26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਆਮ ਆਦਮੀ ਪਾਰਟੀ ਦੀ ਡਾਇਮੰਡ ਐਵੇਨਿਊ ਪਿੰਡ ਸੁਲਤਾਨਵਿੰਡ ਵਿਖੇ ਹੋਈ ਮੀਟਿੰਗ

ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਦੀ ਅਗਵਾਈ ਹੇਠ ਸੁਲਤਾਨਵਿੰਡ ਦੇ ਇਲਾਕੇ ਡਾਇਮੰਡ ਐਵੀਨਿਊ ਵਿਖੇ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਹਲਕਾ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 26-10-2026
ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ ਦੀ ਅਗਵਾਈ ਹੇਠ ਸੁਲਤਾਨਵਿੰਡ ਦੇ ਇਲਾਕੇ ਡਾਇਮੰਡ ਐਵੀਨਿਊ ਵਿਖੇ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਦੀ ਅਹਿਮ ਭੂਮਿਕਾ ਹੈ। ਡਾ. ਨਿੱਝਰ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਵਰਕਰਾਂ ਦੀ ਮਿਹਨਤ ਸਦਕਾ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਗੁਰਜੰਟ ਸਿੰਘ ਚਿੰਟੂ, ਜੋਗਿੰਦਰਪਾਲ ਸਿੰਘ ਘੋਗਾ, ਪੀਏ ਨਵਨੀਤ ਕੁਮਾਰ, ਮਨਜੀਤ ਸਿੰਘ ਫੌਜੀ, ਜਰਨੈਲ ਸਿੰਘ ਰਾਜੂ, ਗੁਰਜੰਟ ਸਿੰਘ ਸ਼ਾਹ, ਹਰਪ੍ਰੀਤ ਸਿੰਘ ਲੱਡੂ, ਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ 5 ਧੀਆਂ ਦੇ ਕਰਵਾਏ ਵਿਆਹ, ਹਰੇਕ ਧੀ ਨੂੰ 1 ਲੱਖ ਰੁਪਏ ਦਾ ਦਿੱਤਾ ਸ਼ਗਨ ਅਗਲੀ ਖ਼ਬਰ ਡੇਰਾ ਕਾਰ ਸੇਵਾ ਨਿਰਮਲੇ ਤਪੋਬਨ ਵਿਖੇ ਭੂਰੀ ਵਾਲੇ ਮਹਾਂਪੁਰਸ਼ਾਂ ਦੀ ਯਾਦ ਵਿਚ ਸਾਲਾਨਾ ਤਿੰਨ ਦਿਨਾਂ ਗੁਰਮਤਿ ਸਮਾਗਮ ਆਰੰਭ
Ad Position 24