ਅੰਮ੍ਰਿਤਸਰ ’ਚ ਵਪਾਰੀਆਂ ਤੇ ਸਨਅਤਕਾਰਾਂ ਨਾਲ ਮਰਵਾਹਾ ਦੀ ਅਗਵਾਈ ’ਚ ਹੋਈਆਂ ਬੈਠਕਾਂ
ਨੈਸ਼ਨਲ ਟਰੇਡਰਜ਼ ਵੈੱਲਫੇਅਰ ਬੋਰਡ ਦੇ ਚੇਅਰਮੈਨ ਸੁਨੀਲ ਜੇ. ਸਿੰਘੀ ਨੇ ਸੁਣੀਆਂ ਸਮੱਸਿਆਵਾਂ
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਦੇ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣ ਅਤੇ ਵਪਾਰੀਆਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਭਾਜਪਾ ਪੰਜਾਬ ਟਰੇਡ ਸੈੱਲ ਦੇ ਕਨਵੀਨਰ ਰਾਜਿੰਦਰ ਸਿੰਘ ਮਰਵਾਹਾ ਦੀ ਅਗਵਾਈ ’ਚ ਅੰਮ੍ਰਿਤਸਰ ਵਿਖੇ ਸਥਾਨਕ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਵੱਖ-ਵੱਖ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਭਾਰਤ ਸਰਕਾਰ ਦੇ ਨੈਸ਼ਨਲ ਟਰੇਡਰਜ਼ ਵੈੱਲਫੇਅਰ ਬੋਰਡ ਦੇ ਚੇਅਰਮੈਨ ਸੁਨੀਲ ਜੇ.
ਚ
ਚੇਅਰਮੈਨ ਸੁਨੀਲ ਜੇ. ਸਿੰਘੀ ਅਤੇ ਰਾਜਿੰਦਰ ਸਿੰਘ ਮਰਵਾਹਾ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ। ਤਸਵੀਰ : ਹਰਜੀਤ ਸਿੰਘ
25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਦੇ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣ ਅਤੇ ਵਪਾਰੀਆਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਭਾਜਪਾ ਪੰਜਾਬ ਟਰੇਡ ਸੈੱਲ ਦੇ ਕਨਵੀਨਰ ਰਾਜਿੰਦਰ ਸਿੰਘ ਮਰਵਾਹਾ ਦੀ ਅਗਵਾਈ ’ਚ ਅੰਮ੍ਰਿਤਸਰ ਵਿਖੇ ਸਥਾਨਕ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਵੱਖ-ਵੱਖ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਭਾਰਤ ਸਰਕਾਰ ਦੇ ਨੈਸ਼ਨਲ ਟਰੇਡਰਜ਼ ਵੈੱਲਫੇਅਰ ਬੋਰਡ ਦੇ ਚੇਅਰਮੈਨ ਸੁਨੀਲ ਜੇ. ਸਿੰਘੀ ਨੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਨ੍ਹਾਂ ਬੈਠਕਾਂ ਦੌਰਾਨ ਦੋਬੁਰਜੀ ਵੈੱਲਫੇਅਰ ਐਸੋਸੀਏਸ਼ਨ, ਸ਼ਾਸਤਰੀ ਮਾਰਕੀਟ, ਮਜੀਠ ਮੰਡੀ ਦੇ ਕਾਰੋਬਾਰੀਆਂ ਨੇ ਆਪਣੇ ਕਾਰੋਬਾਰ ਨਾਲ ਜੁੜੀਆਂ ਜ਼ਮੀਨੀ ਸਮੱਸਿਆਵਾਂ, ਸਰਕਾਰੀ ਨੀਤੀਆਂ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਮੰਗਾਂ ਚੇਅਰਮੈਨ ਸਾਹਮਣੇ ਰੱਖੀਆਂ। ਇਸ ਮੌਕੇ ਰਾਜਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਵਪਾਰੀਆਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਸਰਕਾਰ ਦੇ ਧਿਆਨ ’ਚ ਲਿਆ ਕੇ ਉਨ੍ਹਾਂ ਦਾ ਢੁਕਵਾਂ ਹੱਲ ਕਰਵਾਉਣਾ ਹੈ। ਚੇਅਰਮੈਨ ਸੁਨੀਲ ਜੇ. ਸਿੰਘੀ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਠਾਏ ਗਏ ਸਾਰੇ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਮੀਟਿੰਗਾਂ ਦੌਰਾਨ ਬਿਜਲੀ ਕੁਨੈਕਸ਼ਨ ਦੀ ਹੱਦ 200 ਕਿੱਲੋਵਾਟ ਕੀਤੀ ਜਾਣ, ਸਰਹੱਦੀ ਉਦਯੋਗਾਂ ਲਈ ਬਿਨਾਂ ਵਿਆਜ ਕਰਜ਼ੇ, ਐੱਮ. ਐੱਸ. ਐੱਮ. ਈ. ਇਕਾਈਆਂ ਨੂੰ ਰਾਹਤ ਦੇਣ ਲਈ ਵਰਕਿੰਗ ਕੈਪੀਟਲ ਅਤੇ ਟਰਮ ਲੋਨ ’ਤੇ ਵਿਆਜ ਛੋਟ, ਤਕਨੀਕੀ ਸੁਧਾਰ ਲਈ 15-20 ਫ਼ੀਸਦੀ ਕੈਪੀਟਲ ਸਬਸਿਡੀ, ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਦੀ ਬਹਾਲੀ, ਜੀ. ਐੱਸ. ਟੀ. ਇਨਵਰਟਿਡ ਡਿਊਟੀ ਦਾ ਹੱਲ ਆਦਿ ਮੰਗਾਂ ਦੁਹਰਾਈਆਂ ਗਈਆਂ।