25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ – ਓ.ਪੀ. ਸੋਨੀ

ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)- ਸ੍ਰਿਸ਼ਟੀ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸਬੰਧ ਵਿਚ ਕੇਂਦਰੀ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਹਾਥੀ ਗੇਟ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰੀਬਨ ਕੱਟ ਕੇ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਸ: ਜਤਿੰਦਰ ਸਿੰਘ ਮੋਤੀ ਭਾਟੀਆ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਕੇਂਦਰੀ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਦਾ ਸਾਬਕਾ ਉੱਪ ਮੁੱਖ ਮੰਤਰੀ ਸੋਨੀ ਨੇ ਕੀਤਾ ਉਦਘਾਟਨ 25-10-2026

ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)- ਸ੍ਰਿਸ਼ਟੀ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸਬੰਧ ਵਿਚ ਕੇਂਦਰੀ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਹਾਥੀ ਗੇਟ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰੀਬਨ ਕੱਟ ਕੇ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਸ: ਜਤਿੰਦਰ ਸਿੰਘ ਮੋਤੀ ਭਾਟੀਆ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸੋਨੀ ਨੇ ਸਮੂਹ ਵਾਲਮੀਕ ਭਾਈਚਾਰੇ ਦੀਆਂ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਸ੍ਰੀ ਸੋਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਵਿਚਾਰਧਾਰਾ ਰਾਹੀਂ ਸਮਾਜ ਨੂੰ ਮਨੁੱਖਤਾ, ਬਰਾਬਰੀ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ । ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਚੇਅਰਮੈਨ ਵਿਮਲ ਕੁਮਾਰ, ਪ੍ਰਧਾਨ ਯੋਗਰਾਜ ਮਲਹੋਤਰਾ, ਮਹੇਸ਼ ਖੰਨਾ, ਸਰਬਜੀਤ ਸਿੰਘ ਲਾਟੀ, ਬੱਬੀ ਪਹਿਲਵਾਨ, ਗੋਪਾਲ ਖੋਸਲਾ, ਕਰਨ ਪੁਰੀ,ਰਾਜੀਵ ਛਾਬੜਾ, ਪਰਮਜੀਤ ਚੋਪੜਾ, ਬੱਬਲੂ, ਸੰਨੀ ਅਤੇ ਹੋਰ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਅੰਤ ਵਿਚ ਸ੍ਰੀ ਸੋਨੀ ਨੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਮੂਰਤੀ ਰੂਪ ਸਰੂਪ ਅੱਗੇ ਖੜੇ ਹੋ ਕੇ ਅਰਦਾਸ ਕੀਤੀ ।

Ad Position 22
No active advertisement
ਪਿਛਲੀ ਖ਼ਬਰ ਉੱਘੇ ਆਰਥੋਪੇੈਡਿਕ ਸਰਜਨ ਡਾ: ਰਣਜੀਤ ਸਿੰਘ ਨੇ ਏ.ਆਈ. ਪਾਵਰਡ3-ਡੀ. ਰੋਬੋਲੈਂਸ ਤਕਨੀਕ ਨਾਲ 85 ਸਾਲਾ ਬਜ਼ੁਰਗ ਦੇ ਦੋਵੇਂ ਗੋ... ਅਗਲੀ ਖ਼ਬਰ ਕੁੱਤੇ ਦੇ 6 ਮਾਸੂਮ ਬੱਚਿਆਂ ਦੀ ਬੇਰਹਿਮੀ ਨਾਲ ਹੱਤਿਆ ਕਰਨ ’ਤੇ ਮਾਮਲਾ ਦਰਜ
Ad Position 24