ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਰਾਣਾ ਸੋਢੀ, ਇਕਬਾਲ ਸਿੰਘ ਲਾਲਪੁਰਾ ਅਤੇ ਸ਼ਵੇਤ ਮਲਿਕ ਨੇ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ
ਰਾਜਾਸਾਂਸੀ, 20 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ’ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦਾ ਪੰਜਾਬ ਵਿਚ ਅਹਿਮ ਤੇ ਭਖਦਾ ਮੁੱਦਾ ਹੈ ਜਿਸ ਕਰਕੇ ਸਾਡੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਵਿਚ ਕੋਈ ਦਿਨ ਖਾਲੀ ਨਹੀਂ ਗਿਆ, ਜਿਸ ਵਿਚ ਗੈਂਗਸਟਰਾਂ ਵਲੋਂ ਕੋਈ ਕਾਰਨਾਮਾ ਨਾ ਕੀਤਾ ਗਿਆ ਹੋਵੇ ਸਗੋਂ ਗੈਂਗਸਟਰਵਾਦ ਦਾ ਦਿਨੋ-ਦਿਨ ਹੋਰ ਵਾਧਾ ਹੋ ਰਿਹਾ ਹੈ।
ਰਾਜਾਸਾਂਸੀ, 20 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ’ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦਾ ਪੰਜਾਬ ਵਿਚ ਅਹਿਮ ਤੇ ਭਖਦਾ ਮੁੱਦਾ ਹੈ ਜਿਸ ਕਰਕੇ ਸਾਡੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਵਿਚ ਕੋਈ ਦਿਨ ਖਾਲੀ ਨਹੀਂ ਗਿਆ, ਜਿਸ ਵਿਚ ਗੈਂਗਸਟਰਾਂ ਵਲੋਂ ਕੋਈ ਕਾਰਨਾਮਾ ਨਾ ਕੀਤਾ ਗਿਆ ਹੋਵੇ ਸਗੋਂ ਗੈਂਗਸਟਰਵਾਦ ਦਾ ਦਿਨੋ-ਦਿਨ ਹੋਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਤੇ ਪੰਜਾਬ ਦੇ ਲੋਕਾਂ ਦੇ ਵਿਚ ਵਿਸ਼ਵਾਸ ਤੇ ਉਤਸ਼ਾਹ ਵਧੇਗਾ। ਇਸ ਦੌਰਾਨ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਵਾਲੇ ਪੰਜਾਬ ਸੂਬੇ ਵਿਚ ਨਸ਼ੇ ਅਤੇ ਨਸ਼ੇ ਨੂੰ ਰੋਕਣ ਵਾਲਿਆਂ ਦੇ ਕਤਲ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਭਾਜਪਾ ਆਗੂ ਸ਼ਵੇਤ ਮਲਿਕ ਨੇ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਜੋ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰ ਰਹੇ ਹਨ ਉਨ੍ਹਾਂ ਦੇ ਕਤਲ ਹੋ ਰਹੇ ਹਨ, ਇਸ ਲਈ ਭਗਵੰਤ ਮਾਨ ਸਰਕਾਰ ਬੇਵੱਸ ਤੇ ਫੇਲ੍ਹ ਸਾਬਤ ਹੋਈ ਹੈ।