23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਉੱਪਲ ਨਿਊਰੋ ਹਸਪਤਾਲ ਵਲੋਂ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵਿਖੇ ਸਟਰੋਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)-ਸਟ੍ਰੋਕ (ਦਿਮਾਗੀ ਦੌਰਾ) ਪ੍ਰਤੀ ਜਾਗਰੂਕਤਾ ਵਧਾਉਣ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਉੱਪਲ ਨਿਊਰੋ ਹਸਪਤਾਲ ਵਲੋਂ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਦੇ ਸਹਿਯੋਗ ਨਾਲ ਜ਼ਿਲ੍ਹਾ ਅਦਾਲਤੀ ਸਮੂਹ ਸਥਿਤ ਬਾਰ ਕੰਪਲੈਕਸ ਹਾਲ ਵਿਖੇ ਸਟ੍ਰੋਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ.

Ad Position 21
No active advertisement
ਅਜੀਤ ਡੈਸਕ 24-10-2026
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)-ਸਟ੍ਰੋਕ (ਦਿਮਾਗੀ ਦੌਰਾ) ਪ੍ਰਤੀ ਜਾਗਰੂਕਤਾ ਵਧਾਉਣ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਉੱਪਲ ਨਿਊਰੋ ਹਸਪਤਾਲ ਵਲੋਂ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਦੇ ਸਹਿਯੋਗ ਨਾਲ ਜ਼ਿਲ੍ਹਾ ਅਦਾਲਤੀ ਸਮੂਹ ਸਥਿਤ ਬਾਰ ਕੰਪਲੈਕਸ ਹਾਲ ਵਿਖੇ ਸਟ੍ਰੋਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਅਸ਼ੋਕ ਉੱਪਲ, ਡਾ. ਸਲਿਲ ਉੱਪਲ ਅਤੇ ਡਾ. ਸ਼ਿਖਿਲ ਉੱਪਲ ਨੇ ਵਕੀਲਾਂ ਨੂੰ ਸਟ੍ਰੋਕ ਦੇ ਲੱਛਣਾਂ, ਬਚਾਅ, ਆਧੁਨਿਕ ਇਲਾਜ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਸਲਿਲ ਉੱਪਲ ਨੇ ਦੱਸਿਆ ਕਿ ਸਟ੍ਰੋਕ ਇਕ ਗੰਭੀਰ ਮੈਡੀਕਲ ਐਮਰਜੈਂਸੀ ਹੈ, ਜਿਸ ਵਿਚ ਦਿਮਾਗ ਨੂੰ ਖ਼ੂਨ ਦੀ ਸਪਲਾਈ ਰੁਕ ਜਾਂਦੀ ਹੈ ਜਾਂ ਦਿਮਾਗ ਦੀ ਕੋਈ ਖ਼ੂਨ ਦੀ ਨਾੜੀ ਫਟ ਜਾਂਦੀ ਹੈ। ਇਸ ਕਾਰਨ ਦਿਮਾਗ ਦੇ ਸੈੱਲਾਂ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿਚ ਹਰ ਮਿੰਟ ਲਗਭਗ ਤਿੰਨ ਲੋਕ ਸਟ੍ਰੋਕ ਨਾਲ ਪ੍ਰਭਾਵਿਤ ਹੁੰਦੇ ਹਨ ਅਤੇ ਇਹ ਦੇਸ਼ ਵਿੱਚ ਮੌਤ ਦੇ ਪ੍ਰਮੁੱਖ ਕਾਰਨਾਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਸਟ੍ਰੋਕ ਦੇ ਲੱਛਣਾਂ ਦੀ ਜਲਦੀ ਪਛਾਣ ਲਈ ਬੀ. ਫਾਸਟ ਦਾ ਸੰਦੇਸ਼ ਯਾਦ ਰੱਖਣਾ ਚਾਹੀਦਾ ਹੈ। ਇਸ ਵਿਚ ਸਰੀਰ ਦਾ ਸੰਤੁਲਨ ਵਿਗੜਨਾ, ਅੱਖਾਂ ਨਾਲ ਦੇਖਣ ਵਿਚ ਪਰੇਸ਼ਾਨੀ, ਚਿਹਰੇ ਦਾ ਇਕ ਪਾਸੇ ਝੁਕਣਾ, ਬਾਂਹ ਵਿਚ ਕਮਜ਼ੋਰੀ, ਬੋਲਣ ਵਿਚ ਦਿੱਕਤ ਅਤੇ ਤੁਰੰਤ ਐਮਰਜੈਂਸੀ ਸਹਾਇਤਾ ਲੈਣਾ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਸਟ੍ਰੋਕ ਦੇ ਮਰੀਜ਼ਾਂ ਨੂੰ, ਜੇਕਰ ਉਹ ਨਿਰਧਾਰਤ ਮਾਪਦੰਡਾਂ ‘ਤੇ ਖਰੇ ਉਤਰਦੇ ਹੋਣ, ਤਾਂ ਲੱਛਣ ਸ਼ੁਰੂ ਹੋਣ ਦੇ ਸਾਢੇ ਚਾਰ ਘੰਟਿਆਂ ਦੇ ਅੰਦਰ ਥ੍ਰੋਮਬੋਲਾਈਸਿਸ ਰਾਹੀਂ ਖੂਨ ਦਾ ਥੱਕਾ ਘੋਲਣ ਵਾਲਾ ਇਲਾਜ ਦਿੱਤਾ ਜਾ ਸਕਦਾ ਹੈ। ਸਮੇਂ ਸਿਰ ਇਲਾਜ ਨਾਲ ਮਰੀਜ਼ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਡਾ: ਸ਼ਿਖਿਲ ਉਪੱਲ ਨੇ ਕਿਹਾ ਕਿ ਸਟਰੋਕ ਹੋਣ ਦਾ ਮਤਲਬ ਇਹ ਨਹੀਂ ਕਿ ਸਭ ਕੁਝ ਖ਼ਤਮ ਹੋ ਗਿਆ ਹੈ। ਜੇਕਰ ਇੰਜੈਕਸ਼ਨ ਰਾਹੀਂ ਖੂਨ ਦਾ ਥੱਕਾ ਨਹੀਂ ਘੁਲਦਾ, ਤਾਂ ਵੀ ਮਰੀਜ਼ ਕੋਲ ਇਲਾਜ ਦਾ ਇੱਕ ਹੋਰ ਵਿਕਲਪ ਹੋ ਸਕਦਾ ਹੈ। ਮਕੈਨੀਕਲ ਥ੍ਰੋਮਬੈਕਟੋਮੀ ਇੱਕ ਆਧੁਨਿਕ ਤਕਨੀਕ ਹੈ, ਜਿਸ ਵਿੱਚ ਦਿਮਾਗ ਦੀ ਖੂਨ ਦੀ ਨਾੜੀ ਵਿੱਚ ਫਸੇ ਥੱਕੇ ਨੂੰ ਵਿਸ਼ੇਸ਼ ਉਪਕਰਣਾਂ ਦੀ ਮਦਦ ਨਾਲ ਬਾਹਰ ਕੱਢਿਆ ਜਾਂਦਾ । ਡਾ. ਅਸ਼ੋਕ ਉੱਪਲ ਨੇ ਕਿਹਾ ਕਿ ਸਹੀ ਜੀਵਨਸ਼ੈਲੀ ਅਤੇ ਸਿਹਤ ਪ੍ਰਤੀ ਜਾਗਰੂਕਤਾ ਅਪਣਾ ਕੇ ਸਟ੍ਰੋਕ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਨੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਾਬੂ ਵਿਚ ਰੱਖਣ, ਨਿਯਮਿਤ ਕਸਰਤ ਕਰਨ, ਸੰਤੁਲਿਤ ਖੁਰਾਕ ਲੈਣ, ਸਿਗਰਟਨੋਸ਼ੀ ਤੋਂ ਬਚਣ ਅਤੇ ਸਮੇਂ-ਸਮੇਂ ‘ਤੇ ਸਿਹਤ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਨੇ ਉੱਪਲ ਨਿਊਰੋ ਹਸਪਤਾਲ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਵਿੱਖ ਵਿਚ ਵੀ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਉਪ ਪ੍ਰਧਾਨ ਦਵਿੰਦਰ ਬੇਦੀ, ਸਕੱਤਰ ਸਨਪ੍ਰੀਤ ਸਿੰਘ ਮਾਨ, ਗਗਨ ਭਾਟੀਆ, ਸੌਰਵ ਸ਼ਰਮਾ, ਕਪਿਲ ਸ਼ਰਮਾ, ਅਮਿਤ ਅਰੋੜਾ, ਆਕਾਸ਼ ਗੈਂਦ, ਸੁਖਮਨਪ੍ਰੀਤ ਕੌਰ ਅਤੇ ਮਧੂਸੂਦਨ ਅਰੋੜਾ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੇਰਕਾ ਚੌਕ ’ਚ ਟਰੱਕ ਖ਼ਰਾਬ ਹੋਣ ਕਾਰਨ ਲੱਗਿਆ ਭਾਰੀ ਜਾਮ ਅਗਲੀ ਖ਼ਬਰ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ’ਚ ਕਈ ਪ੍ਰਮੁੱਖ ਹਸਤੀਆਂ ਨੇ ਕੀਤੀ ਸ਼ਿਰਕਤ ਮੋਦੀ ਸਰਕਾਰ ਦੇ ਸਤਾਕਾਲ ’ਚ ਦੇਸ਼ ਦਾ...
Ad Position 24