26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਗਰ ਕੀਰਤਨ ਦੇ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਪਹੁੰਚਣ ’ਤੇ ਪ੍ਰਬੰਧਕਾਂ ਵਲੋਂ ਸਵਾਗਤ

ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੱਤੀ ਦਾਦੂ ਜੱਲ੍ਹਾ, ਪਿੰਡ ਸੁਲਤਾਨਵਿੰਡ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਵੱਖ-ਵੱਖ ਪੜਾਵਾਂ ’ ਤੇ ਇਲਾਕਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੱਤੀ ਦਾਦੂ ਜੱਲ੍ਹਾ, ਪਿੰਡ ਸੁਲਤਾਨਵਿੰਡ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਵੱਖ-ਵੱਖ ਪੜਾਵਾਂ ’ ਤੇ ਇਲਾਕਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਪਹੁੰਚਣ ’ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਛਪਾਲ ਸਿੰਘ, ਮੈਨੇਜਰ ਸ਼ਮਸ਼ੇਰ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ ਅਤੇ ਹੈੱਡ ਗ੍ਰੰਥੀ ਵਿਜੇਪਾਲ ਸਿੰਘ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਵੱਲ ਰਵਾਨਾ ਹੋ ਗਿਆ। ਇਸ ਮੌਕੇ ਗੁਰੂ ਘਰ ਵਿਖੇ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਰਣਜੋਧ ਸਿੰਘ, ਰਵਿੰਦਰ ਸਿੰਘ, ਮਲਕੀਤ ਸਿੰਘ, ਕਿਸਾਨ ਆਗੂ ਗੁਰਭੇਜ ਸਿੰਘ ਮਾਹਲ, ਬਾਊ ਰਾਜਪਾਲ ਸਿੰਘ, ਸੁਰਜੀਤ ਸਿੰਘ ਸਮੇਤ ਇਲਾਕੇ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅਟਾਰੀ ਸਾਹਿਬ ਤੋਂ 27 ਨੂੰ ਸਜਾਈ ਜਾਵੇਗੀ ਵਿਸ਼ਾਲ ਪ੍ਰਭਾਤ ਫੇਰੀ ਅਗਲੀ ਖ਼ਬਰ ਪ੍ਰੈਗਾਬਾਲਿਨ ਨੂੰ ਵੀ ਐੱਨ. ਡੀ. ਪੀ. ਸੀ. ਦੀ ਪੂਰਨ ਪਾਬੰਦੀਸ਼ੁਦਾ ਸ਼੍ਰੇਣੀ ’ਚ ਸ਼ਾਮਿਲ ਕਰੇ ਸਰਕਾਰ – ਭਾਟੀਆ, ਜੈਨ
Ad Position 24