23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਾਜਪਾ ਦੀ ਅੱਜ ਹੋਣ ਵਾਲੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਵਲੋਂ ਤਿਆਰੀਆਂ ਸੰਬੰਧੀ ਮੀਟਿੰਗ

ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਕੱਲ੍ਹ 23 ਅਕਤੂਬਰ ਨੂੰ ਅੰਮ੍ਰਿਤਸਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ ਹੋਟਲ ਕੁਮਾਰ ਇੰਟਰਨੈਸ਼ਨਲ, ਅਲਬਰਟ ਰੋਡ ਵਿਖੇ ਹੋਵੇਗੀ। ਜਿਸ ’ਚ ਪੰਜਾਬ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀ ਨਿਵਾਸੂਲੂ, ਪੰਜਾਬ ਦੇ ਉਪ ਪ੍ਰਧਾਨ ਅਤੇ ਭਾਜਪਾ ਅੰਮ੍ਰਿਤਸਰ ਇੰਚਾਰਜ ਰਾਕੇਸ਼ ਰਾਠੌਰ ਅਤੇ ਸਹਿ-ਇੰਚਾਰਜ ਅਤੇ ਪਠਾਨਕੋਟ ਦੇ ਸਾਬਕਾ ਮੇਅਰ ਅਨਿਲ ਵਾਸੂਦੇਵ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ।

Ad Position 21
No active advertisement
ਅਜੀਤ ਡੈਸਕ 23-10-2026
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਕੱਲ੍ਹ 23 ਅਕਤੂਬਰ ਨੂੰ ਅੰਮ੍ਰਿਤਸਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ ਹੋਟਲ ਕੁਮਾਰ ਇੰਟਰਨੈਸ਼ਨਲ, ਅਲਬਰਟ ਰੋਡ ਵਿਖੇ ਹੋਵੇਗੀ। ਜਿਸ ’ਚ ਪੰਜਾਬ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀ ਨਿਵਾਸੂਲੂ, ਪੰਜਾਬ ਦੇ ਉਪ ਪ੍ਰਧਾਨ ਅਤੇ ਭਾਜਪਾ ਅੰਮ੍ਰਿਤਸਰ ਇੰਚਾਰਜ ਰਾਕੇਸ਼ ਰਾਠੌਰ ਅਤੇ ਸਹਿ-ਇੰਚਾਰਜ ਅਤੇ ਪਠਾਨਕੋਟ ਦੇ ਸਾਬਕਾ ਮੇਅਰ ਅਨਿਲ ਵਾਸੂਦੇਵ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਕਾਰਜਕਾਰਨੀ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਆਪਣੇ ਨਵ-ਨਿਯੁਕਤ ਜ਼ਿਲ੍ਹਾ ਅਹੁੱਦੇਦਾਰਾਂ ਨਾਲ ਮੀਟਿੰਗ ਕੀਤੀ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਲਿਲ ਕਪੂਰ ਨੇ ਕਿਹਾ ਕਿ ਮੀਟਿੰਗ ਵਿਚ ਭਾਜਪਾ ਦੀ ਰਾਸ਼ਟਰੀ ਅਤੇ ਖੇਤਰੀ ਲੀਡਰਸ਼ਿਪ, ਜ਼ਿਲ੍ਹਾ ਕੋਰ ਗਰੁੱਪ ਮੈਂਬਰ, ਸੂਬਾ ਕਾਰਜਕਾਰਨੀ ਮੈਂਬਰ, ਜ਼ਿਲ੍ਹਾ ਕਾਰਜਕਾਰਨੀ ਮੈਂਬਰ, ਸੂਬਾ ਫਰੰਟ ਅਧਿਕਾਰੀ, ਸੂਬਾ ਸੈੱਲ ਅਧਿਕਾਰੀ, ਮੰਡਲ ਪ੍ਰਧਾਨ ਅਤੇ ਉਨ੍ਹਾਂ ਦੇ ਜਨਰਲ ਸਕੱਤਰ ਅਤੇ ਜ਼ਿਲ੍ਹਾ ਸੈੱਲ ਪ੍ਰਧਾਨ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸਵੇਰੇ 10 ਵਜੇ ਹੋਟਲ ਕੁਮਾਰ ਸ਼ੁਰੂ ਹੋਵੇਗੀ ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਸਾਰੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਲਿਲ ਕਪੂਰ ਨੇ ਪਾਰਟੀ ਦੇ ਆਉਣ ਵਾਲੇ ਮੁਹਿੰਮਾਂ, ਪ੍ਰੋਗਰਾਮਾਂ ਅਤੇ ਜਨ ਸੰਪਰਕ ਮੁਹਿੰਮਾਂ ਲਈ ਇਕ ਵਿਸਤ੍ਰਿਤ ਯੋਜਨਾ ਦੀ ਰੂਪਰੇਖਾ ਦਿੱਤੀ। ਉਨ੍ਹਾਂ ਨੇ ਸਾਰੇ ਨਵੇਂ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਰਿੰਦਰ ਮੋਦੀ ਸਰਕਾਰ ਦੀਆਂ ਭਲਾਈ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਵਧਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਸਾਰੇ ਅਹੁਦੇਦਾਰਾਂ ਨੇ ਇੱਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਪੂਰੀ ਲਗਨ ਨਾਲ ਸਫਲ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਮਹਾਜਨ, ਗੌਤਮ ਅਰੋੜਾ, ਸਰਬਜੀਤ ਸਿੰਘ ਸ਼ੰਟੀ, ਮੀਤ ਪ੍ਰਧਾਨ ਮੀਨੂੰ ਸਹਿਗਲ, ਰੋਮੀ ਚੋਪੜਾ, ਜਸਪਾਲ ਸਿੰਘ ਸ਼ੰਟੂ, ਸੁਧੀਰ ਸ੍ਰੀਧਰ, ਹਰਪ੍ਰੀਤ ਸਿੰਘ ਗਰੋਵਰ, ਅਰਜੁਨ ਮਲਿਕ, ਮਨਰਾਜ ਛੀਨਾ, ਵਿਕਰਮਜੀਤ ਸਿੰਘ ਆਸ਼ਟ, ਅਰੁਣ ਭੱਲਾ, ਸਕੱਤਰ ਕੰਵਲਜੀਤ ਸਿੰਘ ਸੰਨੀ, ਕਰਨ ਰਾਮ ਸ਼ਰਮਾ, ਮੁਨੀਸ਼ ਸ਼ਰਮਾ, ਮੁਨੀਸ਼ ਸ਼ਰਮਾ, ਵਿਕਰਮ ਬੱਗਾ, ਮੋਨੂੰ ਮਹਾਜਨ, ਅੰਕੁਸ਼ ਮਹਿਰਾ, ਸਤਪਾਲ ਡੋਗਰਾ, ਰਾਘਵ ਖੰਨਾ, ਰਾਜੀਵ ਅਰੋੜਾ, ਨਿਤਿਨ ਅਰੋੜਾ, ਵਿਜੇ ਭਨੋਟ ਆਦਿ ਹਾਜ਼ਰ ਸਨ। 22 ਏਐਸਆਰ46
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਪਿੰਡ ਗੁਣੀਕੇ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ -ਸਾਂਝੀ ਤਾਲਮੇਲ ਕਮੇਟੀ ਵਲੋਂ ਦੂਸਰੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਮੈਡੀਕਲ ਕਾਲਜ ਵਿਖੇ ਰੋਸ ਰੈਲੀ
Ad Position 24