ਈਰਾਨ-ਅਮਰੀਕਾ ਗੱਲਬਾਤ ’ਚ ਖੜੋਤ ਦਰਮਿਆਨ ਪਾਕਿਸਤਾਨੀ ਫ਼ੌਜ ਮੁਖੀ ਮੁਨੀਰ ਪੁੱਜੇ ਤਹਿਰਾਨ
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਈਰਾਨ ਤੇ ਅਮਰੀਕਾ ਦਰਮਿਆਨ ਚੱਲ ਰਹੇ ਤਣਾਅ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ’ਚ ਪੈਦਾ ਹੋਈ ਖੜੋਤ ਦਰਮਿਆਨ ਪਾਕਿਸਤਾਨੀ ਫ਼ੌਜ ਮੁਖੀ ਫ਼ੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਅੱਜ ਸ਼ਾਮ ਤਹਿਰਾਨ ਪਹੁੰਚੇ। ਉਨ੍ਹਾਂ ਨਾਲ ਪਾਕਿਸਤਾਨੀ ਅਧਿਕਾਰੀਆਂ ਦਾ ਇਕ ਉੱਚ ਪੱਧਰੀ ਵਫ਼ਦ ਵੀ ਪਹੁੰਚਿਆ ਹੈ।
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਈਰਾਨ ਤੇ ਅਮਰੀਕਾ ਦਰਮਿਆਨ ਚੱਲ ਰਹੇ ਤਣਾਅ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ’ਚ ਪੈਦਾ ਹੋਈ ਖੜੋਤ ਦਰਮਿਆਨ ਪਾਕਿਸਤਾਨੀ ਫ਼ੌਜ ਮੁਖੀ ਫ਼ੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਅੱਜ ਸ਼ਾਮ ਤਹਿਰਾਨ ਪਹੁੰਚੇ। ਉਨ੍ਹਾਂ ਨਾਲ ਪਾਕਿਸਤਾਨੀ ਅਧਿਕਾਰੀਆਂ ਦਾ ਇਕ ਉੱਚ ਪੱਧਰੀ ਵਫ਼ਦ ਵੀ ਪਹੁੰਚਿਆ ਹੈ। ਇਹ ਦੌਰਾ ਖੇਤਰ ’ਚ ਵਧ ਰਹੀਆਂ ਕੂਟਨੀਤਕ ਗਤੀਵਿਧੀਆਂ ਤੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਹੋਰਮੁਜ਼ ਜਲਡਮਰੂ ਭਵਿੱਖ ਨੂੰ ਲੈ ਕੇ ਚੱਲ ਰਹੇ ਮਤਭੇਦਾਂ ਦਰਮਿਆਨ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁਨੀਰ ਇਸ ਤੋਂ ਪਹਿਲਾਂ ਵੀ ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੇ ਤਣਾਅ ਨੂੰ ਸੁਲਝਾਉਣ ਲਈ ਤਹਿਰਾਨ ਦਾ ਦੌਰਾ ਕਰ ਚੁੱਕੇ ਹਨ।