24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਛੇਹਰਟਾ, 24 ਅਕਤੂਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਗੁਰਦੁਆਰਾ ਸਿੰਘ ਸਭਾ ਭੱਲਾ ਕਾਲੋਨੀ ਛੇਹਰਟਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਕਰਨੈਲ ਸਿੰਘ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ਬੀਬੀ ਦਲੇਰ ਕੌਰ ਖਾਲਸਾ ਢਾਡੀ ਜਥਾ ਤੇ ਸਿੱਖ ਕੌਮ ਦੇ ਮਹਾਨ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ ਸ਼ਬਦ ਨਾਲ ਜੋੜਿਆ ਗਿਆ।

Ad Position 21
No active advertisement
ਅਜੀਤ ਡੈਸਕ 25-10-2026
ਛੇਹਰਟਾ, 24 ਅਕਤੂਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਗੁਰਦੁਆਰਾ ਸਿੰਘ ਸਭਾ ਭੱਲਾ ਕਾਲੋਨੀ ਛੇਹਰਟਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਕਰਨੈਲ ਸਿੰਘ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ਬੀਬੀ ਦਲੇਰ ਕੌਰ ਖਾਲਸਾ ਢਾਡੀ ਜਥਾ ਤੇ ਸਿੱਖ ਕੌਮ ਦੇ ਮਹਾਨ ਕਥਾਵਾਚਕ ਭਾਈ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ ਸ਼ਬਦ ਨਾਲ ਜੋੜਿਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਬਾਵਾ ਸਿੰਘ ਗੁਮਾਨਪੁਰਾ, ਪ੍ਰਧਾਨ ਨਰਿੰਦਰ ਸਿੰਘ ਨੋਨੀ, ਹਰਬੰਸ ਸਿੰਘ ਪ੍ਰਿੰਸ, ਧਰਮਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ, ਜਗਿੰਦਰ ਸਿੰਘ, ਜਤਿੰਦਰ ਸਿੰਘ, ਹਰਭਜਨ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਆਏ ਹੋਏ ਰਾਗੀ ਜਥਿਆਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਬੰਸ ਸਿੰਘ ਪ੍ਰਿੰਸ, ਧਰਮਿੰਦਰ ਸਿੰਘ ਬਿੱਟੂ, ਗੁਰਦੇਵ ਸਿੰਘ ਝਲਕ, ਹਰਦੇਵ ਸਿੰਘ ਸਮੇਤ ਵੱਡੀ ਗਿਣਤੀ ਦੇ ਵਿਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਉੱਚ ਪੱਧਰੀ ਇਕੱ... ਅਗਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਮੁੜ੍ਹ ਖੁੱਲ੍ਹਿਆ ‘ਰੇਲ ਕੋਚ ਰੈਸਟੋਰੈਂਟ’ ਰੇਲਵੇ ਨੂੰ ਕਰੀਬ 99.64 ਲੱਖ ਰੁਪਏ ਦਾ ਮਾਲੀਆ ਹਾਸਿਲ ਹੋਵ...
Ad Position 24