21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਗਰਾਊਂਡ ’ਚ ਪੁਤਲਿਆਂ ਦਾ ਕੀਤਾ ਦਹਨ

ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਦੇ ਤਿਉਹਾਰ ਦਾ ਮੁੱਖ ਸਮਾਗਮ ਅੱਜ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਗਰਾਉਂਡ ’ਚ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਸਾਬਕਾ ਉਪ ਮੁੱਖ ਮੰਤਰੀ ਓ.

Ad Position 21
No active advertisement
ਸਮਾਗਮ ’ਚ ਪਹੁੰਚੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਸੰਬੋਧਨ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 21-10-2026
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਦੇ ਤਿਉਹਾਰ ਦਾ ਮੁੱਖ ਸਮਾਗਮ ਅੱਜ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਗਰਾਉਂਡ ’ਚ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਮੁੱਖ ਮਹਿਾਮਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਾ. ਰਾਜ ਕੁਮਾਰ ਵੇਰਕਾ, ਸ਼ਵੇਤ ਮਲਿਕ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਵਣ ਬੁਰਾਈ ਦਾ ਪ੍ਰਤੀਕ ਸੀ, ਇਸ ਲਈ ਉਸਨੂੰ ਸਦੀਆਂ ਤੋਂ ਸਾੜਿਆ ਜਾ ਰਿਹਾ ਹੈ। ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਜੋ ਸਾਨੂੰ ਇਮਾਨਦਾਰੀ ਦੇ ਰਸਤੇ ’ਤੇ ਵੀ ਚੱਲਣ ਲਈ ਪ੍ਰੇਰਿਤ ਕਰਦਾ ਹੈ। ਸ੍ਰੀ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਪ੍ਰੋ: ਲਕਸ਼ਮੀਕਾਂਤਾ ਚਾਵਲਾ ਇਸ ਦਿਨ ਦੀ ਵਧਾਈ ਦਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਨੇ ਕਿਹਾ ਕਿ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਸਾਨੂੰ ਬੁਰਾਈ ਨੂੰ ਖਤਮ ਕਰਨ ਦਾ ਸੰਦੇਸ਼ ਦਿੰਦਾ ਹੈ। ਅਖ਼ੀਰ ’ਚ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਪ੍ਰਧਾਨ ਪ੍ਰੋ: ਲਕਸ਼ਮੀਕਾਂਤਾ ਚਾਵਲਾ, ਵਿੱਤ ਸਕੱਤਰ ਵਿਜੈ ਖੰਨਾ, ਮੈਨੇਜਰ ਅਨਿਲ ਕੁਮਾਰ ਸ਼ਰਮਾ ਸਮੇਤ ਹੋਰ ਅਹੁਦੇਦਾਰਾਂ ਵਲੋਂ ਆਏ ਮਹਿਮਾਨਾਂ ਨੂੰ ਯਾਦਗਿਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ’ਚ ਵੱਖ-ਵੱਖ ਤਰ੍ਹਾਂ ਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਜੁਗਲ ਕਿਸ਼ੋਰ ਸ਼ਰਮਾ, ਅਸ਼ਵਨੀ ਪੱਪੂ, ਕੌਂਸਲਰ ਵਿਕਾਸ ਸੋਨੀ, ਡਾ. ਰਾਕੇਸ਼ ਸ਼ਰਮਾ, ਰੋਹਿਤ ਖੰਨਾ, ਰੋਹਿਤ ਖੰਨਾ, ਆਦਰਸ਼ ਸ਼ਰਮਾ, ਸੰਜੀਵ ਖੰਨਾ, ਸੋਮਦੇਵ ਸ਼ਰਮਾ, ਦੁਸਹਿਰਾ ਕਮੇਟੀ ਇਸਲਾਮਾਬਾਦ ਦੇ ਪ੍ਰਧਾਨ ਸੁਰਿੰਦਰ ਕੁਮਾਰ ਛਿੰਦਾ, ਸੁਰਜੀਤ ਸਿੰਘ ਕੋਹਲੀ, ਸਵਿੰਦਰ ਸਿੰਘ ਛਿੰਦਾ, ਪਰਸ਼ੋਤਮ ਪਾਲ, ਤਰਸੇਮ ਲਾਲ, ਪਿਆਰੇ ਲਾਲ ਸੇਠ, ਸਮੀਰ ਜੈਨ, ਰਵਿੰਦਰ ਬਿੱਟੂ, ਸਰਬਜੀਤ ਸਿੰਘ ਲਾਟੀ , ਰਵੀਕਾਂਤ, ਪਰਮਜੀਤ ਸਿੰਘ ਚੋਪੜਾ, ਮਨਜੀਤ ਬੌਬੀ, ਰਮਨ ਬਾਬਾ, ਇਕਬਾਲ ਸਿੰਘ ਸ਼ੈਰੀ ਸਮੇਤ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਜ਼ਿੰਬਾਬਵੇ ਤੋਂ 3-0 ਨਾਲ ਲੜੀ ਜਿੱਤੀ ਹਰਮਨਪ੍ਰੀਤ ਕੌਰ ਦੀਆਂ ਸ਼ਾਨਦਾਰ ਅਜੇਤੂ 91 ਦੌੜਾਂ ਅਗਲੀ ਖ਼ਬਰ ਦਸਹਿਰਾ ਮੌਕੇ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਸਖ਼ਤ : ਤਿੰਨਾ ਜ਼ੋਨਾਂ ’ਚ ਪੁਲਿਸ ਨੇ ਕੱਢੇ ਫਲੈਗ ਮਾਰਚ
Ad Position 24