22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੁਲਤਾਨਵਿੰਡ ਪੁਲ ’ਤੇ ਗੰਦ ਸੁੱਟਣ ਕਾਰਨ ਇਲਾਕਾ ਵਾਸੀਆਂ ਤੇ ਰਾਹਗੀਰਾਂ ’ਚ ਭਾਰੀ ਰੋਸ

ਸੁਲਤਾਨਵਿੰਡ, 21 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਅੱਪਰ ਦੁਆਬ ਨਹਿਰ ਦੇ ਪੁਲ ’ਤੇ ਲੋਕਾਂ ਵਲੋਂ ਗੰਦ ਸੁੱਟੇ ਜਾਣ ਕਾਰਨ ਇਲਾਕਾ ਵਾਸੀਆਂ ਅਤੇ ਇੱਥੋਂ ਲੰਘਣ ਵਾਲੇ ਰਾਹਗੀਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੁਲ ’ਤੇ ਥਾਂ-ਥਾਂ ਖਿੱਲਰੇ ਕੂੜੇ ਅਤੇ ਲਿਫ਼ਾਫ਼ਿਆਂ ਕਾਰਨ ਜਿੱਥੇ ਆਲੇ-ਦੁਆਲੇ ਦਾ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ, ਉੱਥੇ ਹੀ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 22-10-2026
ਸੁਲਤਾਨਵਿੰਡ, 21 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਅੱਪਰ ਦੁਆਬ ਨਹਿਰ ਦੇ ਪੁਲ ’ਤੇ ਲੋਕਾਂ ਵਲੋਂ ਗੰਦ ਸੁੱਟੇ ਜਾਣ ਕਾਰਨ ਇਲਾਕਾ ਵਾਸੀਆਂ ਅਤੇ ਇੱਥੋਂ ਲੰਘਣ ਵਾਲੇ ਰਾਹਗੀਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੁਲ ’ਤੇ ਥਾਂ-ਥਾਂ ਖਿੱਲਰੇ ਕੂੜੇ ਅਤੇ ਲਿਫ਼ਾਫ਼ਿਆਂ ਕਾਰਨ ਜਿੱਥੇ ਆਲੇ-ਦੁਆਲੇ ਦਾ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ, ਉੱਥੇ ਹੀ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਬ੍ਰਿਕਸ ਹਿਊਮਨ ਰਾਈਟਸ ਮਿਸ਼ਨ ਪੰਜਾਬ ਦੇ ਪ੍ਰਧਾਨ ਡਾ. ਸੁਪਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਜੱਸਾ, ਅਰਜੁਨ ਸਿੰਘ ਅਤੇ ਰਾਹਗੀਰਾਂ ਜਤਿੰਦਰ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ ਤੇ ਬਲਕਾਰ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਦਿਨੀਂ ਲੰਘੇ ਤਿਉਹਾਰ ਸੰਬੰਧੀ ਇਸ਼ਤਿਹਾਰਾਂ ਦੀ ਰਹਿੰਦ-ਖੂੰਹਦ ਲੋਕਾਂ ਵਲੋਂ ਸੁਲਤਾਨਵਿੰਡ ਪੁਲ ’ਤੇ ਸੁੱਟ ਦਿੱਤੀ ਗਈ ਹੈ। ਇਸ ਕਾਰਨ ਪੁਲ ’ਤੇ ਗੰਦਗੀ ਦੇ ਢੇਰ ਲੱਗ ਰਹੇ ਹਨ ਅਤੇ ਕੂੜੇ ਨਾਲ ਭਰੇ ਲਿਫ਼ਾਫ਼ੇ ਇੱਧਰ-ਉੱਧਰ ਖਿੱਲਰੇ ਪਏ ਹਨ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਇਸ ਤਰ੍ਹਾਂ ਕੂੜਾ ਸੁੱਟਣਾ ਗ਼ਲਤ ਹੈ। ਇਸ ਨਾਲ ਨਾ ਸਿਰਫ਼ ਵਾਤਾਵਰਨ ਦੀ ਸੁੰਦਰਤਾ ਖ਼ਰਾਬ ਹੁੰਦੀ ਹੈ, ਸਗੋਂ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਪੁਲ ਵਰਗੀ ਜਨਤਕ ਥਾਂ ਦੀ ਸਾਫ਼-ਸਫ਼ਾਈ ਕਾਇਮ ਰੱਖਣਾ ਪ੍ਰਸ਼ਾਸਨ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਵੀ ਜ਼ਿੰਮੇਵਾਰੀ ਹੈ। ਇਲਾਕਾ ਵਾਸੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਇਸ ਸਮੱਸਿਆ ਵੱਲ ਪ੍ਰਸ਼ਾਸਨ ਵਲੋਂ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਸੁਲਤਾਨਵਿੰਡ ਦੇ ਅੱਪਰ ਦੁਆਬ ਨਹਿਰ ਦੇ ਪੁਲ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਭਵਿੱਖ ਵਿਚ ਇਸ ਥਾਂ ’ਤੇ ਕੂੜਾ ਸੁੱਟਣ ਵਾਲਿਆਂ ਨੂੰ ਰੋਕਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਵਿਚ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਦੌਰਾਨ ਮਠਿਆਈਆਂ ਤੇ ਖਾਣ-ਪੀਣ ਦੀਆਂ ਵਸਤਾਂ ’ਚ ਮਿਲਾਵਟਖੋਰੀ ਦਾ ਬੋਲਬਾਲਾ ਲੋਕਾਂ ਦੀ ਸਿਹਤ ’ਤੇ ਮੰਡਰਾ ਰ... ਅਗਲੀ ਖ਼ਬਰ ਬਾਰ ਕੌਂਸਲ ਆਫ ਇੰਡੀਆ ਦੇ ਮੈਂਬਰ ਕਰਨਜੀਤ ਸਿੰਘ ਦਾ ਅੰਮ੍ਰਿਤਸਰ ਪੁੱਜਣ ’ਤੇ ਬਾਰ ਐਸੋਸੀਏਸ਼ਨ ਵਲੋਂ ਨਿੱਘਾ ਸਵਾਗਤ
Ad Position 24