ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਰੇਲਵੇ ਸਟੇਸ਼ਨ ’ਤੇ ਕੀਤੀ ਸਜਾਵਟ
ਅੰਮ੍ਰਿਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਬਾਅਦ ਰੇਲਵੇ ਸਟੇਸ਼ਨ ’ਤੇ ਵੀ ਸਾਜੋ ਸਜਾਵਟ ਕੀਤੀ ਗਈ।
ਅੰਮ੍ਰਿਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸ਼ਹਿਰ ਨੂੰ ਦੁਲਹਨ ਵਾਂਗ ਸਜਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਬਾਅਦ ਰੇਲਵੇ ਸਟੇਸ਼ਨ ’ਤੇ ਵੀ ਸਾਜੋ ਸਜਾਵਟ ਕੀਤੀ ਗਈ। ਇਸ ਮੌਕੇ ਰੇਲਵੇ ਸਟੇਸ਼ਨ ’ਤੇ ਸਥਾਪਤ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਸ਼ਰਧਾਲੂਆਂ ਵਲੋਂ ਕਈ ਕਿਸਮਾਂ ਦੇ ਖੁਸ਼ਬੂਦਾਰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜੋ ਕਿ ਰੇਲਵੇ ਸਟੇਸ਼ਨ ’ਤੇ ਆਉਣ ਵਾਲੇ ਯਾਤਰੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਦੀ ਇਮਾਰਤ ਨੂੰ ਵੀ ਲਾਈਟਾਂ ਨਾਲ ਸਜਾਇਆ ਗਿਆ ਹੈ।