ਬਾਬਾ ਕੁਲਵਿੰਦਰ ਸਿੰਘ ਤੇੜਾ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਜਗਦੇਵ ਕਲਾਂ, 18 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਅੰਮ੍ਰਿਤਸਰ ਤੋਂ ਰੋਜਾਨਾ ‘ਅਜੀਤ’ ਦੇ ਪ੍ਰਤਿਨਿਧ ਸੁਰਿੰਦਰਪਾਲ ਸਿੰਘ ਵਰਪਾਲ ਦੇ ਮਾਮਾ ਜੀ ਅਤੇ ਪਿੰਡ ਤੇੜਾ ਖੁਰਦ ਦੇ ਸਾਬਕਾ ਸਰਪੰਚ ਬਾਬਾ ਕੁਲਵਿੰਦਰ ਸਿੰਘ ਤੇੜਾ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਅੰਗਰੇਜ਼ ਸਿੰਘ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।
ਬ
ਬਾਬਾ ਕੁਲਵਿੰਦਰ ਸਿੰਘ ਤੇੜਾ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਭਾਈ ਅੰਗਰੇਜ਼ ਸਿੰਘ ਦਾ ਰਾਗੀ ਜਥਾ।
19-10-2026
ਜਗਦੇਵ ਕਲਾਂ, 18 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਅੰਮ੍ਰਿਤਸਰ ਤੋਂ ਰੋਜਾਨਾ ‘ਅਜੀਤ’ ਦੇ ਪ੍ਰਤਿਨਿਧ ਸੁਰਿੰਦਰਪਾਲ ਸਿੰਘ ਵਰਪਾਲ ਦੇ ਮਾਮਾ ਜੀ ਅਤੇ ਪਿੰਡ ਤੇੜਾ ਖੁਰਦ ਦੇ ਸਾਬਕਾ ਸਰਪੰਚ ਬਾਬਾ ਕੁਲਵਿੰਦਰ ਸਿੰਘ ਤੇੜਾ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਅੰਗਰੇਜ਼ ਸਿੰਘ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਉਪਰੰਤ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅੰਤਿਮ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ਲਿਆ। ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਸਾ. ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਅਤੇ ਸੀਨੀਅਰ ਕਾਂਗਰਸੀ ਆਗੂ ਸੁੱਖ ਔਜਲਾ ਅਤੇ ਕਾਹਨਾਂ ਢੇਸੀਆਂ ਦੇ ਸੈਕਟਰੀ ਰਣਜੀਤ ਸਿੰਘ ਨੇ ਬਾਬਾ ਕੁਲਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਕਿਹਾ ਕਿ ਸਾਬਕਾ ਸਰਪੰਚ ਬਾਬਾ ਕੁਲਵਿੰਦਰ ਸਿੰਘ ਤੇੜਾ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਰਹੇ ਹਨ, ਉਨ੍ਹਾਂ ਨੇ ਆਪਣੇ ਸੇਵਾਮੁਖੀ ਸੁਭਾਅ ਅਤੇ ਨਿਰਪੱਖ ਸੋਚ ਸਦਕਾ ਹਰ ਵਰਗ ਦੇ ਲੋਕਾਂ ਵਿਚ ਸਤਿਕਾਰ ਹਾਸਿਲ ਕੀਤਾ ਅਤੇ ਹਮੇਸ਼ਾ ਲੋਕ ਭਲਾਈ ਨੂੰ ਪਹਿਲ ਦਿੱਤੀ। ਇਸ ਮੌਕੇ ਗੁਰਦਿਆਲ ਸਿੰਘ ਛੀਨਾ, ਕੈਪਟਨ ਲਖਬੀਰ ਸਿੰਘ, ਸਰਬਜੀਤ ਸਿੰਘ ਬਟਾਲਾ, ਸੂਬੇਦਾਰ ਅਵਤਾਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ, ਰਛਪਾਲ ਸਿੰਘ ਲਾਡੀ, ਸੁਖਪਾਲ ਸਿੰਘ ਛੀਨਾ, ਹਰਪ੍ਰੀਤ ਸਿੰਘ, ਹਰਜੀਤ ਸਿੰਘ ਪੂੰਨੀ, ਬਚਿੱਤਰ ਸਿੰਘ, ਓਂਕਾਰ ਸਿੰਘ, ਪ੍ਰਿੰਸੀਪਲ ਹਰਜੀਤ ਕੌਰ, ਬਲਜੀਤ ਸਿੰਘ, ਮਨਿੰਦਰ ਸਿੰਘ, ਬਲਬੀਰ ਸਿੰਘ, ਅਜੀਤ ਸਿੰਘ, ਕਰਮਬੀਰ ਸਿੰਘ, ਜਤਿੰਦਰ ਸਿੰਘ, ਵਰਿੰਦਰ ਸਿੰਘ, ਗੁਰਲਾਭ ਸਿੰਘ, ਗੁਰਮਨ ਸਿੰਘ, ਸੁਖਰਾਜ ਸਿੰਘ ਅਜਨਾਲਾ, ਮੇਜਰ ਸਿੰਘ, ਜਸਪਾਲ ਸਿੰਘ ਸਰਪੰਚ ਗੁਰਾਲਾ, ਮਨਜੋਤ ਸਿੰਘ ਅਤੇ ਰਣਜੀਤ ਸਿੰਘ ਸ਼ੁਕਰਚੱਕ ਸਮੇਤ ਵੱਡੀ ਗਿਣਤੀ ਵਿਚ ਰਿਸ਼ਤੇਦਾਰ, ਸਾਕ-ਸੰਬੰਧੀ ਅਤੇ ਸਨੇਹੀ ਹਾਜ਼ਰ ਸਨ। 18 ਏਐਸਆਰ39