ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਅੰਮ੍ਰਿਤਸਰ, 25 ਅਕਤੂਬਰ (ਰੇਸ਼ਮ ਸਿੰਘ)- ਸਿਹਤਮੰਦ ਵਿਦਿਆਰਥੀ ਉੱਜਵਲ ਭਵਿੱਖ ਪ੍ਰੋਗਰਾਮ ਤਹਿਤ ਈ. ਐਮ.
ਅੰਮ੍ਰਿਤਸਰ, 25 ਅਕਤੂਬਰ (ਰੇਸ਼ਮ ਸਿੰਘ)- ਸਿਹਤਮੰਦ ਵਿਦਿਆਰਥੀ ਉੱਜਵਲ ਭਵਿੱਖ ਪ੍ਰੋਗਰਾਮ ਤਹਿਤ ਈ. ਐਮ. ਸੀ. ਹਸਪਤਾਲ ਵਲੋਂ ਇਕ ਸ਼ਲਾਘਾਯੋਗ ਉਪਰਾਲਾ ਕਰਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਅਤੇ ਅਜਿਹੇ ਕੈਂਪ ਭਵਿੱਖ ’ਚ ਵੀ ਜ਼ਾਰੀ ਰਹਿਣਗੇ। ਇਹ ਪ੍ਰਗਟਾਵਾ ਚੇਅਰਮੈਨ ਸ੍ਰੀ ਪਵਨ ਅਰੋੜਾ ਨੇ ਕਰਦਿਆਂ ਦਸਅਿਾ ਕਿ ਵਿਦਿਆਰਥੀਆਂ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਈ. ਐਮ. ਸੀ.. ਗਰੁੱਪ ਦੇ ਹਸਪਤਾਲਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਇਕ ਮੁਫ਼ਤ ਡਾਕਟਰੀ ਜਾਂਚ ਕੈਂਪ ਤਹਿਤ ਵਿਦਿਆਰਥੀਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸੰਤੁਲਿਤ ਖੁਰਾਕ ਲੈਣ ਅਤੇ ਨਿੱਜੀ ਸਫਾਈ ਰੱਖਣ ਬਾਰੇ ਸੇਧ ਦਿੱਤੀ ਗਈ। ਇਸ ਉਪਰਾਲੇ ਦਾ ਮੁੱਖ ਮਕਸਦ ਸਿਹਤ ਸੰਬੰਧੀ ਸਮੱਸਿਆਵਾਂ ਦੀ ਸ਼ੁਰੂਆਤੀ ਪੜਾਅ ’ਤੇ ਪਛਾਣ ਕਰਨ ਲਈ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਵਿਚ ਨਿਯਮਤ ਡਾਕਟਰੀ ਜਾਂਚ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਸੀ। ਚੇਅਰਮੈਨ ਸ੍ਰੀ ਪਵਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ ਦੀ ਸਿਹਤ ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਉੱਜਵਲ ਭਵਿੱਖ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਡਾਕਟਰੀ ਕੈਂਪਾਂ ਦਾ ਆਯੋਜਨ ਕਰਨਾ ਸੰਸਥਾ ਦੀ ਸਮਾਜਿਕ ਜ਼ਿੰਮੇਵਾਰੀ, ਭਾਈਚਾਰਕ ਭਲਾਈ ਅਤੇ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਿਰਮਲ ਕੌਰ ਨੇ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਉਣ ਲਈ ਈ.ਐਮ.ਸੀ. ਹਸਪਤਾਲਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੀ ਸਿਹਤ ਅਤੇ ਭਲਾਈ ਲਈ ਚੁੱਕੇ ਗਏ ਇਸ ਕੀਮਤੀ ਕਦਮ ਲਈ ਧੰਨਵਾਦ ਪ੍ਰਗਟ ਕੀਤਾ। 23 ਏਐਸਆਰ75