19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੀ. ਪੀ. ਸੀ. ਟੀ. ਯੂ. ਵਲੋਂ ਏਡਿਡ ਕਾਲਜ ਅਧਿਆਪਕਾਂ ਦੇ ਲੰਬਿਤ ਮੁੱਦਿਆਂ ਉੱਤੇ ਜਥੇਬੰਦਕ ਸੰਘਰਸ਼ ਵਿੱਢਣ ਦਾ ਫ਼ੈਸਲਾ

ਅੰਮ੍ਰਿਤਸਰ, 19 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਇੱਥੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਨਵੀਂ ਕਾਰਜਕਾਰਨੀ ਦੀ ਪਲੇਠੀ ਮੀਟਿੰਗ ਦੌਰਾਨ ਏਡਿਡ ਕਾਲਜ ਅਧਿਆਪਕਾਂ ਦੇ ਲੰਬਿਤ ਮੁੱਦਿਆਂ ਉੱਤੇ ਸਮੂਹ ਕਾਰਜਕਾਰਨੀ ਨੇ ਸਰਬਸੰਮਤੀ ਨਾਲ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਰਨਲ ਸਕੱਤਰ ਡਾ.

Ad Position 21
No active advertisement
ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਇੱਥੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੀ ਨਵੀਂ ਕਾਰਜਕਾਰਨੀ ਦੀ ਪਲੇਠੀ ਮੀਟਿੰਗ ਦੌਰਾਨ ਏਡਿਡ ਕਾਲਜ ਅਧਿਆਪਕਾਂ ਦੇ ਲੰਬਿਤ ਮੁੱਦਿਆਂ ਉੱਤੇ ਸਮੂਹ ਕਾਰਜਕਾਰਨੀ ਨੇ ਸਰਬਸੰਮਤੀ ਨਾਲ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਰਨਲ ਸਕੱਤਰ ਡਾ. ਬੀ.ਬੀ. ਯਾਦਵ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਤਨਖ਼ਾਹ ਦੀ ਰੈਗੂਲਰ ਗ੍ਰਾਂਟ ਜਾਰੀ ਨਾ ਕਰਨ, 1 ਜਨਵਰੀ 2016 ਤੋਂ ਸੱਤਵੇ ਪੇਅ ਕਮਿਸ਼ਨ ਦੇ ਬਕਾਇਆ ਏਰੀਅਰ ਦਾ ਭੁਗਤਾਨ, 1925 ਅਧਿਆਪਕਾਂ ਦੀ 95 ਫੀਸਦੀ ਗ੍ਰਾਂਟ ਬਹਾਲ ਕਰਨ, 8 ਫੀਸਦੀ ਡੀ. ਏ. ਦਾ ਪੱਤਰ ਜਾਰੀ ਕਰਨ ਅਤੇ ਕੈਸ਼ ਪ੍ਰੋਮੋਸ਼ਨ ਦੇ ਕੇਸ ਕਲੀਅਰ ਕਰਨ ’ਚ ਕੀਤੀ ਜਾ ਰਹੀ ਢਿੱਲ ਮੱਠ ਕਾਰਨ ਆਪ ਸਰਕਾਰ ਦੇ ਖ਼ਿਲਾਫ਼ 3 ਨਵੰਬਰ ਤੋਂ 2 ਦਸੰਬਰ ਤੱਕ ਲੜੀਵਾਰ ਐਜੀਟੇਸ਼ਨ ਦਾ ਸ਼ਡਿਊਲ ਤਿਆਰ ਕਰਕੇ ਸੂਬਾ ਸਰਕਾਰ ਨੂੰ ਘੇਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸੂਬਾ ਸਰਕਾਰ ਅਤੇ ਲੋਕਲ ਮੈਨੇਜਮੈਂਟ ਕਮੇਟੀ ਦੇ ਨੁਮਾਇੰਦਿਆਂ ਨੂੰ ਅਧਿਆਪਕਾਂ ਦੇ ਹਿੱਤਾਂ ਨੂੰ ਦਰਕਿਨਾਰ ਕਰਨ ਸੰਬੰਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਪੀ. ਸੀ. ਸੀ. ਟੀ. ਯੂ. ਆਪਣੇ ਸਮੂਹ ਅਧਿਆਪਕਾਂ ਦੇ ਹਰ ਸੰਘਰਸ਼ ’ਚ ਨਾਲ ਖੜੀ ਹੈ। ਪੀ. ਪੀ. ਸੀ. ਟੀ. ਯੂ. ਦੇ ਸੂਬਾਈ ਪ੍ਰਧਾਨ ਡਾ. ਸੁਰਜੀਤ ਸਿੰਘ ਧਾਲੀਵਾਲ ਨੇ ਜਥੇਬੰਦਕ ਸੰਘਰਸ਼ ਦਾ ਸ਼ਡਿਊਲ ਜਾਰੀ ਕਰਦੇ ਹੋਏ ਆਖਿਆ ਕਿ 3 ਅਤੇ 4 ਨਵੰਬਰ ਨੂੰ 136 ਏਡਿਡ ਕਾਲਜਾਂ ’ਚ ਕੈੰਪਸ ਧਰਨਾ ਲਗਾਉਣ ਤੋਂ ਆਰੰਭ ਕਰਕੇ 16 ਅਤੇ 17 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਦਕਿ 25 ਨਵੰਬਰ ਨੂੰ ਜੀਐੱਨਡੀਯੂ ਵਿਚ ਅਤੇ 26 ਨਵੰਬਰ ਨੂੰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਏਰੀਆ ਦੀ ਰੈਲੀ ਅਤੇ 2 ਦਸੰਬਰ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। 26 ਨਵੰਬਰ ਦੇ ਰੋਸ ਪ੍ਰਦਰਸ਼ਨ ਤਹਿਤ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੇ ਹਲਕੇ ’ਚ ਅਤੇ 2 ਦਸੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਏ. ਆਈ. ਫੈਕਟੋ. ਦੇ ਨੈਸ਼ਨਲ ਸੈਕਟਰੀ ਡਾ. ਵਿਨੇ ਸੋਫਤ ਨੇ ਇਸ ਮੌਕੇ ਡਾਇਰੈਕਟਰ ਹਾਇਰ ਐਜੂਕੇਸ਼ਨ ਨੂੰ ਪੀ. ਸੀ. ਸੀ. ਟੀ. ਯੂ. ਦੀਆਂ ਲੰਬਿਤ ਮੰਗਾਂ ਦੇ ਹੱਲ ਲਈ ਜਲਦੀ ਹੀ ਪੈਨਲ ਮੀਟਿੰਗ ਦੇਣ ਅਤੇ ਅਧਿਆਪਕਾਂ ਦੀ ਤਨਖ਼ਾਹ ਅਤੇ ਏਰੀਅਰ ਦੇ ਭੁਗਤਾਨ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਪੀ. ਸੀ. ਸੀ. ਟੀ. ਯੂ. ਦੀ ਕਾਰਜਕਾਰਨੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਸਮੂਹ ਜ਼ਿਲ੍ਹਾ ਪ੍ਰਧਾਨ ਅਤੇ ਵੱਡੀ ਗਿਣਤੀ ‘ਚ ਅਧਿਆਪਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ ਵਿਦਿਆਲਿਆ ਸਕੂਲ ਵਿਖੇ ਸਵ: ਪ੍ਰਿੰ: ਸੁਧੀਰ ਮਹਾਜਨ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਬੀ. ਐੱਡ ਅਧਿਆਪਕ ਫਰੰਟ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਬਲਵਿੰਦਰ ਸਿੰਘ ਭੂੰਦੜ ਦਾ ਮ...
Ad Position 24