23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਆਗਾਮੀ ਚੋਣਾਂ ’ਚ ਸੁਰਖਿਆ ਪ੍ਰਬੰਧਾਂ ਦੀ ਅਗਾਊਂ ਤਿਆਰੀ ’ਤੇ ਪੁਲਿਸ ਤੇ ਪ੍ਰਸ਼ਾਸਨ ਦਰਮਿਆਨ ਤਾਲਮੇਲ ਦੀ ਲੋੜ ’ਤੇ ਦਿੱਤਾ ਜ਼ੋਰ

ਅੰਮ੍ਰਿਤਸਰ, 22 ਅਕਤੂਬਰ (ਰੇਸ਼ਮ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਪੋਲਿੰਗ ਸਟੇਸ਼ਨ ਸਥਾਨਾਂ ਦੀ ਪਛਾਣ ਤੇ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਇਥੇ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਐਸ.

Ad Position 21
No active advertisement
ਅਜੀਤ ਡੈਸਕ 23-10-2026
ਅੰਮ੍ਰਿਤਸਰ, 22 ਅਕਤੂਬਰ (ਰੇਸ਼ਮ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਪੋਲਿੰਗ ਸਟੇਸ਼ਨ ਸਥਾਨਾਂ ਦੀ ਪਛਾਣ ਤੇ ਸਮੀਖਿਆ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਇਥੇ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਐਸ.ਐਸ.ਪੀ. ਦਿਹਾਤੀ ਕੰਵਲਜੀਤ ਸਿੰਘ ਚਾਹਲ ਤੋਂ ਇਲਾਵਾ ਸਮੂਹ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼), ਡੀ.ਐੱਸ.ਪੀ .ਅਤੇ ਏ.ਸੀ.ਪੀ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ, ਸੰਭਾਵੀ ਕਾਨੂੰਨ-ਵਿਵਸਥਾ ਸਬੰਧੀ ਚੁਣੌਤੀਆਂ ਦੀ ਸਮੀਖਿਆ ਕਰਨ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਅਗਾਊਂ ਯੋਜਨਾਬੰਦੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡੀ.ਸੀ. ਸ੍ਰੀ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸਹੀ ਅਤੇ ਬਾਰੀਕੀ ਨਾਲ ਪਛਾਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ ਸਥਿਤੀ ਅਤੇ ਸਥਾਨਕ ਹਾਲਾਤ ਦਾ ਸਹੀ ਮੁਲਾਂਕਣ ਕਰਨਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਬੇਹੱਦ ਜ਼ਰੂਰੀ ਹੈ। ਇਸ ਨਾਲ ਸੰਭਾਵੀ ਚੁਣੌਤੀਆਂ ਦੀ ਪਹਿਲਾਂ ਹੀ ਪਛਾਣ ਕਰਕੇ ਸਮੇਂ ਸਿਰ ਢੁੱਕਵੇਂ ਕਦਮ ਚੁੱਕੇ ਜਾ ਸਕਣਗੇ। ਉਨ੍ਹਾਂ ਚੋਣ ਅਤੇ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪੋਲਿੰਗ ਸਟੇਸ਼ਨਾਂ ਅਤੇ ਸਥਾਨਾਂ ਦਾ ਜ਼ਮੀਨੀ ਪੱਧਰ ’ਤੇ ਨਿਰੀਖਣ ਕਰਨ ਅਤੇ ਸੰਭਾਵੀ ਕਾਨੂੰਨ-ਵਿਵਸਥਾ ਸਬੰਧੀ ਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਤੱਥਾਂ ਦੇ ਆਧਾਰ ’ਤੇ ਰਿਪੋਰਟ ਤਿਆਰ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਚੋਣਾਂ ਦੀ ਤਿਆਰੀ ਲਈ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿਚਕਾਰ ਨਿਰੰਤਰ ਤਾਲਮੇਲ ਅਤੇ ਜਾਣਕਾਰੀ ਦਾ ਆਦਾਨ-ਪ੍ਰਦਾਨ ਬਣਾਈ ਰੱਖਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਮੁਕੰਮਲ ਹੋਣ ਤੱਕ ਸਰਕਾਰ ਮੰਡੀਆਂ ਨੂੰ ਬੰਦ ਕਰਨ ’ਚ ਕੋਈ ਜਲਦਬਾਜ਼ੀ ਨਾ ਕਰੇ- ਦਮਹੇੜੀ ਅਗਲੀ ਖ਼ਬਰ ਹੋਟਲਾਂ, ਬਾਰਾਂ ਤੇ ਸ਼ਰਾਬ ਪੀਣ ਦੇ ਅੱਡਿਆਂ ’ਤੇ ਦੜਾ ਸੱਟਾ ਲਾਉਣ ਵਾਲੇ ਸਾਵਧਾਨ ਰਹਿਣ : ਐਸ.ਐਚ.ਓ
Ad Position 24