ਸ਼ਿਵ ਸੈਨਾ ਵਲੋਂ ਵੇਰਕਾ ਵਿਖੇ ਸੰਗਠਨ ਦਾ ਵਿਸਥਾਰ
ਵੇਰਕਾ, 18 ਅਕਤੂਬਰ (ਲਖਵਿੰਦਰ ਸਿੰਘ)-ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਨੇ ਵੇਰਕਾ ਵਿਖੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅਹਿਮ ਨਿਯੁਕਤੀਆਂ ਕੀਤੀਆਂ। ਇਸ ਮੌਕੇ ਦੀਪਕ ਵੇਰਕਾ ਨੂੰ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।
ਵੇਰਕਾ, 18 ਅਕਤੂਬਰ (ਲਖਵਿੰਦਰ ਸਿੰਘ)-ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਨੇ ਵੇਰਕਾ ਵਿਖੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅਹਿਮ ਨਿਯੁਕਤੀਆਂ ਕੀਤੀਆਂ। ਇਸ ਮੌਕੇ ਦੀਪਕ ਵੇਰਕਾ ਨੂੰ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਸੰਦੀਪ ਸੋਨੀ, ਗੁਰਭੇਜ ਸਿੰਘ, ਸਾਹਿਬ ਸਿੰਘ, ਸਤਨਾਮ ਸਿੰਘ, ਸੰਨੀ, ਸੁਦੇਸ਼ ਕੁਮਾਰ ਅਤੇ ਮਹਿਲਾਵਾਂ ਵਿਚੋਂ ਨਿਰਮਲਾ, ਸ਼ੀਲਾ, ਕੋਮਲ ਤੇ ਗੁਰਮੀਤ ਨੂੰ ਪਾਰਟੀ ਨਾਲ ਜੋੜਿਆ ਗਿਆ। ਇਸ ਮੌਕੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਹਰ ਧਰਮ ਦਾ ਸਤਿਕਾਰ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਸਾਡਾ ਮੁੱਖ ਟੀਚਾ ਹੈ। ਨਵ-ਨਿਯੁਕਤ ਚੇਅਰਮੈਨ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।