20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਆਪ ਵਿਧਾਇਕਾ ਜੀਵਨਜੋਤ ਕੌਰ ਅਤੇ ਸੰਧੂ ਦੇ ਦਫ਼ਤਰ ਤੇ ਘਰ ਦੇ ਬਾਹਰ ਚਿਪਕਾਏ ‘ਰੋਸ ਪੱਤਰ’

ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਨਸ਼ਿਆਂ ਵਿਰੁੱਧ ਮੁਹਿੰਮ ਚਲਾਉਂਦਿਆਂ ਹੋਇਆਂ ਦਿਨ ਦੀਵੀਂ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ‘ਲਾਹਨਤ ਪੱਤਰ’ ਸੌਂਪਣ ਦੇ ਐਲਾਨ ਦਾ ਸਮਰਥਨ ਕਰਦਿਆਂ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੰਮ੍ਰਿਤਸਰ ਦੇ ਹਲਕਾ ਪੂਰਬੀ ਅਤੇ ਹਲਕਾ ਪੱਛਮੀ ਦੇ ਆਪ ਵਿਧਾਇਕਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪਾਰਟੀ ਦੇ ਸੂਬਾਈ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਅਤੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਡੱਡੂਆਣਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਨਸ਼ਿਆਂ ਵਿਰੁੱਧ ਮੁਹਿੰਮ ਚਲਾਉਂਦਿਆਂ ਹੋਇਆਂ ਦਿਨ ਦੀਵੀਂ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਬਣਾਈ ਗਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ‘ਲਾਹਨਤ ਪੱਤਰ’ ਸੌਂਪਣ ਦੇ ਐਲਾਨ ਦਾ ਸਮਰਥਨ ਕਰਦਿਆਂ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੰਮ੍ਰਿਤਸਰ ਦੇ ਹਲਕਾ ਪੂਰਬੀ ਅਤੇ ਹਲਕਾ ਪੱਛਮੀ ਦੇ ਆਪ ਵਿਧਾਇਕਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪਾਰਟੀ ਦੇ ਸੂਬਾਈ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਅਤੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਡੱਡੂਆਣਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪਾਰਟੀ ਵਲੋਂ ਹਲਕਾ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਦੀ ਰਿਹਾਇਸ਼ ਦੇ ਬਾਹਰ ਅਤੇ ਹਲਕਾ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਦਫ਼ਤਰ ਦੇ ਬਾਹਰ ਪਹੁੰਚ ਕੇ ‘ਲਾਹਨਤ ਪੱਤਰ’ ਚਿਪਕਾਏ ਗਏ ਪਰ ਦੋਵੇ ਆਪਣੇ ਘਰ ਜਾਂ ਦਫ਼ਤਰ ਨਹੀਂ ਮਿਲੇ। ਸ: ਪੱਧਰੀ ਨੇ ਦੱਸਿਆ ਕਿ ਇਸ ਦੌਰਾਨ ਪਾਰਟੀ ਵਰਕਰਾਂ ਤੇ ਸੰਗਤਾਂ ਨੇ ਪੰਜਾਬ ਸਰਕਾਰ, ਆਪ ਵਿਧਾਇਕਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਦੋਵੇਂ ਥਾਵਾਂ ’ਤੇ ਬੈਰੀਕੇਡਿੰਗ ਵੀ ਕੀਤੀ ਗਈ ਸੀ, ਪਰ ਪਾਰਟੀ ਵਰਕਰਾਂ ਤੇ ਹੋਰ ਸੰਗਤਾਂ ਨੇ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਦਰਜ ਕਰਵਾਇਆ। ਇਸ ਮੌਕੇ ਸੁਖਬੀਰ ਸਿੰਘ ਚੀਮਾ, ਗੁਰਦੇਵ ਸਿੰਘ ਜੱਜੀ, ਜਰਮਨਦੀਪ ਸਿੰਘ, ਹਰਕਮਲਪ੍ਰੀਤ ਸਿੰਘ, ਰਘੁਬੀਰ ਸਿੰਘ, ਬੀਬੀ ਸਤਿੰਦਰ ਕੌਰ, ਜਸਬੀਰ ਸਿੰਘ ਵਡਾਲੀ, ਰਣਜੀਤ ਸਿੰਘ, ਜੁਗਰਾਜ ਸਿੰਘ ਨਰਾਇਣਗੜ੍ਹ, ਸ਼ਾਹਜੀਤ ਸਿੰਘ ਬੱਲ, ਕੁਲਵਿੰਦਰ ਸਿੰਘ ਵਡਾਲੀ, ਮਹਿੰਦਰਪਾਲ ਸਿੰਘ ਤੁੰਗ, ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਲਵਜੀਤ ਸਿੰਘ ਖ਼ਾਲਸਾ, ਸੰਦੀਪ ਸਿੰਘ ਗੁੰਮਟਾਲਾ, ਡਾ: ਬਰਿੰਦਰ ਸਿੰਘ, ਸੁਰਿੰਦਰ ਸਿੰਘ ਸੈਣੀ ਤੇ ਗੁਰਸਾਗਰ ਸਿੰਘ, ਵਿਦਿਆਰਥੀ ਆਗੂ ਜਸਪਾਲ ਸਿੰਘ, ਅਕਾਸ਼ਬੀਰ ਸਿੰਘ, ਧਰਮਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਗਗਨਪ੍ਰੀਤ ਸਿੰਘ ਤੋਂ ਇਲਾਵਾ ਭਾਈ ਸੰਦੀਪ ਸਿੰਘ ਸੰਨੀ ਦੇ ਭਰਾਤਾ ਮਨਦੀਪ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। 19 ਏਐਸਆਰ75
Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ਦੇ ਸਾਬਕਾ ਕੌਂਸਲਰ ਅਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ
Ad Position 24