ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ:
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਜੀਤ ਨਗਰ- ਈਸਟ ਮੋਹਨ ਨਗਰ ਵਿਖੇ ਕਥਾ ਕੀਰਤਨ ਦੀ ਅੰਮ੍ਰਿਤਮਈ ਵਰਖਾ
ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ 13 ਸਤੰਬਰ ਤੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ 45ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਜੀਤ ਨਗਰ- ਈਸਟ ਮੋਹਨ ਨਗਰ ਵਿਖੇ ਸਜਾਇਆ ਗਿਆ। ਇਸ ਮੌਕੇ ਗਿਆਨੀ ਜਸਵਿੰਦਰ ਸਿੰਘ ਦਰਦੀ ਕਥਾਵਾਚਕ ਕਪੂਰਥਲਾ ਨੇ ਗੁਰਮਤਿ ਵਿਚਾਰਾਂ ਅਤੇ ਭਾਈ ਹਰਜੀਤ ਸਿੰਘ ਤੇ ਭਾਈ ਇਸ਼ਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਬੀਬੀ ਹਰਲੀਨ ਕੌਰ ਦੇ ਜਥਿਆਂ ਨੇ ਸਰਬ ਸਾਂਝੀ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਨਿਹਾਲ ਕੀਤਾ।
ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ 13 ਸਤੰਬਰ ਤੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ 45ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਜੀਤ ਨਗਰ- ਈਸਟ ਮੋਹਨ ਨਗਰ ਵਿਖੇ ਸਜਾਇਆ ਗਿਆ। ਇਸ ਮੌਕੇ ਗਿਆਨੀ ਜਸਵਿੰਦਰ ਸਿੰਘ ਦਰਦੀ ਕਥਾਵਾਚਕ ਕਪੂਰਥਲਾ ਨੇ ਗੁਰਮਤਿ ਵਿਚਾਰਾਂ ਅਤੇ ਭਾਈ ਹਰਜੀਤ ਸਿੰਘ ਤੇ ਭਾਈ ਇਸ਼ਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਬੀਬੀ ਹਰਲੀਨ ਕੌਰ ਦੇ ਜਥਿਆਂ ਨੇ ਸਰਬ ਸਾਂਝੀ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਉੱਘੇ ਸਿੱਖ ਵਿਦਵਾਨ ਡਾ: ਇੰਦਰਜੀਤ ਸਿੰਘ ਨੂੰ ਉਨ੍ਹਾਂ ਦੁਆਰਾ ਪੰਥਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਵਿਸ਼ੇਸ਼ ਐਵਾਰਡ ਭੇਟ ਕਰਕੇ ਸ਼੍ਰੋਮਣੀ ਰਾਗੀ ਅਤੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ, ਸ਼੍ਰੋਮਣੀ ਕਮੇਟੀ ਦੇ ਓ. ਐਸ. ਡੀ. ਸਤਬੀਰ ਸਿੰਘ ਧਾਮੀ ਤੇ ਹੋਰ ਪ੍ਰਬੰਧਕਾਂ ਵਲੋਂ ਸਨਮਾਨਤ ਕੀਤਾ ਗਿਆ। ਇਸ ਦੌਰਾਨ ਕਥਾਵਾਚਕਾਂ ਤੇ ਰਾਗੀ ਜਥਿਆਂ ਨੂੰ ਵੀ ਸਿਰੋਪਾਓ ਭੇਟ ਕੀਤੇ ਗਏ। ਇਸ ਸਮਾਗਮ ਵਿਚ ਪ੍ਰਚਾਰਕ ਭਾਈ ਤਰਸੇਮ ਸਿੰਘ ਤੋਂ ਇਲਾਵਾ ਮਨਮੋਹਨ ਸਿੰਘ ਬਰਾੜ, ਹਰਿੰਦਰ ਸਿੰਘ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਤੇ ਗੁ : ਕਮੇਟੀ ਦੇ ਪ੍ਰਬੰਧਕਾਂ ਸਮੇਤ ਹੋਰ ਇਲਾਵਾ ਨਿਵਾਸੀ ਸੰਗਤਾਂ ਹਾਜਰ ਸਨ। ਅੱਜ ਦਾ ਸਮਾਗਮ : ਮਿਤੀ : 25 ਅਕਤੂਬਰ, ਐਤਵਾਰ। ਸ਼ਹੀਦ ਭਗਤ ਸਿੰਘ ਪਾਰਕ, ਆਕਾਸ਼ ਐਵੀਨਿਊ, ਭਗਤ ਕਬੀਰ ਮਾਰਗ, ਫ਼ਤਹਿਗੜ੍ਹ ਚੂੜੀਆਂ ਰੋਡ। ਸਮਾਂ: ਸਮਾਂ: ਸ਼ਾਮ 6 ਤੋਂ ਰਾਤ 9.45 ਵਜੇ ਤੱਕ।