22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ੍ਰੀ ਹਰਿਮੰਦਰ ਸਾਹਿਬ ਅੰਦਰ ਵਧੇਰੇ ਰੌਸ਼ਨੀ ਲਈ ਨਵਾਂ ਝੂਮਰ ਲਗਾਇਆ ਭਿੰਡੀ ਸੈਦਾਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਲੜਕੀ ਕਾਬੂ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ. ਐੱਸ.

Ad Position 21
No active advertisement
ਐੱਸ.ਐੱਚ.ਓ ਸਬ-ਇੰਸ: ਨਰਿੰਦਰ ਸਿੰਘ। 22-10-2026
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ. ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਦੀ ਅਗਵਾਈ ’ਚ ਸਬ-ਡਵੀਜ਼ਨ ਰਾਜਾਸਾਂਸੀ ਦੀ ਪੁਲਿਸ ਵਲੋਂ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਲੜਕੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੰਡੀ ਸੈਦਾਂ ਦੇ ਐੱਸ.ਐੱਚ.ਓ. ਇੰਸ: ਸਿਮਰਨਜੀਤ ਕੌਰ ਨੇ ਦੱਸਿਆ ਕਿ ਸਬ-ਇੰਸ: ਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਪਿੰਡ ਡੱਗਤੂਤ ਤੋਂ ਪਿੰਡ ਸੈਦਪੁਰ ਕਲਾਂ ਟੀ ਪੁਆਇੰਟ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਵੇਖਿਆ ਕਿ ਪਿੰਡ ਸੈਦਪੁਰ ਦੀ ਤਰਫ਼ੋਂ ਇਕ ਲੜਕੀ ਪੈਦਲ ਤੁਰੀ ਆਉਂਦੀ ਦਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਯਕਦਮ ਪਿੱਛੇ ਨੂੰ ਮੁੜਨ ਲੱਗੀ ਸੀ ਤਾਂ ਉਸ ਨੂੰ ਮਹਿਲਾ ਸਿਪਾਹੀ ਅਮਰਜੀਤ ਕੌਰ ਵਲੋਂ ਕਾਬੂ ਕਰਕੇ ਉਸ ਦੇ ਹੱਥ ਵਿਚੋਂ ਫੜੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 25 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਉਕਤ ਲੜਕੀ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਜਨਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ : ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸ: ਨਰਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਨਛੱਤਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਜਦ ਨਵੇਂ ਬਣ ਰਹੇ ਬਾਈਪਾਸ ਪੁਲ ਕੋਲ ਪੁੱਜੀ ਤਾਂ ਸੜਕ ਦੀ ਖੱਬੀ ਸਾਈਡ ’ਤੇ ਇਕ ਮੋਨਾ ਨੌਜਵਾਨ ਪੁਲ ਦੇ ਨਾਲ ਲੱਗਦੇ ਕੱਚੇ ਰਸਤੇ ਤੇ ਸੜਕ ਵੱਲ ਨੂੰ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਨੌਜਵਾਨ ਦੀ ਪਹਿਚਾਣ ਜਸਕਰਨ ਸਿੰਘ ਉਰਫ਼ ਗਾਲੂ ਪੁੱਤਰ ਦਿਲਬਾਗ ਸਿੰਘ ਵਾਸੀ ਧਾਰੀਵਾਲ ਕਲੇਰ ਵਜੋਂ ਹੋਈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਿਗਮ ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਆਮ ਨਾਲੋਂ ਘੱਟ ਰਹੀ ਮੁਲਾਜ਼ਮਾਂ ਦੀ ਹਾਜ਼ਰੀ ਅਗਲੀ ਖ਼ਬਰ ਪਾਕਿਸਤਾਨੀ ਅਫ਼ਸਰਸ਼ਾਹੀ ਦਾ ਵਿਦੇਸ਼ਾਂ ਵੱਲ ਪਲਾਇਨ– ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਵਫ਼ਾਦਾਰੀ ’ਤੇ ਚੁੱਕੇ ਸਵਾਲ
Ad Position 24