20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰਾਜਾਸਾਂਸੀ ਦੇ ਸਾਬਕਾ ਕੌਂਸਲਰ ਅਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਰਾਜਾਸਾਂਸੀ, 19 ਅਕਤੂਬਰ (ਹਰਦੀਪ ਸਿੰਘ ਖੀਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਪੰਜ ਵਰ੍ਹੇ ਬੀਤ ਜਾਣ ਦੇ ਬਾਵਜੂਦ ਰਾਜਾਸਾਂਸੀ ਹਲਕੇ ਅੰਦਰ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ, ਸਗੋਂ ਕਾਂਗਰਸ ਸਰਕਾਰ ਵੇਲੇ ਆਰੰਭ ਕੀਤੇ ਵਿਕਾਸ ਕਾਰਜਾਂ ਨੂੰ ਵੀ ਨੇਪਰੇ ਨਹੀਂ ਚਾੜ੍ਹਿਆ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਾਸਾਂਸੀ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕਾਂਗਰਸ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਕਰਨ ਉਪਰੰਤ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਰਾਜਾਸਾਂਸੀ, 19 ਅਕਤੂਬਰ (ਹਰਦੀਪ ਸਿੰਘ ਖੀਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਪੰਜ ਵਰ੍ਹੇ ਬੀਤ ਜਾਣ ਦੇ ਬਾਵਜੂਦ ਰਾਜਾਸਾਂਸੀ ਹਲਕੇ ਅੰਦਰ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ, ਸਗੋਂ ਕਾਂਗਰਸ ਸਰਕਾਰ ਵੇਲੇ ਆਰੰਭ ਕੀਤੇ ਵਿਕਾਸ ਕਾਰਜਾਂ ਨੂੰ ਵੀ ਨੇਪਰੇ ਨਹੀਂ ਚਾੜ੍ਹਿਆ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਾਸਾਂਸੀ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕਾਂਗਰਸ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਕਰਨ ਉਪਰੰਤ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜਾਸਾਂਸੀ ਵਿਖੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਭੱਟੀ ਦੀ ਪ੍ਰਰੇਨਾ ਸਦਕਾ ਤੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਲਾਲੀ ਦੀ ਹਾਜ਼ਰੀ ਵਿਚ ਕਾਂਗਰਸ ’ਚ ਸ਼ਾਮਿਲ ਹੋਏ ਪਰਿਵਾਰਾਂ ਦੇ ਮੁੱਖੀਆਂ ’ਚ ਅਜੀਤ ਸਿੰਘ ਸਾਬਕਾ ਕੌਂਸਲਰ, ਸੰਤੋਖ ਸਿੰਘ ਸੁੱਖ, ਰਵੀ ਖੋਕਰ, ਰਵੀ ਮੱਟੂ, ਨਾਜ ਮੱਟੂ ,ਪਲਵਿੰਦਰ ਗਿੱਲ, ਕੋਚ ਕੋਚ, ਪਾਰਸ, ਦਾਨਿਸ਼, ਸ਼ੇਰ ਗਿੱਲ, ਲਵ ਰਾਜਾਸਾਂਸੀ ਆਦਿ ਸ਼ਾਮਿਲ ਹਨ। ਇਸ ਮੌਕੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਿਲਰਾਜ ਸਿੰਘ ਸਰਕਾਰੀਆ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜਸਪਾਲ ਸਿੰਘ ਭੱਟੀ ਸ਼ਹਿਰੀ ਪ੍ਰਧਾਨ ਰਾਜਾਸਾਂਸੀ, ਇੰਦਰਪਾਲ ਸਿੰਘ ਲਾਲੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ, ਲਖਵਿੰਦਰ ਸਿੰਘ ਸਾਬਕਾ ਸਰਪੰਚ ਝੰਜੋਟੀ, ਬਲਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਪਰਮਪਾਲ ਸਿੰਘ, ਹਰਜੀਤ ਸਿੰਘ, ਵਿੱਕੀ, ਸਤਿੰਦਰ, ਸੁਖਦੇਵ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਤੇ ਗੈਰਕਾਨੂੰਨੀ ਹਥਿਆਰ ਗਰੋਹ ਦੀ ਪਾਕਿ ਤੋਂ ਆਈ ਇਕ ਹੋਰ ਖੇਪ ਬਰਾਮਦ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਆਪ ਵਿਧਾਇਕਾ ਜੀਵਨਜੋਤ ਕੌਰ ਅਤੇ ਸੰਧੂ ਦੇ ਦਫ਼ਤਰ...
Ad Position 24