ਪ੍ਰਗਟ ਦਿਵਸ ਨੂੰ ਸਮਰਪਿਤ ਕੱਢੀ ਵਿਸ਼ਾਲ ਸ਼ੋਭਾ ਯਾਤਰਾ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਵੀ ਕੀਤੀ ਸ਼ਿਰਕਤ
ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਵਾਲਮੀਕਿ ਭਾਈਚਾਰੇ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਅਤੇ ਰਾਮਤੀਰਥ ਚੌਕ ਵਿਖੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਸੰਨੀ ਦਾਨਵ ਅੰਬੇਦਕਰ ਸਮਾਜ ਦਲ ਅਤੇ ਭਗਵਾਨ ਵਾਲਮੀਕਿ ਜੀ ਤੀਰਥ ਅਤੇ ਸ੍ਰੀ ਸੰਦੀਪ ਜੰਡਿਆਲਾ ਏਕਤਾ ਸੰਘਰਸ਼ ਦਲ ਵਲੋਂ ਬਾਪੂ ਤਰਸੇਮ ਸਿੰਘ ਨੂੰ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਵਾਲਮੀਕਿ ਭਾਈਚਾਰੇ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਅਤੇ ਰਾਮਤੀਰਥ ਚੌਕ ਵਿਖੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਸੰਨੀ ਦਾਨਵ ਅੰਬੇਦਕਰ ਸਮਾਜ ਦਲ ਅਤੇ ਭਗਵਾਨ ਵਾਲਮੀਕਿ ਜੀ ਤੀਰਥ ਅਤੇ ਸ੍ਰੀ ਸੰਦੀਪ ਜੰਡਿਆਲਾ ਏਕਤਾ ਸੰਘਰਸ਼ ਦਲ ਵਲੋਂ ਬਾਪੂ ਤਰਸੇਮ ਸਿੰਘ ਨੂੰ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਬਾਪੂ ਤਰਸੇਮ ਸਿੰਘ ਨੇ ਇਸ ਮੌਕੇ ਸਮੂਹ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵੰਡੀਆਂ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ, ਬਰਾਬਰਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਬਾਪੂ ਤਰਸੇਮ ਸਿੰਘ ਦੇ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਡੱਡੂਆਣਾ, ਪਲਵਿੰਦਰ ਸਿੰਘ ਜੱਲੂਪੁਰ, ਅਮਰਜੀਤ ਸਿੰਘ ਜੱਲੂਪੁਰ, ਬਾਪੂ ਦਯਾ ਸਿੰਘ, ਸ਼ਮਸ਼ੇਰ ਸਿੰਘ ਪੱਧਰੀ ਆਦਿ ਵੀ ਹਾਜ਼ਰ ਸਨ। 22 ਏਐਸਆਰ95