ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਰਾਜਾਸਾਂਸੀ ’ਚ ਹਲਕਾ ਇੰਚਾਰਜ ਸੋਨੀਆਂ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ
ਰਾਜਾਸਾਂਸੀ, 19 ਅਕਤੂਬਰ (ਹਰਦੀਪ ਸਿੰਘ ਖੀਵਾ)-ਬੀਤੇ ਦਿਨੀਂ ਮਾਨਸਾ ’ਚ ਪਰਵਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਵਲੋਂ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੋਨੀਆ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ। ਦਲਜੀਤ ਸਿੰਘ ਮਿਆਦੀਆਂ ਵਲੋ ਆਪਣੇ ਸੈਂਕੜੇ ਸਮਰਥਕਾਂ ਨਾਲ ਆਪ ਦੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆਂ ਨੂੰ ਲਿਖਤੀ ਮੰਗ ਪੱਤਰ ਸੌਂਪਣ ਲਈ ਲਿਆਂਦਾ ਗਿਆ ਜੋ ਸੋਨੀਆਂ ਦੀ ਗੈਰ ਹਾਜ਼ਰੀ ਵਿਚ ਦਫਤਰ ਮੂਹਰੇ ਚਿਪਕਾਇਆ ਗਿਆ।
ਰਾਜਾਸਾਂਸੀ, 19 ਅਕਤੂਬਰ (ਹਰਦੀਪ ਸਿੰਘ ਖੀਵਾ)-ਬੀਤੇ ਦਿਨੀਂ ਮਾਨਸਾ ’ਚ ਪਰਵਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਵਲੋਂ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੋਨੀਆ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ। ਦਲਜੀਤ ਸਿੰਘ ਮਿਆਦੀਆਂ ਵਲੋ ਆਪਣੇ ਸੈਂਕੜੇ ਸਮਰਥਕਾਂ ਨਾਲ ਆਪ ਦੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆਂ ਨੂੰ ਲਿਖਤੀ ਮੰਗ ਪੱਤਰ ਸੌਂਪਣ ਲਈ ਲਿਆਂਦਾ ਗਿਆ ਜੋ ਸੋਨੀਆਂ ਦੀ ਗੈਰ ਹਾਜ਼ਰੀ ਵਿਚ ਦਫਤਰ ਮੂਹਰੇ ਚਿਪਕਾਇਆ ਗਿਆ। ਇਸ ਸਬੰਧੀ ਅਕਾਲੀ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਗੱਲਬਾਤ ਕਰਦਿਆਂ ਨੇ ਕਿਹਾ ਕਿਹਾ ਕਿ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਮੰਗਾਂ ਲਈ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੋਨੀਆਂ ਮਾਨ ਨੂੰ ਸੌਂਪਿਆ ਜਾਣਾ ਸੀ ਪ੍ਰੰਤੂ ਉਸ ਦੀ ਗ਼ੈਰ-ਹਾਜ਼ਰੀ ਵਿਚ ਦਫ਼ਤਰ ਮੂਹਰੇ ਚਿਪਕਾਇਆ ਗਿਆ ਹੈ।