26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰਦੁਆਰਾ ਅਟਾਰੀ ਸਾਹਿਬ ਤੋਂ 27 ਨੂੰ ਸਜਾਈ ਜਾਵੇਗੀ ਵਿਸ਼ਾਲ ਪ੍ਰਭਾਤ ਫੇਰੀ

ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਤੋਂ 27 ਅਕਤੂਬਰ ਨੂੰ ਵਿਸ਼ਾਲ ਪ੍ਰਭਾਤ ਫੇਰੀ ਸਜਾਈ ਜਾਵੇਗੀ। ਇਹ ਪ੍ਰਭਾਤ ਫੇਰੀ ਸਵੇਰੇ 7 ਵਜੇ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਅਟਾਰੀ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚ ਕੇ ਸੰਪੰਨ ਹੋਵੇਗੀ।

Ad Position 21
No active advertisement
ਅਜੀਤ ਡੈਸਕ 26-10-2026
ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਤੋਂ 27 ਅਕਤੂਬਰ ਨੂੰ ਵਿਸ਼ਾਲ ਪ੍ਰਭਾਤ ਫੇਰੀ ਸਜਾਈ ਜਾਵੇਗੀ। ਇਹ ਪ੍ਰਭਾਤ ਫੇਰੀ ਸਵੇਰੇ 7 ਵਜੇ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਅਟਾਰੀ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚ ਕੇ ਸੰਪੰਨ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਅਟਾਰੀ ਸਾਹਿਬ ਦੇ ਮੈਨੇਜਰ ਰਛਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ਾਲ ਪ੍ਰਭਾਤ ਫੇਰੀ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਨਗੀਆਂ। ਪ੍ਰਭਾਤ ਫੇਰੀ ਦੌਰਾਨ ਸੰਗਤਾਂ ਵ ਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਅਤੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਚਾਲੇ ਪਾਏ ਜਾਣਗੇ। ਮੈਨੇਜਰ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅਜਿਹੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 27 ਅਕਤੂਬਰ ਨੂੰ ਸਵੇਰੇ 7 ਵਜੇ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਵਿਖੇ ਪਹੁੰਚ ਕੇ ਇਸ ਵਿਸ਼ਾਲ ਪ੍ਰਭਾਤ ਫੇਰੀ ਵਿਚ ਸ਼ਰਧਾ ਨਾਲ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਕਾਰ ਸੇਵਾ ਨਿਰਮਲੇ ਤਪੋਬਨ ਵਿਖੇ ਭੂਰੀ ਵਾਲੇ ਮਹਾਂਪੁਰਸ਼ਾਂ ਦੀ ਯਾਦ ਵਿਚ ਸਾਲਾਨਾ ਤਿੰਨ ਦਿਨਾਂ ਗੁਰਮਤਿ ਸਮਾਗਮ ਆਰੰਭ ਅਗਲੀ ਖ਼ਬਰ ਨਗਰ ਕੀਰਤਨ ਦੇ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਪਹੁੰਚਣ ’ਤੇ ਪ੍ਰਬੰਧਕਾਂ ਵਲੋਂ ਸਵਾਗਤ
Ad Position 24