19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸਾਹਿਬ ਪੁਲਿਸ ਕਾਲੋਨੀ ਅਜਨਾਲਾ ਰੋਡ ਵਿਖੇ ਗੁਰਮਤਿ ਸਮਾਗਮ ਸਜਾਇਆ

ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਪੁਲਿਸ ਕਲੋਨੀ, ਨੇੜੇ ਪਟਵਾਰ ਖਾਨਾ, ਅਜਨਾਲਾ ਰੋਡ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ। ਇਸ ਮੌਕੇ ਕਥਾਵਾਚਕ ਭਾਈ ਗੁਰਲਾਲ ਸਿੰਘ ਮੀਰਾਂਕੋਟ ਨੇ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ ਅਤੇ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਪੁਲਿਸ ਕਲੋਨੀ, ਨੇੜੇ ਪਟਵਾਰ ਖਾਨਾ, ਅਜਨਾਲਾ ਰੋਡ ਵਿਖੇ ਸ਼ਰਧਾ ਸਹਿਤ ਸਜਾਇਆ ਗਿਆ। ਇਸ ਮੌਕੇ ਕਥਾਵਾਚਕ ਭਾਈ ਗੁਰਲਾਲ ਸਿੰਘ ਮੀਰਾਂਕੋਟ ਨੇ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ ਅਤੇ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਰਛਪਾਲ ਸਿੰਘ ਅਤੇ ਹੋਰਨਾਂ ਪ੍ਰਬੰਧਕਾਂ ਵਲੋਂ ਰਾਗੀ ਜੱਥਿਆਂ ਅਤੇ ਕਥਾਵਾਚਕ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਤ ਕੀਤਾ ਗਿਆ। ਗੁਰਮਤਿ ਸਮਾਗਮ ਵਿਚ ਪ੍ਰਚਾਰਕ ਭਾਈ ਸਤਜੋਤ ਸਿੰਘ, ਭਾਈ ਸੁਖਮੀਤ ਸਿੰਘ, ਹਰਦੀਪ ਸਿੰਘ, ਪਰਗਟ ਸਿੰਘ ਆਦਿ ਸਮੇਤ ਪੁਲਿਸ ਕਲੋਨੀ ਦੀਆਂ ਹੋਰ ਇਲਾਕਾ ਨਿਵਾਸੀ ਤੇ ਸ਼ਹਿਰ ਦੀਆਂ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 20 ਅਕਤੂਬਰ, ਮੰਗਲਵਾਰ। ਗੁਰਦੁਆਰਾ ਤਪੁ ਅਸਥਾਨ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ। ਸਮਾਂ: ਸਮਾਂ: ਸ਼ਾਮ 6 ਤੋਂ ਰਾਤ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ਰੂਹੇ ਵਲੋਂ ਅੰਮ੍ਰਿਤਸਰ ’ਚ ਨਵੇਂ ਸਟੋਰ ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਪੇਠਾ ਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਮੁੜ ਚੈਕਿੰਗ
Ad Position 24