ਬੀ. ਐੱਡ ਅਧਿਆਪਕ ਫਰੰਟ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਬਲਵਿੰਦਰ ਸਿੰਘ ਭੂੰਦੜ ਦਾ ਮਿਲਿਆ
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀ. ਐੱਡ ਅਧਿਆਪਕ ਫਰੰਟ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਡਾ.
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀ. ਐੱਡ ਅਧਿਆਪਕ ਫਰੰਟ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਡਾ. ਸੰਤਸੇਵਕ ਸਿੰਘ ਸਰਕਾਰੀਆ, ਅਮਰਜੀਤ ਸਿੰਘ ਕਲੇਰ, ਜਰਨੈਲ ਸਿੰਘ ਅਜਨਾਲਾ ਅਤੇ ਤਰਸੇਮ ਲਾਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੂੰ ਸਰਦੂਲਗੜ੍ਹ ਵਿਖੇ ਪਿੰਡ ਕਾਹਨੇਵਾਲਾ ਵਿਚ ਮਿਲਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੰਤਸੇਵਕ ਸਿੰਘ ਸਰਕਾਰੀਆ ਨੇ ਦੱਸਿਆ ਕਿ ਜਥੇਬੰਦੀ ਦੀਆਂ ਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਦੀ ਬਹਾਲੀ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਬਿਨਾਂ ਤਨਖ਼ਾਹ ਕਟੌਤੀ ਮਰਜ਼ ਕਰਨਾ, ਅਸੋਸੀਏਟ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਪੂਰੇ ਸਕੇਲ ਵਿਚ ਰੈਗੂਲਰ ਕਰਨਾ, 15/01/15 ਅਤੇ 17/07/20 ਦਾ ਪੱਤਰ ਰੱਦ ਕਰਕੇ ਸਾਰੀਆਂ ਭਰਤੀਆਂ ਪੰਜਾਬ ਦੇ ਤਨਖ਼ਾਹ ਸਕੇਲ ਅਧੀਨ ਕਰਨਾ, ਬਾਡਰ ਏਰੀਆ ਅਤੇ ਪੇਂਡੂ ਏਰੀਆ ਭੱਤੇ ਸਮੇਤ 37 ਪ੍ਰਕਾਰ ਦੇ ਭੱਤੇ ਬਹਾਲ ਕਰਨਾ ਤੋਂ ਇਲਾਵਾ ਬਹੁਤ ਸਾਰੀਆਂ ਮੁਲਾਜ਼ਮ ਮੰਗਾਂ ਨੂੰ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਭੂੰਦੜ ਨੇ ਵਫ਼ਦ ਦੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮੰਗਾਂ ਨੂੰ ਚੋਣ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਦਾ ਭਰੋਸਾ ਦਿੱਤਾ।