ, ਰਮਨ ਤਲਵਾਰ, ਪ੍ਰਧਾਨ ਮਨੀਸ਼ ਕੁਮਾਰ, ਪੰਕਜ ਡੋਗਰਾ, ਲਵ ਖੰਨਾ, ਸੌਰਵ ਕੁਮਾਰ, ਸੰਜੇ ਸ਼ਰਮਾ, ਗੌਰਵ ਭੱਲਾ, ਆਰਯਨ ਤਲਵਾਰ, ਸਰਪ੍ਰੀਤ ਬਬਲੂ ਅਤੇ ਕਵਲਦੀਪ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ’ਤੇ ਜਾਣਗੇ ਅਗਲੀ ਖ਼ਬਰ ਧਰਮ ਪ੍ਰਚਾਰ ਕਮੇਟੀ (ਚੀਫ਼ ਖ਼ਾਲਸਾ ਦੀਵਾਨ) ਵਲੋਂ ਜ਼ੋਨ ਪੱਧਰੀ ‘ਅੰਤਰ ਸੀ.ਕੇ.ਡੀ. ਸਕੂਲ’ ਸ਼ਬਦ ਗਾਇਣ ਮੁਕਾਬਲੇ ਕਰਵਾਏ
Ad Position 24