21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਾਰਾਇਣਗੜ੍ਹ ਦਾਣਾ ਮੰਡੀ ਵਿਖੇ ਕਰਵਾਇਆ ਦੁਸਹਿਰਾ ਪ੍ਰੋਗਰਾਮ

ਛੇਹਰਟਾ, 20 ਅਕਤੂਬਰ (ਪੱਤਰ ਪ੍ਰੇਰਕ)-ਪੰਚ ਰਤਨ ਸ੍ਰੀ ਕ੍ਰਿਸ਼ਨਾ ਮੰਦਿਰ ਨਾਰਾਇਣਗੜ੍ਹ ਵਲੋਂ ਦਾਣਾ ਮੰਡੀ ਨਾਰਾਇਣਗੜ੍ਹ ਵਿਖੇ ਮੰਦਰ ਦੇ ਚੇਅਰਮੈਨ ਪੁਰਸ਼ੋਤਮ ਪਾਲ ਤੇ ਪ੍ਰਧਾਨ ਤਰਸੇਮ ਲਾਲ ਰੰਗੀਲਾ ਦੀ ਪ੍ਰਧਾਨਗੀ ਹੇਠ ਸ਼ਾਨਦਾਰ ਰਾਵਣ ਦਹਿਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਾਰ 80 ਫੁੱਟ ਦੇ ਰਾਵਣ, 70 ਫੁੱਟ ਦੇ ਕੁੰਭਕਰਨ ਤੇ ਮੇਘਨਾਥ ਦੇ ਵਿਸ਼ਾਲ ਪੁਤਲੇ ਬਣਾਏ ਗਏ ਸਨ ।

Ad Position 21
No active advertisement
ਅਜੀਤ ਡੈਸਕ 21-10-2026
ਛੇਹਰਟਾ, 20 ਅਕਤੂਬਰ (ਪੱਤਰ ਪ੍ਰੇਰਕ)-ਪੰਚ ਰਤਨ ਸ੍ਰੀ ਕ੍ਰਿਸ਼ਨਾ ਮੰਦਿਰ ਨਾਰਾਇਣਗੜ੍ਹ ਵਲੋਂ ਦਾਣਾ ਮੰਡੀ ਨਾਰਾਇਣਗੜ੍ਹ ਵਿਖੇ ਮੰਦਰ ਦੇ ਚੇਅਰਮੈਨ ਪੁਰਸ਼ੋਤਮ ਪਾਲ ਤੇ ਪ੍ਰਧਾਨ ਤਰਸੇਮ ਲਾਲ ਰੰਗੀਲਾ ਦੀ ਪ੍ਰਧਾਨਗੀ ਹੇਠ ਸ਼ਾਨਦਾਰ ਰਾਵਣ ਦਹਿਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਾਰ 80 ਫੁੱਟ ਦੇ ਰਾਵਣ, 70 ਫੁੱਟ ਦੇ ਕੁੰਭਕਰਨ ਤੇ ਮੇਘਨਾਥ ਦੇ ਵਿਸ਼ਾਲ ਪੁਤਲੇ ਬਣਾਏ ਗਏ ਸਨ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਤੇ ਕੌਂਸਲਰ ਵਿਕਾਸ ਸੋਨੀ ਨੇ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ। ਇਸ ਮੌਕੇ ਮੰਦਿਰ ਕਮੇਟੀ ਨੇ ਓਮ ਪ੍ਰਕਾਸ਼ ਸੋਨੀ, ਕੌਂਸਲਰ ਵਿਕਾਸ ਸੋਨੀ ਤੇ ਹੋਰ ਮਹਿਮਾਨਾਂ ਨੂੰ ਕਿਰਪਾਨ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਭੁਪਿੰਦਰਪਾਲ, ਰਾਮ ਮੂਰਤੀ ਸ਼ਰਮਾ, ਨਰੇਸ਼ ਕੁਮਾਰ, ਰਾਜੂ ਬਾਵਾ, ਬਲਜਿੰਦਰ ਕੁਮਾਰ ਬਬਲੂ, ਪ੍ਰਦੀਪ ਅਗਨੀਹੋਤਰੀ, ਸਤੀਸ਼ ਕੁਮਾਰ, ਰਾਕੇਸ਼ ਕੁਮਾਰ, ਸੁਸ਼ੀਲ ਕੁਮਾਰ ਸ਼ੀਲਾ, ਅਸ਼ਵਨੀ ਸ਼ਰਮਾ, ਸਾਬਕਾ ਏ.ਡੀ.ਸੀ. ਰਾਕੇਸ਼ ਕੁਮਾਰ, ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੇਰਕਾ ’ਚ ਧੂਮਧਾਮ ਨਾਲ ਮਨਾਇਆ ਦੁਸਹਿਰਾ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਕੀਤੇ ਅਗਨ ਭੇਟ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24