23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਖ਼ਾਲਸਾ ਯੂਨੀਵਰਸਿਟੀ ਨੇ ਵਿਸ਼ਵ ਦਿਲ ਦਿਵਸ ਮਨਾਉਂਦਿਆਂ ਦਿਲ ਦੀ ਸਿਹਤ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਛੇਹਰਟਾ, 22 ਅਕਤੂਬਰ (ਪੱਤਰ ਪ੍ਰੇਰਕ)-ਪੰਜਾਬ ਵਿਚ ਪਹਿਲੀ ਵਾਰ ਕਰਵਾਈ ਜਾ ਰਹੀ ਵੱਕਾਰੀ ਅੰਤਰਰਾਸ਼ਟਰੀ ਹਾਕੀ ਪ੍ਰਤੀਯੋਗਤਾ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026’ ਦੇ ਟਰਾਫ਼ੀ ਟੂਰ ਦਾ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣ ’ਤੇ ਖੇਡ ਵਿਭਾਗ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਵਿਭਾਗ ਵਲੋਂ ਸਕੂਲ ਆਫ਼ ਐਮੀਨੈਂਸ, ਛੇਹਰਟਾ ਵਿਖੇ ਹਾਕੀ ਦਾ ਸ਼ੋਅ ਮੈਚ ਕਰਵਾਇਆ ਗਿਆ ।

Ad Position 21
No active advertisement
ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦੌਰਾਨ ਓਲੰਪੀਅਨਾਂ, ਕੌਮਾਂਤਰੀ ਹਾਕੀ ਖਿਡਾਰੀ ਤੇ ਪ੍ਰਬੰਧਕ। ਤਸਵੀਰ ਅਜੀਤ 23-10-2026
ਛੇਹਰਟਾ, 22 ਅਕਤੂਬਰ (ਪੱਤਰ ਪ੍ਰੇਰਕ)-ਪੰਜਾਬ ਵਿਚ ਪਹਿਲੀ ਵਾਰ ਕਰਵਾਈ ਜਾ ਰਹੀ ਵੱਕਾਰੀ ਅੰਤਰਰਾਸ਼ਟਰੀ ਹਾਕੀ ਪ੍ਰਤੀਯੋਗਤਾ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026’ ਦੇ ਟਰਾਫ਼ੀ ਟੂਰ ਦਾ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣ ’ਤੇ ਖੇਡ ਵਿਭਾਗ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਵਿਭਾਗ ਵਲੋਂ ਸਕੂਲ ਆਫ਼ ਐਮੀਨੈਂਸ, ਛੇਹਰਟਾ ਵਿਖੇ ਹਾਕੀ ਦਾ ਸ਼ੋਅ ਮੈਚ ਕਰਵਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ (ਅਰਜੁਨਾ ਐਵਾਰਡੀ), ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਓਲੰਪੀਅਨ ਡੀ.ਸੀ.ਪੀ. ਜੁਗਰਾਜ ਸਿੰਘ, ਓਲੰਪੀਅਨ ਰਮਨਦੀਪ ਸਿੰਘ, ਓਲੰਪੀਅਨ ਗੁਰਜੀਤ ਕੌਰ, ਅੰਤਰਰਾਸ਼ਟਰੀ ਹਾਕੀ ਖਿਡਾਰੀ ਸ. ਵਿਕਰਮਜੀਤ ਸਿੰਘ ਕਾਕਾ, ਅਜਿੰਦਰਪਾਲ ਸਿੰਘ ਤੇ ਮਿਸ ਕੁਲਦੀਪ ਕੌਰ (ਇੰਡੀਅਨ ਰੇਲਵੇ), ਅਜੀਤ ਪਾਲ ਸਿੰਘ (ਪੰਜਾਬ ਐਂਡ ਸਿੰਧ ਬੈਂਕ), ਜਗਦੇਵ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ), ਸ. ਗੁਰਮੀਤ ਸਿੰਘ ਮੀਤਾ, ਸਕੱਤਰ ਹਾਕੀ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ, ਤੇ ਸੁਖਦੇਵ ਸਿੰਘ (ਭਾਰਤੀ ਹਵਾਈ ਸੈਨਾ) ਸਮੇਤ ਹੋਰ ਖੇਡ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਨੇ ਪੰਜਾਬ ਵਿਚ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨੂੰ ਮਾਣ ਵਾਲੀ ਗੱਲ ਦੱਸਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਅਤੇ ਖੇਡਾਂ ਵਿਚ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਸ਼ੋਅ ਮੈਚ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਆਏ ਹੋਏ ਮਹਿਮਾਨਾਂ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਤੇ ਸ੍ਰੀਮਤੀ ਸੁਹਿੰਦਰ ਕੌਰ ਨੇ ਹਾਜ਼ਰ ਓਲੰਪੀਅਨ ਅਤੇ ਕੌਮਾਂਤਰੀ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਨੇ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਤੇ ਸ੍ਰੀਮਤੀ ਸੁਹਿੰਦਰ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026’ ਦੇ ਮੁਕਾਬਲੇ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਐੱਸ.ਏ.ਐੱਸ. ਨਗਰ (ਮੁਹਾਲੀ) ਵਿਖੇ ਕਰਵਾਏ ਜਾਣਗੇ। ਇਸ ਟੂਰਨਾਮੈਂਟ ਵਿਚ ਭਾਰਤ, ਬੰਗਲਾਦੇਸ਼, ਜਾਪਾਨ, ਚੀਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ। 22 ਏਐਸਆਰ71
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਥਾਂਵਾਂ ਤੋਂ ਸ਼ੋਭਾ ਯਾਤਰਾ ਕੱਢੀਆਂ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੀਤਾ ਪ੍ਰਦਰਸ਼ਨ
Ad Position 24