ਸਰਪੰਚ ਜਤਿੰਦਰ ਸਿੰਘ ਦੇ ਪਰਿਵਾਰ ਦੇ ਹੱਕ ’ਚ ਨਿੱਤਰੇ ‘ਆਪ’ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਮਜੀਠਾ ਨਾਲ ਸੰਬੰਧਿਤ ਸਰਪੰਚ ਜਤਿੰਦਰ ਸਿੰਘ ਦੇ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਜਿਥੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰੋਧੀ ਧਿਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਉਥੇ ਹੀ ਉਨ੍ਹਾਂ ਵਿਰੋਧੀਆਂ ’ਤੇ ਝੂਠੀ ਰਾਜਨੀਤੀ ਕਰਨ ਅਤੇ ਨਿੱਜੀ ਮਾਮਲਿਆਂ ਨੂੰ ਸਿਆਸੀ ਰੰਗਤ ਦੇ ਕੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਗਾਏ। ਤਲਬੀਰ ਸਿੰਘ ਗਿੱਲ ਨੇ ਸਰਪੰਚ ਜਤਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਪੁਰਾਣੀਆਂ ਤਸਵੀਰਾਂ, ਵੀਡੀਓਜ਼ ਅਤੇ ਦਸਤਾਵੇਜ਼ੀ ਸਮੱਗਰੀ ਪੇਸ਼ ਕਰਦੇ ਹੋਏ ਦਾਅਵਾ ਕੀਤਾ ਕਿ ਇਹ ਪਰਿਵਾਰ ਲੰਮੇ ਸਮੇਂ ਤੋਂ ਗੁਰਸਿੱਖੀ ਅਤੇ ਸਮਾਜ ਸੇਵਾ ਨਾਲ ਜੁੜਿਆ ਹੋਇਆ ਹੈ ਅਤੇ ਉਨ੍ਹਾਂ ਲਈ ‘ਗੁੰਡੇ’, ‘ਗੈਂਗਸਟਰ’ ਅਤੇ ‘ਅੱਤਵਾਦੀ’ ਵਰਗੇ ਸ਼ਬਦਾਂ ਦੀ ਵਰਤੋਂ ਕਰਨਾ ਬੇਹੱਦ ਗਲਤ ਹੈ।
ਗ
ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਸਰਪੰਚ ਜਤਿੰਦਰ ਸਿੰਘ ਦਾ ਪਰਿਵਾਰ।ਤਸਵੀਰ : ਨਿਰਮਲ ਸਟੂਡੀਓ
20-10-2026
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਮਜੀਠਾ ਨਾਲ ਸੰਬੰਧਿਤ ਸਰਪੰਚ ਜਤਿੰਦਰ ਸਿੰਘ ਦੇ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਜਿਥੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰੋਧੀ ਧਿਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਉਥੇ ਹੀ ਉਨ੍ਹਾਂ ਵਿਰੋਧੀਆਂ ’ਤੇ ਝੂਠੀ ਰਾਜਨੀਤੀ ਕਰਨ ਅਤੇ ਨਿੱਜੀ ਮਾਮਲਿਆਂ ਨੂੰ ਸਿਆਸੀ ਰੰਗਤ ਦੇ ਕੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਗਾਏ। ਤਲਬੀਰ ਸਿੰਘ ਗਿੱਲ ਨੇ ਸਰਪੰਚ ਜਤਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਪੁਰਾਣੀਆਂ ਤਸਵੀਰਾਂ, ਵੀਡੀਓਜ਼ ਅਤੇ ਦਸਤਾਵੇਜ਼ੀ ਸਮੱਗਰੀ ਪੇਸ਼ ਕਰਦੇ ਹੋਏ ਦਾਅਵਾ ਕੀਤਾ ਕਿ ਇਹ ਪਰਿਵਾਰ ਲੰਮੇ ਸਮੇਂ ਤੋਂ ਗੁਰਸਿੱਖੀ ਅਤੇ ਸਮਾਜ ਸੇਵਾ ਨਾਲ ਜੁੜਿਆ ਹੋਇਆ ਹੈ ਅਤੇ ਉਨ੍ਹਾਂ ਲਈ ‘ਗੁੰਡੇ’, ‘ਗੈਂਗਸਟਰ’ ਅਤੇ ‘ਅੱਤਵਾਦੀ’ ਵਰਗੇ ਸ਼ਬਦਾਂ ਦੀ ਵਰਤੋਂ ਕਰਨਾ ਬੇਹੱਦ ਗਲਤ ਹੈ। ਉਨ੍ਹਾਂ ਕਿਹਾ ਕਿ ਇਹ ਪਰਿਵਾਰ ਪਿਛਲੇ ਕਈ ਦਹਾਕਿਆ ਤੋਂ ਅਕਾਲੀ ਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਬੇਹੱਦ ਨਜ਼ਦੀਕੀ ਰਿਹਾ ਹੈ। ਗਿੱਲ ਨੇ ਦੋਸ਼ ਲਾਇਆ ਕਿ ਜਦੋਂ ਇਸ ਪਰਿਵਾਰ ਨੇ ਮਜੀਠੀਆ ਅਤੇ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਅਤੇ ਉਨ੍ਹਾਂ (ਤਲਬੀਰ ਸਿੰਘ ਗਿੱਲ) ਨਾਲ ਜੁੜਣ ਦਾ ਫ਼ੈਸਲਾ ਕੀਤਾ ਤਾਂ ਪਰਿਵਾਰ ਨੂੰ ਨਿੱਜੀ ਰੰਜਿਸ਼ ਕਾਰਨ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਸਰਪੰਚ ਜਤਿੰਦਰ ਸਿੰਘ ਦੀ ਪਤਨੀ ਹਰਮੀਤ ਕੌਰ ਨੇ ਵੀ ਆਪਣੇ ਪਰਿਵਾਰ ਦਾ ਪੱਖ ਰੱਖਦਿਆਂ ਕਿਹਾ ਪਿੰਡਾਂ ’ਚ ਹੋਣ ਵਾਲੇ ਨਿੱਜੀ ਝਗੜਿਆਂ ਅਤੇ ਚੋਣਾਂ ਨਾਲ ਸਬੰਧਤ ਵਿਵਾਦਾਂ ਨੂੰ ਬੇਲੋੜੇ ਢੰਗ ਨਾਲ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।