25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਲ੍ਹ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 26 ਅਕਤੂਬਰ, ਸੋਮਵਾਰ ਨੂੰ ਸ਼ਰਧਾ ਸਹਿਤ ਸਜਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ 26 ਅਕਤੂਬਰ ਨੂੰ ਸਵੇਰੇ 10 ਵਜੇ ਆਰੰਭ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਧਾਰਮਿਕ ਸਭਾ ਸੁਸਾਇਟੀਆਂ, ਕੀਰਤਨੀ ਜਥੇ, ਵਿਦਿਆਰਥੀ, ਬੈਂਡ ਅਤੇ ਗਤਕਾ ਪਾਰਟੀਆਂ ਤੇ ਦੇਸ਼ ਵਿਦੇਸ਼ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਣਗੀਆਂ।

Ad Position 21
No active advertisement
ਅਜੀਤ ਡੈਸਕ 25-10-2026

ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 26 ਅਕਤੂਬਰ, ਸੋਮਵਾਰ ਨੂੰ ਸ਼ਰਧਾ ਸਹਿਤ ਸਜਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ 26 ਅਕਤੂਬਰ ਨੂੰ ਸਵੇਰੇ 10 ਵਜੇ ਆਰੰਭ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਧਾਰਮਿਕ ਸਭਾ ਸੁਸਾਇਟੀਆਂ, ਕੀਰਤਨੀ ਜਥੇ, ਵਿਦਿਆਰਥੀ, ਬੈਂਡ ਅਤੇ ਗਤਕਾ ਪਾਰਟੀਆਂ ਤੇ ਦੇਸ਼ ਵਿਦੇਸ਼ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਘੰਟਾ ਘਰ ਪਲਾਜ਼ਾ ਤੇ ਵਿਰਾਸਤੀ ਮਾਰਗ ਤੋਂ ਹੁੰਦਾ ਹੋਇਆ ਤੇ ਗੁਰੂ ਨਗਰੀ ਦੇ ਪੁਰਾਤਨ 12 ਦਰਵਾਜ਼ਿਆਂ ਨੂੰ ਜੋੜਦੀ ਰਿੰਗ ਰੋਡ ਦੀ ਪਰਿਕਰਮਾ ਕਰਦਿਆਂ ਘਿਉ ਮੰਡੀ, ਸ਼ੇਰਾਂਵਾਲਾ ਗੇਟ, ਮਹਾਂ ਸਿੰਘ ਗੇਟ, ਚੌਕ ਰਾਮ ਬਾਗ, ਹਾਲ ਗੇਟ, ਸਿਕੰਦਰੀ ਗੇਟ, ਹਾਥੀ ਗੇਟ, ਲੋਹਗੜ ਗੇਟ, ਬੇਰੀ ਗੇਟ, ਲਾਹੌਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਗਿਲਵਾਲੀ ਗੇਟ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ ਆਦਿ ਤੋਂ ਗੁਜ਼ਰਦਾ ਹੋਇਆ ਦੇਰ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਫੁੱਲਾਂ ਦੀ ਸਜਾਵਟ ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ: ਸਕੱਤਰ ਕਾਹਲਵਾਂ ਤੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਮੁੰਬਈ ਦੀਆਂ ਸੰਗਤਾਂ ਵਲੋਂ ਰੰਗ ਬਿੰਰਗੇ ਫੁੱਲਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਵਟ ਦੀ ਸੇਵਾ ਐਤਵਾਰ ਤੋਂ ਸ਼ੁਰੂ ਹੋਵੇਗੀ। 26 ਨੂੰ ਗੁਰਮਤਿ ਸਮਾਗਮ ਹੋਣਗੇ ਤੇ 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੁੰੰਦਰ ਜਲੌਅ ਸਜਾਏ ਜਾਣਗੇ, ਰਾਤ ਨੂੰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜੀ ਚਲਾਈ ਜਾਵੇਗੀ। ਉਨ੍ਹਾ ਕਿਹਾ ਕਿ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਜਾਰੀ ਹਨ ਤੇ ਵੱਡੀ ਗਿਣਤੀ ਵਿਚ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਆਦਿ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਛਾਤੀ ’ਚ ਦਰਦ ਹੋਵੇ ਤਾਂ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਹੈ– ਡਾ: ਮਨਪ੍ਰੀਤ ਕੌਰ ਈ.ਐਮ.ਸੀ. ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਪੁਲਿਸ ਵੀ ਸਖ਼ਤ
Ad Position 24