ਡੀ. ਏ. ਵੀ. ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਵਿਸ਼ੇਸ਼ ਪ੍ਰਾਰਥਨਾ ਸਭਾ ਰਾਹੀਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਗਤੀ ਭਾਵ ਨਾਲ ਭਰਪੂਰ ਧਾਰਮਿਕ ਗੀਤ ਪੇਸ਼ ਕੀਤੇ ਗਏ ਅਤੇ ਭਗਵਾਨ ਰਾਮ ਵਲੋਂ ਰਾਵਣ ’ਤੇ ਪ੍ਰਾਪਤ ਕੀਤੀ ਜਿੱਤ ਨੂੰ ਦਰਸਾਉਂਦੀ ਇਕ ਪ੍ਰਭਾਵਸ਼ਾਲੀ ਨਾਟਕੀ ਪੇਸ਼ਕਾਰੀ ਕੀਤੀ ਗਈ। ਇੰਨ੍ਹਾਂ ਪੇਸ਼ਕਾਰੀਆਂ ਨੇ ਪੂਰੇ ਵਾਤਾਵਰਨ ਨੂੰ ਸ਼ਰਧਾ ਅਤੇ ਅਧਿਆਤਮਕ ਭਾਵਨਾ ਨਾਲ ਭਰ ਦਿੱਤਾ। ਸਕੂਲ ਦੇ ਪ੍ਰਬੰਧਕ ਸਵੀਨ ਪੁਰੀ ਨੇ ਇਸ ਪਵਿੱਤਰ ਮੌਕੇ ’ਤੇ ਸਾਰਿਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਆਪਣੇ ਸੰਬੋਧਨ ’ਚ ਮਨੁੱਖੀ ਵਿਹਾਰ ਅਤੇ ਫ਼ੈਸਲੇ ਲੈਣ ਦੀ ਪ੍ਰਕਿਰਿਆ ਨੂੰ ਸਹੀ ਦਿਸ਼ਾ ਦੇਣ ’ਚ ਬੁੱਧੀ, ਮਨ ਅਤੇ ਸੰਸਕਾਰਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਦੁਸਹਿਰੇ ਦੀ ਤਿਉਹਾਰ ਦੀ ਮੂਲ ਭਾਵਨਾ ਨਾਲ ਜੋੜਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀ ਫ਼ੈਸਲੇ ਲੈਣ ਦੀ ਸਮਰੱਥਾ ਵਿਕਸਿਤ ਕਰਨ ਅਤੇ ਮਜ਼ਬੂਤ ਨੈਤਿਕ ਕਦਰਾਂ-ਕੀਮਤਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।