22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅੰਮ੍ਰਿਤਸਰ ਦੀ 450 ਸਾਲਾ ਵਿਰਾਸਤ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਏ-ਜ਼ੋਨ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)

Ad Position 21
No active advertisement
ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਸਥਾਪਨਾ ਵਰ੍ਹੇਗੰਢ ਨੂੰ ਸਮਰਪਿਤ ਤਿੰਨ ਰੋਜ਼ਾ ਏ-ਜ਼ੋਨ ਯੁਵਕ ਮੇਲਾ ਅੱਜ ਯੂਨੀਵਰਸਿਟੀ ਵਿਖੇ ਸ਼ੁਰੂ ਹੋ ਗਿਆ। ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਸਤਨਾਮ ਸਿੰਘ ਦਿਓਲ ਨੇ ਮੇਲੇ ਦਾ ਉਦਘਾਟਨ ਕੀਤਾ। ਇਹ ਮੇਲਾ 23 ਅਕਤੂਬਰ ਤੱਕ ਚੱਲੇਗਾ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਏ ਜਾ ਰਹੇ ਇਸ ਯੁਵਕ ਮੇਲੇ ਦਾ ਉਦੇਸ਼ ਵਿਦਿਆਰਥੀਆਂ ਦੀ ਕਲਾ, ਸਿਰਜਣਾਤਮਕਤਾ ਅਤੇ ਸੱਭਿਆਚਾਰਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨਾ ਹੈ। ਇਸ ਮੌਕੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਮਹਿਮਾਨਾਂ ਅਤੇ ਭਾਗ ਲੈਣ ਵਾਲੀਆਂ ਟੀਮਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸੱਭਿਆਚਾਰਕ ਚੇਤਨਾ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡੀਨ ਵਿਦਿਆਰਥੀ ਭਲਾਈ ਡਾ. ਸਤਨਾਮ ਸਿੰਘ ਦਿਓਲ ਨੇ ਪ੍ਰਬੰਧਕਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਤਿੰਨ ਰੋਜ਼ਾ ਇਸ ਮੇਲੇ ਦੌਰਾਨ ਵੱਖ-ਵੱਖ ਕਲਾਤਮਕ, ਸਾਹਿਤਕ ਅਤੇ ਸੱਭਿਆਚਾਰਕ ਮੁਕਾਬਲੇ ਚਾਰ ਸਥਾਨਾ ਦਸ਼ਮੇਸ਼ ਆਡੀਟੋਰੀਅਮ, ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ, ਸੰਗਤ ਹਾਲ ਅਤੇ ਕਾਨਫਰੰਸ ਹਾਲ ਵਿਖੇ ਕਰਵਾਏ ਜਾ ਰਹੇ ਹਨ। ਮੇਲੇ ’ਚ ਗਿੱਧਾ, ਭੰਗੜਾ, ਸਮੂਹ ਸ਼ਬਦ/ਭਜਨ, ਸਮੂਹ ਗਾਇਨ, ਲੋਕ ਗੀਤ, ਮੌਕੇ ’ਤੇ ਚਿੱਤਰਕਾਰੀ, ਕਾਰਟੂਨਿੰਗ, ਕੋਲਾਜ , ਮੌਕੇ ‘ਤੇ ਫੋਟੋਗ੍ਰਾਫੀ, ਕਵਿਤਾ ਉਚਾਰਨ, ਭਾਸ਼ਣ, ਬਹਿਸ, ਲਘੂ ਫ਼ਿਲਮਾਂ, ਪਹਿਰਾਵਾ ਪਰੇਡ, ਮਿਮਿਕਰੀ, ਮਾਈਮ, ਸ਼ਾਸਤਰੀ ਅਤੇ ਪੱਛਮੀ ਸੰਗੀਤ, ਰੰਗੋਲੀ, ਪੋਸਟਰ ਮੇਕਿੰਗ, ਮਿੱਟੀ ਦੇ ਮਾਡਲ ਬਣਾਉਣ, ਮਹਿੰਦੀ, ਕੁਇਜ਼, ਵਾਰ ਗਾਇਨ, ਕਵੀਸ਼ਰੀ, ਕੋਰੀਓਗ੍ਰਾਫੀ ਅਤੇ ਜਨਰਲ ਡਾਂਸ ਸਮੇਤ ਕਈ ਮੁਕਾਬਲੇ ਕਰਵਾਏ ਜਾ ਰਹੇ ਹਨ। ਮੇਲੇ ਦੇ ਅਗਲੇ ਦੋ ਦਿਨਾਂ ਦੌਰਾਨ ਵੀ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਜਿਨ੍ਹਾਂ ਮੁਕਾਬਲਿਆਂ ’ਚ ਤਿੰਨ ਤੋਂ ਘੱਟ ਐਂਟਰੀਆਂ ਹੋਣਗੀਆਂ, ਉਹ ਜ਼ੋਨਲ ਪੱਧਰ ’ਤੇ ਨਹੀਂ ਕਰਵਾਏ ਜਾਣਗੇ ਅਤੇ ਉਨ੍ਹਾਂ ਨੂੰ ਸਿੱਧੇ ਅੰਤਰ-ਜ਼ੋਨਲ ਫਾਈਨਲ ਯੁਵਕ ਮੇਲੇ ਲਈ ਵਿਚਾਰਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਿੱਥ ਕੇ ਕਤਲ ਕਰਨ ਤੇ ਹੈਂਡ ਗ੍ਰਨੇਡ ਸੁੱਟੇ ਜਾਣ ਦੀਆਂ 2 ਵੱਡੀਆਂ ਘਟਨਾਵਾਂ ਟਲੀਆਂ ਤਿੰਨ ਨਾਬਾਲਗ ਲੜਕਿਆਂ ਸਮੇਤ 7 ਮੁਲਜ਼... ਅਗਲੀ ਖ਼ਬਰ ਡੀ.ਏ.ਵੀ.ਕਾਲਜ ਵਿਖੇ ਸੈਰ-ਸਪਾਟਾ ਦਿਵਸ ’ਤੇ ਕੁਇੱਜ਼ ਮੁਕਾਬਲੇ ਕਰਵਾਏ
Ad Position 24