23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਨੇ ਇਸਲਾਮਾਬਾਦ ਇਲਾਕੇ ’ਚ ਚਲਾਈ ਤਲਾਸ਼ੀ ਮੁਹਿੰਮ

ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਨੇ ਇਸਲਾਮਾਬਾਦ ਇਲਾਕੇ ’ਚ ਚਲਾਈ ਤਲਾਸ਼ੀ ਮੁਹਿੰਮ

Ad Position 21
No active advertisement
ਅਜੀਤ ਡੈਸਕ 23-10-2026

ਅੰਮ੍ਰਿਤਸਰ,  22 ਅਕਤੂਬਰ (ਰੇਸ਼ਮ ਸਿੰਘ)- ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਸਬ-ਡਿਵੀਜ਼ਨ ਸੈਂਟਰਲ ਅਧੀਨ ਥਾਣਾ ਇਸਲਾਮਾਬਾਦ ਦੇ ਸਰਗਰਮ ਇਲਾਕਿਆਂ ਵਿਚ ਸਵੇਰ ਤੋਂ ਹੀ ਅਚਨਚੇਤਰੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਕੋਟ ਖ਼ਾਲਸਾ ਦੇ ਇੰਦਰਾਪੁਰੀ ਦੇ ਹੌਟਸਪੌਟ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਿਟੀ—1 ਯੋਗੇਸ਼ਵਰ ਸਿੰਘ ਗੋਰਾਇਆ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੂੰ ਮਹੱਤਵਪੂਰਨ ਸਫਲਤਾ ਮਿਲੀ ਹੈ। ਪੁਲਿਸ ਟੀਮਾਂ ਵਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਅਤੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦਗੀਆਂ ਅਤੇ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਨਸ਼ਾ ਐਕਟ ਅਤੇ ਐਕਸਾਈਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਨਸ਼ਾ ਤਸਕਰੀ ਦੀ ਸਪਲਾਈ ਚੇਨ ਨੂੰ ਤੋੜਨਾ, ਨਸ਼ਾ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਸਮਾਜ ਨੂੰ ਬਚਾਉਣਾ ਹੈ। ਇਸ ਦੇ ਨਾਲ ਹੀ ਪੁਲਿਸ ਵਲੋਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਅਤੇ ਲੋੜੀਂਦੇ ਵਿਅਕਤੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਆਪ੍ਰੇਸ਼ਨ ਦੌਰਾਨ ਸ਼ੱਕੀ ਅਤੇ ਬਿਨਾਂ ਪਛਾਣ ਵਾਲੇ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨਾਂ ਦੀ ਮਾਲਕੀ ਜਾਂ ਪਛਾਣ ਸਬੰਧੀ ਸ਼ੱਕ ਪਾਇਆ ਗਿਆ, ਉਨ੍ਹਾਂ ਦੇ ਵੇਰਵੇ ਖੰਗਾਲੇ ਜਾ ਰਹੇ ਹਨ। ਜੇਕਰ ਕੋਈ ਵਾਹਨ ਚੋਰੀ ਦਾ ਪਾਇਆ ਜਾਂਦਾ ਹੈ ਜਾਂ ਕਿਸੇ ਅਪਰਾਧਿਕ ਗਤੀਵਿਧੀ ਨਾਲ ਸਬੰਧਤ ਮਿਲਦਾ ਹੈ ਤਾਂ ਉਸ ਸਬੰਧੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ’ਚ ਏ.ਸੀ.ਪੀ. ਸੈਂਟਰਲ   ਸੁਰਿੰਦਰ ਸਿੰਘ, ਥਾਣਾ ਇਸਲਾਮਾਬਾਦ ਇੰਸ: ਹਰਸੰਦੀਪ ਸਿੰਘ ਅਤੇ ਕਮਾਂਡੋ ਫੋਰਸ ਸਮੇਤ ਏ.ਆਰ.ਪੀ. ਟੀਮਾਂ ਵਲੋਂ ਸ਼ਮੂਲੀਅਤ ਕੀਤੀ ਗਈ। ਪੁਲਿਸ ਟੀਮਾਂ ਨੇ ਇਲਾਕਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

Ad Position 22
No active advertisement
ਪਿਛਲੀ ਖ਼ਬਰ ਐਡੀਲੇਡ ਦੇ 15 ਸਾਲਾ ਕਾਰਤਿਕ ਸਿੰਘ ਨੇ ਇਕੱਲਿਆਂ ਜਹਾਜ਼ ਉਡਾ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਕਾਂਗਰਸ ਵਲੋਂ ਅੰਗਹੀਣਾਂ ਅਤੇ ਅਪਾਹਜ ਵਿਅਕਤੀਆਂ ਲਈ ਵਿਸ਼ੇਸ਼ ਕੈਂਪ ਅੱਜ
Ad Position 24