20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬੀ.ਬੀ.ਕੇ. ਡੀ.ਏ.ਵੀ. ਕਾਲਜ ਵਲੋਂ ‘ਵਿਜ਼ਨ ਟੂ ਵੈਂਚਰ : ਯੁਵਾ ਇਨੋਵੇਸ਼ਨ ਮੇਲਾ 3.0’ ਦਾ ਸਮਾਪਨ

ਅੰਮ੍ਰਿਤਸਰ, 19 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

Ad Position 21
No active advertisement
ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਵਲੋਂ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਦੇ ਸਹਿਯੋਗ ਨਾਲ ‘ਵਿਜ਼ਨ ਟੂ ਵੈਂਚਰ: ਯੁਵਾ ਇਨੋਵੇਸ਼ਨ ਮੇਲਾ 3.0’ ਦਾ ਸਫ਼ਲਤਾਪੂਰਵਕ ਸਮਾਪਨ ਕੀਤਾ ਗਿਆ। ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ, ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ (ਐੱਮ. ਐੱਸ. ਐੱਮ. ਈ.) ਅਧੀਨ ਰਜਿਸਟਰਡ ਸੰਸਥਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥਣਾਂ ਵਿਚ ਉੱਦਮੀ ਹੁਨਰਾਂ, ਨਵੀਨਤਮ ਸੋਚ ਅਤੇ ਸਵੈ-ਨਿਰਭਰਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਹ ਸਮਾਗਮ ਆਰੀਆ ਸਮਾਜ ਅਤੇ ਭਾਰਤ ਵਿਚ ਡੀ.ਏ.ਵੀ. ਲਹਿਰ ਦੇ ਮਜ਼ਬੂਤ ਥੰਮ੍ਹ ਮਹਾਤਮਾ ਆਨੰਦ ਸਵਾਮੀ ਨੂੰ ਸਮਰਪਿਤ ਸੀ। ਪ੍ਰਿੰ: ਡਾ. ਪੁਸ਼ਪਿੰਦਰ ਵਾਲੀਆ ਨੇ ਸੰਬੋਧਨ ਵਿਚ ਸਿਰਜਣਾਤਮਕਤਾ ਨੂੰ ਪ੍ਰਫੁੱਲਤ ਕਰਨ, ਕਾਰੋਬਾਰੀ ਸੂਝ-ਬੂਝ ਵਿਕਸਿਤ ਕਰਨ ਅਤੇ ਨਵੇਂ ਵਿਚਾਰਾਂ ਨੂੰ ਵਿਹਾਰਕ ਉੱਦਮੀ ਉਪਰਾਲਿਆਂ ਵਿਚ ਬਦਲਣ ਲਈ ਨਵੀਨਤਾ-ਆਧਾਰਿਤ ਮੰਚਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਸਮਾਗਮ ਵਿਚ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸੀ.ਈ.ਓ. ਸਮਰਥ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਉੱਦਮੀ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਇਸ ਨਵੀਨਤਾ ਮੇਲੇ ’ਚ ਲਗਭਗ 75 ਸਟਾਲ ਲਗਾਏ ਗਏ, ਜਿਨ੍ਹਾਂ ਰਾਹੀਂ 200 ਤੋਂ ਵੱਧ ਵਿਦਿਆਰਥਣਾਂ ਨੂੰ ਆਪਣੀ ਸਿਰਜਣਾਤਮਕ ਪ੍ਰਤਿਭਾ ਅਤੇ ਉੱਦਮੀ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਇਕ ਸ਼ਾਨਦਾਰ ਮੰਚ ਪ੍ਰਾਪਤ ਹੋਇਆ। ਪ੍ਰਦਰਸ਼ਨੀ ਵਿਚ ਵੱਖ-ਵੱਖ ਕਿਸਮਾਂ ਦੇ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਤੋਂ ਇਲਾਵਾ, ਮੇਲੇ ਵਿਚ ਖਾਣ-ਪੀਣ ਦੀਆਂ ਵਸਤਾਂ ਦੇ ਸਟਾਲ ਵੀ ਲਗਾਏ ਗਏ, ਜਿੱਥੇ ਕਈ ਸੁਆਦੀ ਪਕਵਾਨ ਉਪਲੱਬਧ ਸਨ। ਮੇਲੇ ਦੌਰਾਨ ਬੀ.ਕਾਮ. ਸਮੈਸਟਰ ਤੀਜਾ ਦੀ ਵਿਦਿਆਰਥਣ ਪ੍ਰਾਚੀ ਅਰੋੜਾ ਨੂੰ ਸਰਵੋਤਮ ਨਵੀਨਤਾਕਾਰੀ ਸਟਾਲ (ਬੈਸਟ ਇਨੋਵੇਟਿਵ ਸਟਾਲ) ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਸਥਾਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਨੇ ਵਿਦਿਆਰਥਣਾਂ ਵਲੋਂ ਪੇਸ਼ ਕੀਤੀ ਗਈ ਸਿਰਜਣਾਤਮਕ ਪ੍ਰਤਿਭਾ ਅਤੇ ਕਲਾਤਮਕ ਹੁਨਰਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੀ. ਐੱਡ ਅਧਿਆਪਕ ਫਰੰਟ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਬਲਵਿੰਦਰ ਸਿੰਘ ਭੂੰਦੜ ਦਾ ਮ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਿਲਾ-ਪੁਰਸ਼ਾਂ ਦੀ ਇੰਟਰ-ਕਾਲਜ ਖੋ-ਖੋ ਲੀਗ ਸ਼ੁਰੂ
Ad Position 24