ਲਾਹੌਰ ਦੇ ਕ੍ਰਿਸ਼ਨਾ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ.
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਪ੍ਰਬੰਧ ਹੇਠ ਲਾਹੌਰ ਦੇ ਰਾਵੀ ਰੋਡ ਸਥਿਤ ਸ਼੍ਰੀ ਕ੍ਰਿਸ਼ਨਾ ਮੰਦਰ ਵਿਖੇ ਦੁਸਹਿਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਮੌਜੂਦ ਹਿੰਦੂ ਪੁਜਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਸਹਿਰਾ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਸਮਾਗਮ ਦੌਰਾਨ ਡਿਪਟੀ ਸਕੱਤਰ (ਸ਼ਰਾਈਨਜ਼) ਉਸਮਾਨ ਖਾਨ ਅਤੇ ਡਿਪਟੀ ਸਕੱਤਰ (ਜਨਰਲ) ਸਆਦਤ ਸ਼ਹਿਬਾਜ਼ ਖਾਨ ਕਹੂਟ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਹਿੰਦੂ ਭਾਈਚਾਰੇ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਇਸ ਮੌਕੇ ਹਿੰਦੂ ਭਾਈਚਾਰੇ ਦੇ ਨੁਮਾਇੰਦਿਆਂ ਨੇ ਮੰਦਰਾਂ ਦੀ ਦੇਖਭਾਲ, ਸੁੰਦਰੀਕਰਨ ਅਤੇ ਤਿਉਹਾਰਾਂ ਦੇ ਆਯੋਜਨ ਲਈ ਬਿਹਤਰ ਸਹੂਲਤਾਂ ਦੇਣ ਬਦਲੇ ਵਕਫ਼ ਬੋਰਡ ਦੇ ਚੇਅਰਮੈਨ ਕ਼ਮਰ-ਉਜ਼-ਜ਼ਮਾਨ ਅਤੇ ਸਕੱਤਰ ਨਾਸਿਰ ਮੁਸ਼ਤਾਕ ਦਾ ਉਚੇਚਾ ਧੰਨਵਾਦ ਕੀਤਾ।