24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖ਼ਾਲਸਾ ਕਾਲਜ ਤੇ ਸ਼ਹਿਜ਼ਾਦਾ ਨੰਦ ਕਾਲਜ ਨੇ ਜਿੱਤੀਆਂ ਓਵਰਆਲ ਚੈਂਪੀਅਨ ਟਰਾਫ਼ੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਏ-ਜ਼ੋਨ ਯੁਵਕ ਮੇਲਾ ਸਫਲਤਾ ਪੂਰਬਕ ਸਮਾਪਤ

ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿੰਨ ਰੋਜ਼ਾ ਏ-ਜ਼ੋਨ ਯੁਵਕ ਮੇਲਾ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ, ਸੱਭਿਆਚਾਰਕ ਵਿਰਾਸਤ ਅਤੇ ਸਿਰਜਣਾਤਮਕਤਾ ਦੇ ਰੰਗ ਬਿਖੇਰਦਾ ਹੋਇਆ ਸੰਪੰਨ ਹੋ ਗਿਆ। ਉਪ-ਕੁਲਪਤੀ ਪ੍ਰੋ.

Ad Position 21
No active advertisement
ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿੰਨ ਰੋਜ਼ਾ ਏ-ਜ਼ੋਨ ਯੁਵਕ ਮੇਲਾ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ, ਸੱਭਿਆਚਾਰਕ ਵਿਰਾਸਤ ਅਤੇ ਸਿਰਜਣਾਤਮਕਤਾ ਦੇ ਰੰਗ ਬਿਖੇਰਦਾ ਹੋਇਆ ਸੰਪੰਨ ਹੋ ਗਿਆ।ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਅਤੇ ਦੂਰਦਰਸ਼ੀ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਮੇਲੇ ਨੇ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਸ਼ਾਨਦਾਰ ਮੰਚ ਪ੍ਰਦਾਨ ਕੀਤਾ।ਮੇਲੇ ਦੇ ਅੰਤਿਮ ਨਤੀਜਿਆਂ ਅਨੁਸਾਰ ਏ-ਡਿਵੀਜ਼ਨ ਵਿਚ ਖਾਲਸਾ ਕਾਲਜ, ਅੰਮ੍ਰਿਤਸਰ ਨੇ ਓਵਰਆਲ ਚੈਂਪੀਅਨ ਦੀ ਟਰਾਫ਼ੀ ਜਿੱਤੀ, ਜਦਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਨੇ ਪਹਿਲੇ ਰਨਰਜ਼-ਅੱਪ ਦਾ ਸਥਾਨ ਹਾਸਲ ਕੀਤਾ।ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੂਜੇ ਰਨਰਜ਼-ਅੱਪ ਸਥਾਨ ‘ਤੇ ਰਿਹਾ।ਇਸ ਪ੍ਰਕਾਰ ਹੀ ਬੀ-ਡਿਵੀਜ਼ਨ ਵਿਚ ਸ਼ਹਿਜ਼ਾਦਾ ਨੰਦ ਕਾਲਜ, ਗਰੀਨ ਐਵੇਨਿਊ, ਅੰਮ੍ਰਿਤਸਰ ਨੇ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ।ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਅੰਮ੍ਰਿਤਸਰ ਨੇ ਪਹਿਲੇ ਰਨਰਜ਼-ਅੱਪ ਅਤੇ ਖਾਲਸਾ ਕਾਲਜ, ਰਣਜੀਤ ਐਵੇਨਿਊ, ਅੰਮ੍ਰਿਤਸਰ ਨੇ ਦ ੂਜੇ ਰਨਰਜ਼-ਅੱਪ ਦਾ ਸਥਾਨ ਪ੍ਰਾਪਤ ਕੀਤਾ। ਜੇਤੂ ਸੰਸਥਾਵਾਂ ਨੂੰ ਟਰਾਫ਼ੀਆਂ ਪ੍ਰੋ. (ਡਾ.) ਅਮਨਦੀਪ ਸਿੰਘ, ਡਾਇਰੈਕਟਰ, ਯੁਵਕ ਭਲਾਈ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਸ਼ੇਸ਼ ਮਹਿਮਾਨ ਸ੍ਰੀ ਅੰਗਦ, ਉੱਘੇ ਕਾਰੋਬਾਰੀ ਵਲੋਂ ਪ੍ਰਦਾਨ ਕੀਤੀਆਂ ਗਈਆਂ।ਅੰਮ੍ਰਿਤਸਰ ਦੀ ਇਤਿਹਾਸਕ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਸਮਰਪਿਤ ਇਸ ਯੁਵਕ ਮੇਲੇ ਨੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿਚ ਨੌਜਵਾਨਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ। ਵੱਖ-ਵੱਖ ਕਲਾਤਮਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਟੀਮ ਭਾਵਨਾ ਅਤੇ ਸੱਭਿਆਚਾਰਕ ਵਿਰਸੇ ਪ੍ਰਤੀ ਸਮਰਪਣ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਵਿੱਤਰ ਸ਼ਹਿਰ ਦਾ ਦਰਜਾ ਮਿਲਣ ਦੇ ਬਾਵਜੂਦ ਵੀ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਚੱਲ ਰਿਹਾ ਮੀਟ, ਅੰਡਿਆਂ ਦਾ ਧੰਦਾ ਅਗਲੀ ਖ਼ਬਰ ਸੁਲਤਾਨਵਿੰਡ ਸਪੋਰਟਸ ਕਲੱਬ ਦੇ ਖਿਡਾਰੀਆਂ ਦਾ ਕਮਾਲ: ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗੱਡਿਆ ਝੰਡਾ ਸਟੇਟ ਪੱਧਰ ’ਤੇ ਅੰਮ...
Ad Position 24