25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਥਾਣਾ ਸੁਲਤਾਨਵਿੰਡ ਵਲੋਂ 40 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਸੁਲਤਾਨਵਿੰਡ, 24 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 40 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ ਏ.

Ad Position 21
No active advertisement
ਅਜੀਤ ਡੈਸਕ 25-10-2026
ਸੁਲਤਾਨਵਿੰਡ, 24 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 40 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਬਿਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਵਿਚ ਗਸ਼ਤ ਦੌਰਾਨ ਇਕ ਖ਼ਾਸ ਮੁਖ਼ਬਰ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਪੰਜਾਬ ਸਿੰਘ ਨੀਟਾ ਪੁੱਤਰ ਦਲੀਪ ਸਿੰਘ ਵਾਸੀ ਛੇ ਵਾਰਡ ਪੰਡੋਰਾ ਪਿੰਡ ਸੁਲਤਾਨਵਿੰਡ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਉਸ ਦੇ ਕਬਜ਼ੇ ਵਿਚੋਂ 40 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀਆਂ ਗਈਆਂ ਜੋ ਪੰਜਾਬ ਸਿੰਘ ਇਕ ਪਲਾਸਟਿਕ ਦੀ ਨੀਲੇ ਰੰਗ ਦੀ ਕੈਨੀ ਵਿਚ ਪਾ ਕੇ ਵੇਚਣ ਲਈ ਜਾ ਰਿਹਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਥਾਣਾ ਸੁਲਤਾਨਵਿੰਡ ਵਿਖੇ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੂੰ ਪੁਲਿਸ ਵਲੋਂ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਵਪਾਰੀਆਂ ਨੂੰ ਪੰਜਾਬ ਸਰਕਾਰ ਦੇਵੇ ਵਿਸ਼ੇਸ਼ ਰਾਹਤਾਂ ਤੇ ਸਹੂਲਤਾਂ... ਅਗਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਜੀਤ ਨਗਰ- ਈਸਟ ਮੋਹਨ ਨਗਰ ਵ...
Ad Position 24