ਡੀ. ਪੀ. ਆਈ. ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਜੰਗ
2 ਨੂੰ ਵੱਡੇ ਪੱਧਰ ’ਤੇ ਮੋਟਰਸਾਈਕਲ ਰੈਲੀ ਰਾਹੀਂ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ–ਪਰਮਜੀਤ ਦਾਲਮ
ਰਾਜਾਸਾਂਸੀ, 25 ਅਕਤੂਬਰ (ਹਰਦੀਪ ਸਿੰਘ ਖੀਵਾ)-ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਅੰਬੇਦਕਰ (ਡੀ. ਪੀ.
ਰਾਜਾਸਾਂਸੀ, 25 ਅਕਤੂਬਰ (ਹਰਦੀਪ ਸਿੰਘ ਖੀਵਾ)-ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਅੰਬੇਦਕਰ (ਡੀ. ਪੀ. ਆਈ.) ਵਲੋਂ ਪਿੰਡ ਦਾਲਮ ਵਿਖੇ ਨਸ਼ਿਆਂ ਤੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਸੰਬੰਧੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਦੇ ਪਰਮਜੀਤ ਸਿੰਘ ਦਾਲਮ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ । ਜਿਸ ਵਿਚ ਵਿਸ਼ੇਸ਼ ਤੌਰ ’ਤੇ ਮੁੱਖ ਤੌਰ ਵਜੋਂ ਪਹੁੰਚੇ ਮਾਝਾ ਜ਼ੋਨ ਦੇ ਪ੍ਰਧਾਨ ਸਤਨਾਮ ਸਿੰਘ ਰੰਗਰੇਟਾ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਆਗੂਆਂ ਵਲੋਂ ਜਿੱਥੇ ਉਕਤ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਿਟਾਂਦਰੇ ਕੀਤੇ ਗਏ ਉੱਥੇ ਨਸ਼ਿਆਂ ਵਿਰੁੱਧ ਜੰਗ ਵਿੱਢਣ ਦਾ ਫੈਸਲਾ ਲਿਆ ਗਿਆ। ਇਸ ਦੌਰਾਨ ਮਾਝਾ ਜ਼ੋਨ ਦੇ ਪ੍ਰਧਾਨ ਸਤਨਾਮ ਸਿੰਘ ਰੰਗਰੇਟਾ ਤੇ ਪਰਮਜੀਤ ਸਿੰਘ ਦਾਲਮ ਨੇ ਕਿਹਾ ਕਿ ਉਨ੍ਹਾਂ ਵਲੋਂ ਫੈਸਲਾ ਲਿਆ ਗਿਆ ਹੈ ਕਿ 2 ਨਵੰਬਰ ਨੂੰ ਸਵੇਰੇ 10 ਵਜੇ ਮੋਟਰਸਾਈਕਲ ਰੈਲੀ ਰਾਹੀਂ ਇਕ ਵੱਡਾ ਰੋਡ ਸ਼ੋਅ ਕਰਕੇ ਨਸ਼ਿਆਂ ਕੇ ਰੋਕ ਲਾਉਣ ਅਤੇ ਨੌਜਵਾਨਾਂ ਸਮੇਤ ਸੁਮੱਚੇ ਸਮਾਜ ਨੂੰ ਅਪੀਲ ਕਰਕੇ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਇਹ ਰੈਲੀ ਕੁੱਕੜਾਂ ਵਾਂਲਾ, ਰਾਜਾਸਾਂਸੀ, ਮੀਰਾਂਕੋਟ ਚੌਕ, ਗੁਮਟਾਲਾ ਰਾਹੀਂ ਕਚਹਿਰੀ ਚੌਂਕ ਅਮ੍ਰਿਤਸਰ ਵਿਖੇ ਪਹੁੰਚੇਗੀ ਜਿੱਥੇ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਹਰਦੇਵ ਸਿੰਘ, ਹਰਭਜਨ ਸਿੰਘ, ਦਲਬੀਰ ਸਿੰਘ, ਲਵਪ੍ਰੀਤ ਸਿੰਘ, ਪ੍ਰਗਟ ਸਿੰਘ ਨਿਰਮਲ ਸਿੰਘ, ਅਰਸ਼ਦੀਪ ਸਿੰਘ ਤੇ ਹੋਰ ਸਾਥੀ ਹਾਜ਼ਰ ਸਨ।