23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਹੋਟਲਾਂ, ਬਾਰਾਂ ਤੇ ਸ਼ਰਾਬ ਪੀਣ ਦੇ ਅੱਡਿਆਂ ’ਤੇ ਦੜਾ ਸੱਟਾ ਲਾਉਣ ਵਾਲੇ ਸਾਵਧਾਨ ਰਹਿਣ : ਐਸ.ਐਚ.ਓ

ਅੰਮ੍ਰਿਤਸਰ, 22 ਅਕਤੂਬਰ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਥਾਣਾ ਸਿਵਲ ਲਾਈਨ ਦੇ ਐਸ.

Ad Position 21
No active advertisement
ਐਸ.ਐਚ.ਓ. ਸਿਵਲ ਲਾਈਨ ਸਬ ਇੰਸ: ਰਾਜਿੰਦਰ ਸਿੰਘ ਗੱਲਬਾਤ ਕਰਦੇ ਹੋਏ। ਤਸਵੀਰ: ਨਿਰਮਲ ਸਟੂਡੀਓ 23-10-2026
ਅੰਮ੍ਰਿਤਸਰ, 22 ਅਕਤੂਬਰ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਸਬ ਇੰਸ: ਰਜਿੰਦਰ ਸਿੰਘ ਵਲੋਂ ਆਪਣੇ ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਵਲ ਲਾਈਨ ਦੇ ਅਧਿਕਾਰ ਖੇਤਰ ਵਿਚ ਆਉਂਦੇ ਹੋਟਲਾਂ, ਬਾਰਾਂ ਅਤੇ ਹੋਰ ਅਦਾਰਿਆਂ ਵਿਚ ਜੇਕਰ ਕੋਈ ਵਿਅਕਤੀ ਗ਼ੈਰ-ਕਾਨੂੰਨੀ ਤੌਰ ’ਤੇ ਹੁੱਕਾ ਚਲਾਉਂਦਾ, ਦੜਾ-ਸੱਟਾ ਲਗਾਉਂਦਾ ਜਾਂ ਕਿਸੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਸਪੱਸ਼ਟ ਕੀਤਾ ਜਾਂਦਾ ਹੈ ਕਿ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ, ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਗਾਮੀ ਚੋਣਾਂ ’ਚ ਸੁਰਖਿਆ ਪ੍ਰਬੰਧਾਂ ਦੀ ਅਗਾਊਂ ਤਿਆਰੀ ’ਤੇ ਪੁਲਿਸ ਤੇ ਪ੍ਰਸ਼ਾਸਨ ਦਰਮਿਆਨ ਤਾਲਮੇਲ ਦੀ ਲੋੜ ’ਤੇ ਦਿੱਤਾ ਜ਼ੋ... ਅਗਲੀ ਖ਼ਬਰ ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ ਦੋ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਕਾਰਵਾਈ
Ad Position 24